Sun. Jun 16th, 2019

ਕਾਂਗਰਸੀਆਂ ਦੇ ਢਿੱਡ ‘ਚ ਰੇਤ ਤੇ ਬਜਰੀ ਹੀ ਭਰੀ ਹੋਈ ਹੈ: ਸੁਖਬੀਰ ਬਾਦਲ

ਕਾਂਗਰਸੀਆਂ ਦੇ ਢਿੱਡ ‘ਚ ਰੇਤ ਤੇ ਬਜਰੀ ਹੀ ਭਰੀ ਹੋਈ ਹੈ: ਸੁਖਬੀਰ ਬਾਦਲ

ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਭਰ ਵਿਚ ਪੰਜਾਬ ਕਾਂਗਰਸ ਸਰਕਾਰ ਖ਼ਿਲਾਫ਼ ਪੋਲ ਖੋਲ੍ਹ ਮੁਹਿੰਮ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਰੈਲਿਆਂ ਦੌਰਾਨ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਮੌਜੂਦਾ ਪੰਜਾਬ ਦੀ ਸਰਕਾਰ ਨੂੰ ਰੱਜ ਕੇ ਭੰਡਿਆ ਜਾ ਰਿਹਾ ਹੈ। ਇਨ੍ਹਾਂ ਰੈਲਿਆਂ ਦੌਰਾਨ ਹੀ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਪੰਜਾਬ ਸਰਕਾਰ ਖ਼ਿਲਾਫ਼ ਸ਼ਬਦੀ ਹਮਲੇ ਕੀਤੇ ਅਤੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਦੇ ਕਾਂਗਰਸੀ ਮੰਤਰੀਆਂ ਦੇ ਢਿੱਡਾਂ ਦਾ ਆਪਰੇਸ਼ਨ ਕਰਵਾਇਆ ਜਾਵੇ ਤਾਂ ਉਨ੍ਹਾਂ ਦੇ ਢਿੱਡਾਂ ‘ਚ ਰੇਤਾ-ਬਜਰੀ ਹੀ ਨਿਕਲੇਗੀ। ਸ਼੍ਰੋਮਣੀ ਅਕਾਲੀ ਦਲ ਪੂਰੇ ਸੂਬੇ ‘ਚ ਸੱਤਾਧਾਰੀ ਕਾਂਗਰਸ ਦੀ ਸਰਕਾਰ ਦੇ ਵਿਰੁੱਧ ਪੋਲ-ਖੋਲ੍ਹ ਰੈਲੀਆਂ ਕਰ ਰਹੀ ਹੈ।
ਰੈਲੀਆਂ ਦੀ ਸ਼ੁਰੂਆਤ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 7 ਫਰਵਰੀ ਨੂੰ ਫਾਜ਼ਿਲਕਾ ਤੋਂ ਕੀਤੀ ਸੀ। ਇਨ੍ਹਾਂ ਰੈਲੀਆਂ ‘ਚ ਜਨਤਾ ਨੂੰ ਮੌਜੂਦਾ ਪੰਜਾਬ ਸਰਕਾਰ ਦੀਆਂ ਅਸਫਲਤਾਵਾਂ ਦੇ ਬਾਰੇ ‘ਚ ਦੱਸਿਆ ਜਾ ਰਿਹਾ ਹੈ। ਅੱਜ ਹਲਕਾ ਸਰਦੂਲਗੜ ‘ਚ ਆਯੋਜਿਤ ਕੀਤੀ ਗਈ ਅਕਾਲੀ ਦਲ ਦੀ ਪੋਲ ਖੋਲ੍ਹ ਰੈਲੀ ‘ਚ ਭਾਰੀ ਇਕੱਠ ਦੇਖਣ ਨੂੰ ਮਿਲਿਆ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ‘ਤੇ ਸਿਆਸੀ ਨਿਸ਼ਾਨੇ ਸਾਧੇ ਹਨ। ਸੁਖਬੀਰ ਬਾਦਲ ਨੇ ਕਿਹਾ ਕਿ ਕਾਂਗਰਸ ਚੋਣ ਵਾਅਦਿਆਂ ਨੂੰ ਪੂਰਾ ਨਹੀਂ ਕਰ ਸਕੀ। ਰੈਲੀ ‘ਚ ਵਿੱਤ ਮੰਤਰੀ ਦੇ ਰਿਸ਼ਤੇਦਾਰ ਜੈ ਜੀਤ ਸਿੰਘ ਜੌਹਲ,’ਜੋਜੋ’ ‘ਤੇ ਰਿਫਾਇਨਰੀ ਮਾਮਲੇ ਨੂੰ ਲੈ ਕੇ ਸੁਖਬੀਰ ਬਾਦਲ ਨੇ ਕਾਂਗਰਸ ‘ਤੇ ਕਈ ਤਰ੍ਹਾਂ ਦੇ ਦੋਸ਼ ਲਗਾਏ।ਦੋਸ਼ ਲਗਾਉਂਦਿਆਂ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਇਹ ‘ਜੋਜੋ’ ਟੈਕਸ ਨਹੀਂ ਜੀਜਾ ਟੈਕਸ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਜੋਜੋ ਟੈਕਸ ਤੇ ਗੁੰਡਾ ਟੈਕਸ ਵਪਾਰ ਤੇ ਉਦਯੋਗਾਂ ਨੂੰ ਨੁਕਸਾਨ ਪਹੁੰਚਾ ਰਹੇ ਹਨ। ਸੁਖਬੀਰ ਬਾਦਲ ਨੇ ਦੋਸ਼ ਲਗਾਇਆ ਕਿ ਕਾਂਗਰਸ ਦੇ ਵਿਧਾਇਕ ਰਿਫਾਇਨਰੀ ਦੇ ਠੇਕੇਦਾਰ ਨੂੰ ਡਰਾ-ਧਮਕਾ ਕੇ ਉਨ੍ਹਾਂ ਕੋਲੋਂ ਰੇਤੇ ਬਜਰੀ ਦੇ ਪ੍ਰਤੀ ਟਰੱਕ ਤੋਂ 20 ਹਜ਼ਾਰ ਰੁਪਏ ਦਾ ਗੁੰਡਾ ਟੈਕਸ ਵਸੂਲ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਸਰਕਾਰ ਦੇ ਸਾਰੇ ਮੰਤਰੀਆਂ ਦੇ ਢਿੱਡਾਂ ਦਾ ਓਪਰੇਸ਼ਨ ਕਰਵਾਇਆ ਜਾਵੇਂ ਤਾਂ ਉਨ੍ਹਾਂ ਦੇ ਢਿੱਡਾਂ ‘ਚ ਰੇਤਾ-ਬਜਰੀ ਹੀ ਨਿਕਲੇਗੀ।
ਕਾਂਗਰਸ ਨੇ ਕਿਸੇ ਵੀ ਪਿੰਡ ਦੇ ਵਿੱਚ ਖੇਡਾਂ ਦਾ ਸਮਾਨ ਨਹੀਂ ਦਿੱਤਾ ਜੋ ਵੀ ਦਿੱਤਾ ਹੋਇਆ ਸ਼੍ਰੋਮਣੀ ਅਕਾਲੀ ਦਲ ਦਾ ਹੀ ਦਿੱਤਾ ਹੋਇਆ। ਸ਼੍ਰੋਮਣੀ ਅਕਾਲੀ ਦਲ ਨੇ ਪਿੰਡਾਂ ਦੇ ਵਿੱਚ ਮੁਫ਼ਤ ਦਵਾਖਾਨਾ ਖੋਲ੍ਹੇ ਸਨ ਉਹ ਵੀ ਕਾਂਗਰਸ ਨੇ ਬੰਦ ਕਰ ਦਿੱਤੇ ਹਨ। ਸੁਖਬੀਰ ਬਾਦਲ ਵੱਲੋਂ ਲਗਾਤਾਰ ਪੰਜਾਬ ਦੀ ਮੌਜਦਾ ਪੰਜਾਬ ਕਾਂਗਰਸ ਸਰਕਾਰ ਨੂੰ ਭੰਡਿਆ ਜਾ ਰਿਹਾ ਹੈ।
ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਜੋ ਵੀ ਜਨਤਾ ਦੀ ਭਲਾਈ ਲਈ ਕਾਰਜ ਕੀਤੇ ਜਾ ਰਹੇ ਸਨ ਜਾਂ ਜੋ ਵੀ ਸਹੂਲਤਾਂ ਮੁਫ਼ਤ ਦਿਤੀਆਂ ਜਾ ਰਹੀਆਂ ਸਨ ਉਹ ਸਾਰੀਆਂ ਸਹੂਲਤਾਂ ਪੰਜਾਬ ਸਰਕਾਰ ਨੇ ਬੰਦ ਕਰ ਦਿਤੀਆਂ ਹਨ।

Leave a Reply

Your email address will not be published. Required fields are marked *

%d bloggers like this: