ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ

ਕਾਂਗਰਸ ਤੇ ਅਕਾਲੀਆਂ ਨੇ ਗੈਂਗਸਟਰਾਂ ਨੂੰ ਆਪਣੇ ਹਿੱਤਾਂ ਲਈ ਵਰਤਿਆ : ਡਾ.ਰਵਜੋਤ

ਕਾਂਗਰਸ ਤੇ ਅਕਾਲੀਆਂ ਨੇ ਗੈਂਗਸਟਰਾਂ ਨੂੰ ਆਪਣੇ ਹਿੱਤਾਂ ਲਈ ਵਰਤਿਆ : ਡਾ.ਰਵਜੋਤ

ਹੁਸ਼ਿਆਰਪੁਰ : ਪੰਜਾਬ ਵਿਚ ਵਾਰੋ-ਵਾਰੀ ਸੱਤਾ ਦਾ ਸੁੱਖ ਭੋਗਣ ਵਾਲੀਆਂ ਸਿਆਸੀ ਪਾਰਟੀਆਂ ਕਾਂਗਰਸ ਤੇ ਅਕਾਲੀ ਦਲ ਵੱਲੋਂ ਗੈਂਗਸਟਰਾਂ ਨੂੰ ਸਮੇਂ-ਸਮੇਂ ਸਿਰ ਆਪਣੇ ਸਿਆਸੀ ਮੁਫਾਦਾ ਲਈ ਵਰਤਿਆ ਗਿਆ ਤੇ ਇਸ ਦਾ ਖਮਿਆਜਾ ਆਮ ਲੋਕਾਂ ਨੂੰ ਉਠਾਉਣਾ ਪਿਆ ਹੈ। ਉਕਤ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾ. ਰਵਜੋਤ ਵੱਲੋਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਾਂਗਰਸ ਤੇ ਅਕਾਲੀ ਦਲ ਦੇ ਕਈ ਆਗੂਆਂ ਨੇ ਆਪਣੇ ਸਿਆਸੀ ਹਿੱਤਾਂ ਦੀ ਖਾਤਰ ਸਮਾਜ ਵਿਰੋਧੀ ਅਨਸਰਾਂ ਦੀ ਵਰਤੋਂ ਕੀਤੀ ਤੇ ਹਮੇਸ਼ਾ ਝੂਠ ਬੋਲ ਕੇ ਪੰਜਾਬ ਦੀ ਸੱਤਾ ‘ਤੇ ਕਾਬਜ ਹੋਏ। ਡਾ. ਰਵਜੋਤ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਇਕ-ਦੂਜੇ ‘ਤੇ ਗੈਂਗਸਟਰਾਂ ਨਾਲ ਸਬੰਧ ਹੋਣ ਦਾ ਦੋਸ਼ ਲਾ ਰਹੇ ਹਨ ਤੇ ਦੋਵਾਂ ਪਾਰਟੀਆਂ ਵੱਲੋਂ ਇਸ ਮੁੱਦੇ ‘ਤੇ ਇਕ-ਦੂਜੇ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਦੋਂ ਕਿ ਪੰਜਾਬ ਦੇ ਲੋਕ ਇਹ ਗੱਲ ਚੰਗੀ ਤਰ੍ਹਾਂ ਸਮਝ ਚੁੱਕੇ ਹਨ ਕਿ ਉਕਤ ਦੋਵੇਂ ਪਾਰਟੀਆਂ ਦੇ ਆਗੂਆਂ ਨੇ ਪੰਜਾਬ ਵਿਚ ਗੈਂਗਸਟਰਾਂ ਦੀ ਪੁਸ਼ਤਪਨਾਹੀ ਕੀਤੀ ਹੈ, ਜਿਸ ਕਾਰਨ ਪਿਛਲੇ ਸਮੇਂ ਦੌਰਾਨ ਕਈ ਲੋਕਾਂ ਨੂੰ ਆਪਣੀ ਜਾਨ ਤੋਂ ਹੱਥ ਧੋਣੇ ਪਏ। ਉਨ੍ਹਾਂ ਕਿਹਾ ਕਿ 2017 ਵਿਚ ਸਰਕਾਰ ਬਣਾਉਣ ਵਾਲੀ ਕਾਂਗਰਸ ਕੋਲ ਆਪਣੇ ਹੁਣ ਤਕ ਦੇ ਕਾਰਜਕਾਲ ਦੌਰਾਨ ਲੋਕਾਂ ਨੂੰ ਦੱਸਣ ਤੇ ਦਿਖਾਉਣ ਲਈ ਕੁਝ ਨਹੀਂ ਹੈ ਤੇ ਇਸੇ ਕਾਰਨ ਹੁਣ ਲੋਕਾਂ ਵਿਚ ਡਰ ਦਾ ਮਾਹੌਲ ਬਣਾਉਣ ਲਈ ਗੈਂਗਸਟਰਾਂ ਦਾ ਮਾਮਲਾ ਉਛਾਲਿਆ ਜਾ ਰਿਹਾ ਹੈ। ਡਾ. ਰਵਜੋਤ ਨੇ ਕਿਹਾ ਕਿ ਜੇਕਰ ਸਰਕਾਰ ਚਾਹੇ ਤਾਂ ਇਕ ਦਿਨ ਵਿਚ ਹੀ ਸਮਾਜ ਵਿਰੋਧੀ ਅਨਸਰਾਂ ਨੂੰ ਫੜ ਕੇ ਜੇਲ੍ਹ ਵਿਚ ਡੱਕਿਆ ਜਾ ਸਕਦਾ ਹੈ ਲੇਕਿਨ ਸਰਕਾਰ ਇੰਝ ਕਰਨਾ ਹੀ ਨਹੀਂ ਚਾਹੁੰਦੀ।

ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੂੰ ਚਾਹੀਦਾ ਹੈ ਕਿ 2017 ਵਿਚ ਪੰਜਾਬ ਦੇ ਲੋਕਾਂਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰੇ ਤੇ ਅਸਲ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਭਟਕਾਉਣ ਦੀ ਕੋਸ਼ਿਸ਼ ਨਾ ਕੀਤੀ ਜਾਵੇ। ਇਸ ਸਮੇਂ ਹਲਕਾ ਹੁਸ਼ਿਆਰਪੁਰ ਦੇ ਇੰਚਾਰਜ ਸੰਦੀਪ ਸੈਣੀ ਵੀ ਮੌਜੂਦ ਸਨ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

%d bloggers like this: