Tue. Jul 23rd, 2019

ਕਾਂਗਰਸ ਦਿੱਲੀ ‘ਚ ਆਪਣੇ ਦਮ ਤੇ ਚੋਣਾਂ ਲੜੇਗੀ

ਕਾਂਗਰਸ ਦਿੱਲੀ ‘ਚ ਆਪਣੇ ਦਮ ਤੇ ਚੋਣਾਂ ਲੜੇਗੀ’

ਦਿੱਲੀ ਚ 12 ਮਈ ਨੂੰ ਲੋਕ ਸਭਾ ਚੋਣਾਂ ਲਈ ਵੋਟਾਂ ਪੈਣੀਆਂ ਹਨ ਤੇ ਕਾਂਗਰਸ ਦਿੱਲੀ ਚ ਆਪਣੇ ਦਮ ਤੇ ਚੋਣਾਂ ਲੜੇਗੀ। ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੇ ਸੋਮਵਾਰ ਨੂੰ ਕਿਹਾ ਕਿ ਪਾਰਟੀ ਦਿੱਲੀ ਚ ਇਕੱਲਿਆਂ ਹੀ ਚੋਣਾਂ ਲੜੇਗੀ।
ਰਾਹੁਲ ਗਾਂਧੀ ਨੇ ਕਿਹਾ ਕਿ ਦਿੱਲੀ ਚ ਆਮ ਆਦਮੀ ਪਾਰਟੀ ਨਾਲ ਕਾਂਗਰਸ ਗਠਜੋੜ ਦਾ ਕੋਈ ਤਾਲਮੇਲ ਨਹੀਂ ਹੈ। ਰਾਹੁਲ ਦੇ ਇਸ ਬਿਆਨ ਮਗਰੋਂ ਕਾਂਗਰਸ ਦੀ ਆਮ ਆਦਮੀ ਪਾਰਟੀ ਨਾਲ ਲੋਕ ਸਭਾ ਚੋਣਾਂ ਲਈ ਗਠਜੋੜ ਦੀ ਉਮੀਦ ਖਤਮ ਹੋ ਗਈ ਹੈ। ਕਾਂਗਰਸ ਮੁਖੀ ਨੇ ਬੂਥ ਪੱਧਰ ਤੇ ਵਰਕਰਾਂ ਨੂੰ ਰਾਜਧਾਨੀ ਦੀਆਂ ਸਾਰੀਆਂ 7 ਸੀਟਾਂ ਜਿੱਤਣ ਦੀ ਅਪੀਲ ਕੀਤੀ।
ਰਾਹੁਲ ਗਾਂਧੀ ਨੇ ਕਿਹਾ, ਕਾਂਗਰਸ ਨੂੰ ਦਿੱਲੀ ਦੀਆਂ ਸਾਰੀਆਂ 7 ਸੀਟਾਂ ਜਿੱਤਣੀਆਂ ਹਨ। ਬੂਥ ਪੱਧਰ ਦੇ ਵਰਕਰਾਂ ਨੂੰ ਇਹ ਪੱਕਾ ਕਰਨਾ ਹੋਵੇਗਾ।
ਇਸ ਤੋਂ ਪਹਿਲਾਂ ਸੋਮਵਾਰ ਨੂੰ ਆਮ ਆਦਮੀ ਪਾਰਟੀ ਦੇ ਨੇਤਾ ਗੋਪਾਲ ਰਾਏ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਦਿੱਲੀ ਚ ਗਠਜੋੜ ਲਈ ਕਾਂਗਰਸ ਨਾਲ ਗੱਲਬਾਤ ਨਹੀਂ ਕਰ ਰਹੀ ਹੈ। ਆ ਰਹੀਆਂ ਲੋਕ ਸਭਾ ਚੋਣਾਂ ਚ ਆਮ ਆਦਮੀ ਪਾਰਟੀ ਸਾਰੀਆਂ 7 ਸੀਟਾਂ ਤੇ ਆਪਣੇ ਦਮ ਤੇ ਚੋਣਾਂ ਲੜੇਗੀ।
ਰਾਏ ਨੇ ਕਿਹਾ ਸੀ ਕਿ ਆਮ ਆਦਮੀ ਪਾਰਟੀ (ਆਪ) ਸੁਪਰੀਮੋ ਅਰਵਿੰਦ ਕੇਜਰੀਵਾਲ ਸੰਸਦੀ ਚੋਣਾਂ ਦੀ ਰਣਨੀਤੀ ਤੇ ਚਰਚਾ ਕਰਨ ਲਈ ਪਾਰਟੀ ਦੇ ਸਾਰੇ ਸੂਬਾਈ ਇਕਾਈ ਮੁਖੀਆਂ ਅਤੇ ਵਿਧਾਇਕਾਂ ਨਾਲ ਆਉਣ ਵਾਲੇ ਦਿਨਾਂ ਚ ਮੀਟਿੰਗ ਕਰਨਗੇ।
ਲੰਘੇ ਹਫਤੇ ਚ ਦਿੱਲੀ ਕਾਂਗਰਸ ਦੀ ਪ੍ਰਧਾਨ ਸ਼ੀਲਾ ਦੀਕਸ਼ਿਤ ਨੇ ਕਿਹਾ ਸੀ ਕਿ ਲੋਕ ਸਭਾ ਚੋਣਾਂ ਲਈ ਕਾਂਗਰਸ ਤੇ ਆਮ ਆਦਮੀ ਪਾਰਟੀ ਵਿਚਾਲੇ ਗਠਜੋੜ ਨਹੀਂ ਹੋਵੇਗਾ। ਉਨ੍ਹਾਂ ਕਿਹਾ ਸੀ ਕਿ ਕਾਂਗਰਸ ਕਿਸੇ ਵੀ ਦਲ ਨਾਲ ਗਠਜੋੜ ਨਹੀਂ ਕਰੇਗੀ ਤੇ ਲੋਕ ਸਭਾ ਚੋਣਾਂ ਇਕੱਲਿਆਂ ਹੀ ਲੜੇਗੀ।
ਦੱਸਣਯੋਗ ਹੈ ਕਿ ਦਿੱਲੀ ਚ ਸਾਲ 2014 ਦੀਆਂ ਲੋਕ ਸਭਾ ਚੋਣਾਂ ਚ ਭਾਜਪਾ ਨੇ ਸਾਰੀਆਂ 7 ਸੀਟਾਂ ਤੇ ਆਪਣਾ ਕਬਜ਼ਾ ਜਮਾਇਆ ਸੀ।

 

Leave a Reply

Your email address will not be published. Required fields are marked *

%d bloggers like this: