ਕਾਂਗਰਸ ਦੀ ਸਰਕਾਰ ਬਨਣ ਤੇ ਬਰਨਾਲਾ ਨੂੰ ਪੂਰਾ ਜਿਲਾ ਬਣਾਇਆ ਜਾਵੇਗਾ:- ਮੌੜ

ss1

ਕਾਂਗਰਸ ਦੀ ਸਰਕਾਰ ਬਨਣ ਤੇ ਬਰਨਾਲਾ ਨੂੰ ਪੂਰਾ ਜਿਲਾ ਬਣਾਇਆ ਜਾਵੇਗਾ:- ਮੌੜ
10 ਵੀਂ ਵਰੇਗੰਢ ਸਮਾਗਮ ਚ ਕੈਪਟਨ ਕਰਨਗੇ ਵਿਸ਼ੇਸ਼ ਸ਼ਮੂਲੀਅਤ

17mk01ਮਹਿਲ ਕਲਾਂ 17 ਨਵੰਬਰ (ਗੁਰਭਿੰਦਰ ਗੁਰੀ)- ਬਰਨਾਲਾ ਜ਼ਿਲੇ ਦੀ 10 ਵੀਂ ਵਰੇਗੰਢ ਤੇ ਕਾਂਗਰਸ ਪਾਰਟੀ ਦੀ ਜਿਲਾ ਜਥੇਬੰਦੀ ਵੱਲੋਂ ਸ.ਕੇਵਲ ਸਿੰਘ ਢਿੱਲੋਂ ਮੀਤ ਪ੍ਰਧਾਨ ਪੰਜਾਬ ਕਾਂਗਰਸ ਦੀ ਰਹਿਨੁਮਾਈ ਅਤੇ ਸ੍ਰੀ ਮੱਖਣ ਸ਼ਰਮਾ ਜਿਲਾ ਪ੍ਰਧਾਨ ਦੀ ਅਗਵਾਈ ਹੇਠ ਸ਼ਾਨਦਾਰ ਸਮਾਗਮ ਕਰਵਾਇਆ ਜਾ ਰਿਹਾ ਹੈ। ਬਰਨਾਲਾ ਦੇ ਫਰਵਾਹੀ ਬਜ਼ਾਰ ਵਿੱਚ 19 ਨਵੰਬਰ ਨੂੰ ਕਰਵਾਏ ਜਾ ਰਹੇ ਇਸ ਸਮਾਗਮ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵਿਸ਼ੇਸ਼ ਤੌਰ ਤੇ ਪਹੁੰਚ ਰਹੇ ਹਨ। ਇਹ ਜਾਣਕਾਰੀ ਕਾਂਗਰਸ ਪਾਰਟੀ ਦੇ ਜਿਲਾ ਜਨਰਲ ਸਕੱਤਰ ਅਤੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਪਾਰਟੀ ਟਿਕਟ ਦੇ ਮਜ਼ਬੂਤ ਦਾਅਵੇਦਾਰ ਤੇਜ਼-ਤਰਾਰ ਯੂਥ ਆਗੂ ਗੁਰਮੇਲ ਸਿੰਘ ਮੌੜ ਨੇ ਕੁਝ ਚੋਣਵੇਂ ਪੱਤਰਕਾਰਾਂ ਨਾਲ ਮਹਿਲ ਕਲਾਂ ਵਿਖੇ ਗੱਲਬਾਤ ਦੌਰਾਨ ਦਿੱਤੀ। ਉਨਾਂ ਦੱਸਿਆ ਕਿ ਇਸ ਸਮਾਗਮ ਵਿੱਚ ਕੈਪਟਨ ਅਮਰਿੰਦਰ ਸਿੰਘ ਦੇ ਸਵਾਗਤ ਲਈ ਵੱਡੀ ਗਿਣਤੀ ਵਿੱਚ ਵਰਕਰ ਸ਼ਾਮਿਲ ਹੋਣਗੇ, ਜਿਸ ਦੀਆਂ ਤਿਆਰੀਆਂ ਵਜੋਂ ਹਲਕੇ ਦੇ ਪਿੰਡਾਂ ਅੰਦਰ ਮੀਟਿੰਗਾਂ ਕੀਤੀਆ ਜਾ ਰਹੀਆਂ ਹਨ। ਉਨਾਂ ਦੱਸਿਆ ਕਿ ਇਸ ਸਮਾਗਮ ਵਿੱਚ ਪੰਜਾਬ ਦੇ ਮਸਹੂਰ ਲੋਕ ਗਾਇਕ ਬਲਕਾਰ ਸਿੱਧੂ ਆਪਣੀ ਕਲਾਂ ਦਾ ਮੁਜ਼ਾਹਰਾ ਕਰਨਗੇ। ਸ.ਮੌੜ ਨੇ ਕਿਹਾ ਕਿ 2017 ਵਿੱਚ ਕਾਂਗਰਸ ਦੀ ਸਰਕਾਰ ਬਨਣ ਤੋਂ ਬਾਅਦ ਸ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਬਰਨਾਲਾ ਨੂੰ ਪੂਰਾ ਜਿਲਾ ਬਣਾਉਣ ਲਈ ਪਹਿਲ ਦੇ ਆਧਾਰ ਤੇ ਕੰਮ ਕੀਤਾ ਜਾਵੇਗਾ। ਅਕਾਲੀ ਭਾਜਪਾ ਸਰਕਾਰ ਤੇ ਦੋਸ ਲਗਾਉਦਿਆ ਮੌੜ ਨੇ ਕਿਹਾ ਕਿ ਜ਼ਿਲੇ ਦੇ ਲੋਕਾਂ ਨਾਲ ਵਾਰ ਵਾਰ ਵਾਅਦਾ ਕਰਨ ਦੇ ਬਾਵਜੂਦ ਵੀ ਮੌਜੂਦਾ ਸਰਕਾਰ ਦੇ ਆਗੂਆਂ ਨੇ ਬਰਨਾਲਾ ਨੂੰ ਪੂਰਾ ਜਿਲਾ ਬਣਾਉਣ ਦੇ ਲਈ ਕੋਈ ਠੋਸ ਕਦਮ ਨਹੀ ਚੁੱਕਿਆ। ਉਨਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ 10 ਵਰੇ ਬੀਤਣ ਦੇ ਬਾਵਜੂਦ ਵੀ ਅਜੇ ਤੱਕ ਸਾਰੇ ਵਿਭਾਗਾਂ ਦੇ ਦਫ਼ਤਰ ਜਿਲਾ ਪੱਧਰ ਤੇ ਸਥਾਪਿਤ ਨਹੀ ਕੀਤੇ ਗਏ। ਇਸ ਮੌਕੇ ਸਾਬਕਾ ਸਰਪੰਚ ਚੇਤਨ ਸਿੰਘ ਕਲਾਲ ਮਾਜਰਾ, ਪਰਮਿੰਦਰ ਸਿੰਘ ਸੰਮੀ ਠੁੱਲੀਵਾਲ,ਸੰਮਤੀ ਮੈਂਬਰ ਅਵਤਾਰ ਸਿੰਘ ਕੁਰੜ, ਯੂਥ ਆਗੂ ਗੋਗੀ ਹਰਦਾਸਪੁਰਾ,ਰਛਪਾਲ ਸਿੰਘ ਕੈਰੇ,ਚਮਕੌਰ ਸਿੰਘ ਮੂੰਮ.ਬਿੱਟੂ ਧਨੇਰ, ਚਮਕੌਰ ਸਿੰਘ ਮਹਿਲ ਕਲਾਂ ਆਦਿ ਆਗੂ ਹਾਜਰ ਸਨ।

Share Button

Leave a Reply

Your email address will not be published. Required fields are marked *