ਕਾਂਗਰਸ ਦੀ ਹਲਕਾ ਪੱਧਰੀ ਮੀਟਿੰਗ ਜਲਾਲ ਵਿਖੇ 24 ਨੂੰ

ss1

ਕਾਂਗਰਸ ਦੀ ਹਲਕਾ ਪੱਧਰੀ ਮੀਟਿੰਗ ਜਲਾਲ ਵਿਖੇ 24 ਨੂੰ

23-5
ਭਗਤਾ ਭਾਈਕਾ 22 ਜੂਨ (ਸਵਰਨ ਭਗਤਾ) ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਵੱਲੋਂ ਵੀ ਆਪਣੀਆਂ ਸਿਆਸੀ ਸਰਗਰਮੀਆਂ ਤੇਜ ਕਰ ਦਿੱਤੀਆਂ ਗਈਆਂ ਹਨ। ਜਿਸਦੇ ਤਹਿਤ ਹੀ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਵਰਕਰਾਂ ਨੂੰ ਹੋਰ ਸਰਗਰਮ ਕਰਨ ਲਈ 24 ਜੂਨ ਨੂੰ ਸਵੇਰੇ 10 ਵਜੇ ਸਿੱਧੂ ਪੈਲਿਸ ਜਲਾਲ ਵਿਖੇ ਹਲਕਾ ਪੱਧਰੀ ਮੀਟਿੰਗ ਰੱਖੀ ਗਈ ਹੈ। ਜਿਸ ਸਬੰਧੀ ਜਾਣਕਾਰੀ ਦਿੰਦਿਆ ਕਾਂਗਰਸ ਦੇ ਬਲਾਕ ਪ੍ਰਧਾਨ ਰਾਜਵੰਤ ਸਿੰਘ ਭਗਤਾ ਨੇ ਦੱਸਿਆ ਕਿ ਕਾਂਗਰਸ ਦੇ ਸੂਬਾ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਕਾਂਗੜ ਦੀ ਪ੍ਰਧਾਨਗੀ ਹੇਠ ਹੋ ਰਹੀ। ਉਨਾ ਕਿਹਾ ਕਿ ਕਾਂਗਰਸ ਆਗੂ ਮਨਪ੍ਰੀਤ ਸਿੰਘ ਬਾਦਲ, ਕੇਵਲ ਸਿੰਘ ਢਿੱਲੋਂ, ਸਾਧੂ ਸਿੰਘ ਧਰਮਸੋਤ ਅਤੇ ਸੁਰਿੰਦਰ ਕੌਰ ਬਾਲੀਆ ਇਸ ਮੀਟਿੰਗ ਨੂੰ ਸੰਬੋਧਣ ਕਰਨਗੇ। ਕਾਂਗਰਸ ਆਗੂ ਰਾਜਵੰਤ ਸਿੰਘ ਭਗਤਾ ਨੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਮੀਟਿੰਗ ਵਿੱਚ ਸਮੇਂ ਸਿਰ ਸਮੂਲੀਅਤ ਕਰਨ।
ਇਸ ਮੌਕੇ ਪਰਮਜੀਤ ਸਿੰਘ ਬਿਦਰ, ਸੁਰਿੰਦਰ ਸਿੰਘ ਕਟਾਰੀਆਂ, ਬਿੰਦਰ ਕੁਮਾਰ ਗੋਗਾ, ਰਾਜਿੰਦਰ ਸਿੰਘ ਬਾਬੇਕਾ, ਪਪਨਦੀਪ ਸਿੰਘ ਪਪਨਾ, ਰਾਕੇਸ ਕੁਮਾਰ ਆਦਿ ਹਾਜਰ ਸਨ।

Share Button

Leave a Reply

Your email address will not be published. Required fields are marked *