ਕਾਂਗਰਸ ਨੇ ਨਸ਼ਿਆਂ ਤੇ ਅਕਾਲੀਆਂ ਵਿਰੁੱਧ ਜੰਗ ਛੇੜਨ ਦਾ ਐਲਾਨ ਕੀਤਾ

ss1

ਕਾਂਗਰਸ ਨੇ ਨਸ਼ਿਆਂ ਤੇ ਅਕਾਲੀਆਂ ਵਿਰੁੱਧ ਜੰਗ ਛੇੜਨ ਦਾ ਐਲਾਨ ਕੀਤਾ
ਨਸ਼ਿਆਂ ਨਾਲ ਪੰਜਾਬ ਦੀ ਨਸਲ ਨੂੰ ਬਰਬਾਦ ਕਰਨ ਵਾਲੇ ਮਜੀਠਆ ਨੂੰ ਮਿੱਲੇਗੀ ਜੇਲ੍ਹ , ਰੈਲੀ ‘ਚ 50 ਹਜ਼ਾਰ ਤੋਂ ਵੱਧ ਲੋਕਾਂ ਦੇ ਭਰਵੇਂ ਇਕੱਠ ਨੇ ਲਿਆ ਹਿੱਸਾ

18-43ਬਠਿੰਡਾ, 18 ਅਗਸਤ (ਪ.ਪ.): ਪੰਜਾਬ ਕਾਂਗਰਸ ਦੇ ਆਗੂਆਂ ਨੇ ਨਸ਼ਿਆਂ ਤੇ ਅਕਾਲੀਆਂ ਖਿਲਾਫ ਜੰਗ ਛੇੜਨ ਦਾ ਐਲਾਨ ਕੀਤਾ ਹੈ ਅਤੇ ਸਰਬਸੰਮਤੀ ਨਾਲ ਪੰਜਾਬ ਨੂੰ ਬੇਹੱਦ ਤਬਾਹ ਤੇ ਬਰਬਾਦ ਕਰਨ ਵਾਲੀ ਅਕਾਲੀ ਭਾਜਪਾ ਸਰਕਾਰ ਨੂੰ ਸੂਬੇ ਤੋਂ ਉਖਾੜ ਸੁੱਟਣ ਦਾ ਫੈਸਲਾ ਲਿਆ ਹੈ। ਜਿਨ੍ਹਾਂ ਭਾਵਨਾਵਾਂ ਦਾ ਪ੍ਰਦੇਸ਼ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਇਹ ਕਹਿੰਦਿਆਂ ਪ੍ਰਗਟਾਵਾ ਕੀਤਾ ਕਿ ਉਹ ਹਰੇਕ ਪੰਜਾਬੀ ਦੇ ਚੇਹਰੇ ‘ਤੇ ਖੁਸ਼ੀ ਦੇਖਣਾ ਚਾਹੁੰਦੇ ਹਨ।ਪਾਰਟੀ ਆਗੂਆਂ ਨੇ ਇਕ ਅਵਾਜ਼ ‘ਚ ਸੂਬੇ ‘ਚ ਨਸ਼ਿਆਂ ਦਾ ਜ਼ਹਿਰ ਫੈਲ੍ਹਾਉਣ ਤੇ ਇਕ ਪੂਰੀ ਪੀੜ੍ਹੀ ਨੂੰ ਬਰਬਾਦ ਕਰਨ ਲਈ ਮਾਲ ਮੰਤਰੀ ਬਿਕ੍ਰਮ ਸਿੰਘ ਮਜੀਠੀਆ ਨੂੰ ਜ਼ਿੰਮੇਵਾਰ ਠਹਿਰਾਇਆ, ਜਿਸਨੂੰ ਜੇਲ੍ਹ ਭੇਜ ਦੇਣਾ ਚਾਹੀਦਾ ਹੈ।ਇਸ ਮੌਕੇ ਅਗਵਾਈ ਕਰਦਿਆਂ ਪ੍ਰਦੇਸ਼ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਵਾਅਦਾ ਕੀਤਾ ਕਿ ਸੂਬੇ ‘ਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ‘ਤੇ ਉਹ ਪੰਜਾਬ ਦੀ ਇਕ ਸਾਰੀ ਪੀੜ੍ਹੀ ਨੂੰ ਤਬਾਹ ਤੇ ਬਰਬਾਦ ਕਰਨ ਲਈ ਜਿੰਮੇਵਾਰ ਮਜੀਠੀਆ ਨੂੰ ਸਬਕ ਸਿਖਾਉਣਗੇ। ਉਨ੍ਹਾਂ ਨੇ ਕਿਹਾ ਕਿ ਸਾਡੀ ਇਕ ਪੀੜ੍ਹੀ ਪਹਿਲਾਂ ਹੀ ਖਤਮ ਹੋ ਚੁੱਕੀ ਹੈ, ਅਸੀਂ ਹੁਣ ਅਗਲੀ ਪੀੜ੍ਹੀ ਨੂੰ ਬਚਾਉਣਾ ਹੈ।ਇਸ ਦੌਰਾਨ 50 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਜ਼ੂਦਗੀ ਵਾਲੀ ਸੱਭ ਤੋਂ ਵੱਡੀ ਸਿਆਸੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਕਾਂਗਰਸ ਪ੍ਰਧਾਨ ਨੇ ਆਪਣੇ ਵਾਅਦੇ ਨੂੰ ਦੁਹਰਾਹਿਆ ਕਿ ਉਹ ਚਾਰ ਹਫਤਿਆਂ ਅੰਦਰ ਪੰਜਾਬ ‘ਚੋਂ ਨਸ਼ਿਆਂ ਦੀ ਸਮੱÎਸਿਆ ਦਾ ਖਾਤਮਾ ਕਰ ਦੇਣਗੇ। ਉਨ੍ਹਾਂ ਨੇ ਕਿਹਾ ਕਿ ਇਸ ਉਦੇਸ਼ ਵਾਸਤੇ ਉਹ ਕਾਬਿਲ ਅਫਸਰਾਂ ਦੀ ਇਕ ਵਿਸ਼ੇਸ਼ ਟੀਮ ਬਣਾਉਣਗੇ ਅਤੇ ਉਨ੍ਹਾਂ ਨੂੰ ਭਰੋਸਾ ਹੈ ਕਿ ਦੋਸ਼ੀਆਂ ਨੂੰ ਚਾਰ ਹਫਤਿਆਂ ਪਹਿਲਾਂ ਹੀ ਜ਼ੇਲ੍ਹ ਭੇਜ ਦਿੱਤਾ ਜਾਵੇਗਾ।
ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਬਾਦਲਾਂ ਤੇ ਮਜੀਠੀਆ ਨੇ ਨਾ ਸਿਰਫ ਸੂਬੇ ਨੂੰ ਨਸ਼ਿਆਂ ਵੱਲ ਧਕੇਲਿਆ ਹੈ, ਬਲਕਿ ਇਨ੍ਹਾਂ ਨੇ ਪੰਜਾਬ ਨੂੰ ਆਰਥਿਕ ਪੱਧਰ ‘ਤੇ ਵੀ ਤਬਾਹ ਕਰ ਦਿੱਤਾ ਹੈ ਅਤੇ ਸੂਬੇ ਸਿਰ 1.25 ਲੱਖ ਕਰੋੜ ਰੁਪਏ ਦਾ ਕਰਜ਼ਾ ਚਾੜ੍ਹ ਦਿੱਤਾ ਹੈ। ਜਦਕਿ ਬਾਦਲਾਂ ਨੇ ਆਪਣੀ ਜਾਇਦਾਦ ਵਧਾਉਣ ਦੀ ਫੁੱਲਟਾਈਮ ਨੌਕਰੀ ਕੀਤੀ ਹੈ। ਭਾਵੇਂ ਹੋਟਲ ਹੋਣ, ਜਾਂ ਫਿਰ ਟ੍ਰਾਂਸਪੋਰਟ, ਕੇਬਲ, ਰੇਤ ਖੁਦਾਈ, ਸ਼ਰਾਬ ਵਪਾਰ ਜਾਂ ਕੋਈ ਹੋਰ ਫਾਇਦਾ ਕਮਾਉਣ ਵਾਲਾ ਬਿਜਨੇਸ, ਇਨ੍ਹਾਂ ਨੇ ਹਰੇਕ ‘ਤੇ ਕਬਜ਼ਾ ਜਮ੍ਹਾ ਰੱਖਿਆ ਹੈ।ਕੈਪਟਨ ਅਮਰਿੰਦਰ ਨੇ ਖੁਲਾਸਾ ਕੀਤਾ ਕਿ ਇਨ੍ਹਾਂ ਵਿਅਕਤੀਗਤ ਤੇ ਵਿਸ਼ੇਸ਼ ਹਿੱਤਾਂ ਖਾਤਿਰ ਹੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੇ ਹਿੱਤਾਂ ਨਾਲ ਐਸ.ਵਾਈ.ਐਲ ਜਾਂ ਚੰਡੀਗੜ੍ਹ ਦੇ ਮੁੱਦੇ ‘ਤੇ ਸਮਝੌਤਾ ਕਰ ਰਹੇ ਹਨ। ਬਾਦਲ ਵੱਲੋਂ ਪੰਜਾਬ ਵਿਧਾਨ ਸਭਾ ‘ਚ ਸਰਬਸੰਮਤੀ ਨਾਲ ਪਾਸ ਐਸ.ਵਾਈ.ਐਲ ਬਿੱਲ ਰਾਜਪਾਲ ਕੋਲ ਭੇਜਣ ਲਈ ਜਾਣਬੁਝ ਕੇ ਕੀਤੀ ਦੇਰੀ ਦੇ ਕਾਰਨ ਹੀ ਹਰਿਆਣਾ ਨੂੰ ਸੁਪਰੀਮ ਕੋਰਟ ਜਾਣ ਦੇ ਚਾਰ ਅਹਿਮ ਦਿਨ ਮਿੱਲ ਗਏ। ਬਾਦਲ ਨੇ ਆਪਣੇ ਮਿੱਤਰ ਤੇ ਉਦੋਂ ਹਰਿਆਣਾ ਦੇ ਮੁੱਖ ਮੰਤਰੀ ਦੇਵੀ ਲਾਲ ਨੂੰ ਖੁਸ਼ ਕਰਨ ਵਾਸਤੇ 1978 ‘ਚ ਵੀ ਇਹੋ ਹੀ ਕੀਤਾ ਸੀ।ਪੰਜਾਬ ਕਾਂਗਰਸ ਪ੍ਰਧਾਨ ਨੇ ਲੋਕਾਂ ਨੂੰ ਬਾਦਲਾਂ ਦੀ ਸਾਜਿਸ਼ਾਂ ਖਿਲਾਫ ਸਾਵਧਾਨ ਕੀਤਾ, ਜਿਹੜੇ ਧਾਰਮਿਕ ਅਧਾਰ ‘ਤੇ ਲੋਕਾਂ ਨੂੰ ਵੰਡ ਕੇ ਪੰਜਾਬ ਦੀ ਸ਼ਾਂਤੀ ਬਿਗਾੜਨਾ ਚਾਹੁੰਦੇ ਹਨ। ਉਨ੍ਹਾਂ ਨੇ ਕਿਹਾ ਕਿ ਸੰਤ ਰਣਜੀਤ ਸਿੰਘ ਢੰਡਰੀਆਂਵਾਲੇ ‘ਤੇ ਹੋਏ ਹਮਲੇ ਤੋਂ ਬਾਅਦ ਹਾਲੇ ‘ਚ ਆਰ.ਐਸ.ਐਸ. ਲੀਡਰ ‘ਤੇ ਹੋਇਆ ਹਮਲਾ ਤੇ ਇਸ ਤੋਂ ਪਹਿਲਾਂ ਬੇਅਦਬੀ ਦੀਆਂ ਘਟਨਾਵਾਂ, ਸਾਰਿਆਂ ਦਾ ਉਦੇਸ਼ ਲੋਕਾਂ ਨੂੰ ਵੰਡਣਾ ਸੀ, ਕਿਉਂÎਕਿ ਬਾਦਲ ਇਹ ਉਨ੍ਹਾਂ ਵਾਸਤੇ ਠੀਕ ਲੱਗਦਾ ਹੈ। ਉਨ੍ਹਾਂ ਨੇ ਬਾਦਲ ਨੂੰ ਆਪਣੇ ਵਿਸ਼ੇਸ਼ ਹਿੱਤਾਂ ਖਾਤਿਰ ਗੰਦੀ ਤੇ ਖਤਰਨਾਕ ਸਿਆਸਤ ਖੇਡਣ ਵਿਰੁੱਧ ਚੇਤਾਵਨੀ ਦਿੱਤੀ।
ਕੈਪਟਨ ਅਮਰਿੰਦਰ ਨੇ ਲੋਕਾਂ ਨੂੰ ਆਮ ਆਦਮੀ ਪਾਰਟੀ ਵੱਲੋਂ ਪੰਜਾਬ ‘ਚ ਕੀਤੇ ਜਾ ਰਹੇ ਗੁੰਮਰਾਹਕੁੰਨ ਵਾਅਦਿਆਂ ਵਿਰੁੱਧ ਵੀ ਸਾਵਧਾਨ ਕੀਤਾ। ਉਨਾਂ ਨੇ ਕਿਹਾ ਕਿ ਆਪ ਦਾ ਪੰਜਾਬ ‘ਚ ਤੇਜ਼ੀ ਨਾਲ ਨਿਘਾਰ ਹੋ ਰਿਹਾ ਹੈ ਅਤੇ ਇਨ੍ਹਾਂ ਕੋਲ ਲੋਕਾਂ ‘ਚ ਜਾਣ ਵਾਸਤੇ ਕੋਈ ਵੀ ਲੀਡਰ, ਸੋਚ ਜਾਂ ਪ੍ਰੋਗਰਾਮ ਨਹੀਂ ਹੈ। ਉਨ੍ਹਾਂ ਨੇ ਬੀਤੇ ਦਿਨ ਆਪ ਦੇ ਨੈਸ਼ਨਨ ਕੌਂਸਲ ਮੈਂਬਰ ਪਵਿੱਤਰ ਸਿੰਘ ਵੱਲੋਂ ਲਗਾਏ ਦੋਸ਼ਾਂ ਦਾ ਵੀ ਜ਼ਿਕਰ ਕੀਤਾ ਕਿ ਉਨ੍ਹਾਂ ਨੂੰ ਪਾਰਟੀ ਟਿਕਟ ਵਾਸਤੇ 50 ਲੱਖ ਰੁਪਏ ਦੇਣ ਲਈ ਕਿਹਾ ਗਿਆ ਸੀ, ਜਦਕਿ ਅਸਲੀ ਰੇਟ 2.5 ਕਰੋੜ ਰੁਪਏ ਹੈ। ਉਨ੍ਹਾਂ ਨੇ ਸਵਾਲ ਕੀਤਾ, ਕੀ ਤੁਸੀਂ ਟਿਕਟਾਂ ਵੇਚਣ ਵਾਲੇ ਲੋਕਾਂ ਤੋਂ ਸਾਫ ਸੁਥਰੀ ਸਰਕਾਰ ਦੀ ਉਮੀਦ ਕਰ ਸਕਦੇ ਹੋ?ਰੈਲੀ ਨੂੰ ਸੰਬੋਧਨ ਕਰਦਿਆਂ ਏ.ਆਈ.ਸੀ.ਸੀ ਸਕੱਤਰ ਇੰਚਾਰਜ਼ ਪੰਜਾਬ ਮਾਮਲੇ ਸ੍ਰੀਮਤੀ ਆਸ਼ਾ ਕੁਮਾਰੀ ਨੇ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਨੇ ਪੰਜਾਬ ਦੇ ਹਾਲਾਤਾਂ ਨੂੰ ਪੂਰੀ ਤਰ੍ਹਾਂ ਬਿਗਾੜ ਰੱਖਿਆ ਹੈ। ਪੰਜਾਬ ਤੇ ਇਸਦੇ ਲੋਕਾਂ ਦੇ ਹਿੱਤ ‘ਚ ਇਸ ਸਰਕਾਰ ਨੂੰ ਉਖਾੜ ਸੁੱਟੋ ਅਤੇ ਕਾਂਗਰਸ ਨੂੰ ਵਾਪਿਸ ਲਿਆਓ। ਕਿਉਂਕਿ ਸਿਰਫ ਕਾਂਗਰਸ ਹੀ ਸੂਬੇ ਨੂੰ ਇਨ੍ਹਾਂ ਮਾੜੇ ਹਾਲਾਤਾਂ ‘ਚੋਂ ਕੱਢ ਸਕਦੀ ਹੈ।ਇਸ ਮੌਕੇ ਸੰਬੋਧਨ ਕਰਦਿਆਂ ਪ੍ਰਦੇਸ਼ ਕਾਂਗਰਸ ਪ੍ਰਚਾਰ ਕਮੇਟੀ ਦੀ ਚੇਅਰਪਰਸਨ ਅੰਬਿਕਾ ਸੋਨੀ ਨੇ ਕਿਹਾ ਕਿ ਸਾਰਿਆਂ ਨੂੰ ਕੈਪਟਨ ਅਮਰਿੰਦਰ ਦੇ ਹੱਥ ਮਜ਼ਬੂਤ ਕਰਨ ਦੀ ਲੋੜ ਹੈ, ਤਾਂ ਜੋ ਪੰਜਾਬ ਨੂੰ ਵਾਪਿਸ ਸੱਤਾ ‘ਚ ਲਿਆਉਂਦਾ ਜਾ ਸਕੇ। ਉਨ੍ਹਾਂ ਨੇ ਕਾਂਗਰਸ ਪਾਰਟੀ ਵੱਲੋਂ ਅੱਜ ਕੀਤੇ ਗਏ ਭਾਰੀ ਸ਼ਕਤੀ ਪ੍ਰਦਰਸ਼ਨ ‘ਤੇ ਸੰਤੁਸ਼ਟੀ ਪ੍ਰਗਟਾਈ। ਉਨ੍ਹਾਂ ਨੇ ਲੋਕਾਂ ਨੂੰ ਆਪ ਖਿਲਾਫ ਸਾਵਧਾਨ ਕਰਦਿਆਂ ਕਿਹਾ ਕਿ ਇÂ ਪੰਜਾਬ ਨੂੰ ਬਰਬਾਦ ਕਰ ਦੇਣਗੇ।
ਅਕਾਲੀਆਂ ‘ਤੇ ਵਰ੍ਹਦਿਆਂ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਨੇ ਸੂਬੇ ਨਾਲ ਸਬੰਧਤ ਗੰਭੀਰ ਮੁੱਦਿਆਂ ‘ਤੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਚੁੱਪੀ ‘ਤੇ ਸਵਾਲ ਕੀਤੇ। ਉਨ੍ਹਾਂ ਨੇ ਲੋਕਾਂ ਨੂੰ ਇਸ ਵਾਰ ਚੋਣਾਂ ਵੇਲੇ ਸਾਵਧਾਨੀ ਨਾਲ ਵੋਟ ਦੇਣ ਦੀ ਅਪੀਲ ਕੀਤੀ, ਤਾਂ ਜੋ ਪੰਜਾਬ ਨੂੰ ਹੋਰ ਅਰਾਜਕਤਾ ਵੱਲ ਵੱਧਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਨੇ ਕੇਂਦਰੀ ਮੰਤਰੀ ਹਰਸਿਮਰਤ ਬਾਦਲ ‘ਤੇ ਵੀ ਚੁਟਕੀ ਲਈ ਕਿ ਉਹ ਬੀ.ਐਸ.ਐਫ ਜਵਾਨਾਂ ਨੂੰ ਰੱਖੜੀ ਬੰਨ੍ਹ ਰਹੀ ਸਨ, ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੰਡੀਗੜ੍ਹ ਲਈ ਸੁਤੰਤਰ ਪ੍ਰਸ਼ਾਸਕ ਨਿਯੁਕਤ ਕਰਕੇ ਉਨ੍ਹਾਂ ਨੂੰ ਰੱਖੜ੍ਹੀ ਦਾ ਤੋਹਫਾ ਦੇ ਦਿੱਤਾ।ਸਾਬਕਾ ਪ੍ਰਦੇਸ਼ ਕਾਂਗਰਸ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ ਵਾਅਦਾ ਕੀਤਾ ਕਿ ਉਹ ਪੁਖਤਾ ਕਰਨਗੇ ਕਿ ਬਿਕ੍ਰਮ ਮਜੀਠੀਆ ਨੂੰ ਕਾਂਗਰਸ ਦੀ ਸਰਕਾਰ ਬਣਨ ਤੋਂ ਬਾਅਦ ਜੇਲ੍ਹ ਭੇਜਿਆ ਜਾਵੇ। ਜੇ ਮਜੀਠੀਆ ਨੂੰ ਜੇਲ੍ਹ ਨਾ ਭੇਜਿਆ ਗਿਆ, ਤਾਂ ਉਹ ਸਾਰੀ ਪਾਰਟੀ ਪੋਸਟਾਂ ਤੋਂ ਅਸਤੀਫਾ ਦੇ ਦੇਣਗੇ। ਉਨ੍ਹਾਂ ਨੇ ਇਹ ਵੀ ਵਾਅਦਾ ਕੀਤਾ ਕਿ ਕਾਂਗਰਸ ਪਾਰਟੀ ਕਿਸਾਨ ਹਿਤੈਸ਼ੀ ਮੈਨਿਫੈਸਟੋ ਲੈ ਕੇ ਆਏਗੀ, ਜਿਸ ‘ਤੇ ਕੰਮ ਜ਼ਾਰੀ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ, ਏ.ਆਈ.ਸੀ.ਸੀ ਸਕੱਤਰ ਹਰੀਸ਼ ਚੌਧਰੀ, ਮਮਤਾ ਦੱਤਾ, ਮਨਪ੍ਰੀਤ ਬਾਦਲ, ਓ.ਪੀ ਸੋਨੀ, ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸੁਖਜਿੰਦਰ ਰੰਧਾਵਾ, ਸੁੱਖ ਸਰਕਾਰੀਆ, ਨਵਤੇਜ਼ ਚੀਮਾ, ਹਰਪ੍ਰਤਾਪ ਸਿੰਘ ਅਜਨਾਲਾ, ਪਰਮਿੰਦਰ ਸਿੰਘ ਪਿੰਕੀ, ਲਾਲੀ ਮਜੀਠੀਆ, ਗੁਰਜੀਤ ਓਜਲਾ, ਜਸਬੀਰ ਸਿੰਘ ਡਿੰਪਾ, ਜਿਨ੍ਹਾਂ ਨੇ ਰੈਲੀ ਦਾ ਅਯੋਜਨ ਕੀਤਾ ਸੀ, ਰਣਜੀਤ ਸਿੰਘ ਛੱਜਲਵਾੜੀ, ਸੁਖਪਾਲ ਭੱਲਰ ਵੀ ਮੌਜ਼ੂਦ ਰਹੇ।

Share Button

Leave a Reply

Your email address will not be published. Required fields are marked *