ਕਾਂਗਰਸ ਨੇ ਸਿੱਖਾਂ ਦੇ ਜ਼ਖ਼ਮ ਮੁੜ ਹਰੇ ਕੀਤੇ : ਡਾ.ਚੀਮਾ

ss1

ਕਾਂਗਰਸ ਨੇ ਸਿੱਖਾਂ ਦੇ ਜ਼ਖ਼ਮ ਮੁੜ ਹਰੇ ਕੀਤੇ : ਡਾ.ਚੀਮਾ

ਸ੍ਰੀ ਅਨੰਦਪੁਰ ਸਾਹਿਬ, 12 ਜੂਨ (ਪ.ਪ.): ਕਾਂਗਰਸ ਪਾਰਟੀ ਦੀ ਪ੍ਰਧਾਨ ਸੋਨੀਆ ਗਾਂਧੀ ਵਲੋਂ ਕਮਲਨਾਥ ਨੂੰ ਪੰਜਾਬ ਦਾ ਇੰਚਾਰਜ ਲਗਾਉਣ ਨਾਲ ਮਾਮਲਾ ਗਰਮਾ ਗਿਆ ਹੈ ਤੇ ਸੱਤਾਧਾਰੀ ਧਿਰ ਇਸ ਨੂੰ ਅਹਿਮ ਮੁੱਦਾ ਬਣਾ ਕੇ ਹਮਲਾਵਰ ਰੁਖ਼ ਅਖਤਿਆਰ ਕਰ ਰਹੀ ਹੈ। ਅੱਜ ਇਸ ਸਬੰਧੀ ਪੰਜਾਬ ਦੇ ਸਿਖਿਆ ਮੰਤਰੀ ਅਤੇ ਸ਼੫ੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਮਲਨਾਥ ਨੂੰ ਪੰਜਾਬ ਦਾ ਇੰਚਾਰਜ ਬਣਾਏ ਜਾਣ ‘ਤੇ ਤਿੱਖਾ ਪ੫ਤੀਕਰਮ ਪ੫ਗਟਾਉਂਦਿਆਂ ਕਿਹਾ ਕਿ ਇਸ ਨਿਯੁਕਤੀ ਨੇ ਸਿੱਖਾਂ ਦੇ ਜ਼ਖ਼ਮ ਮੁੜ ਹਰੇ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ 1984 ‘ਚ ਹੋਏ ਸਿੱਖਾਂ ਦੇ ਕਤਲੇਆਮ ‘ਚ ਕਮਲਨਾਥ ਦਾ ਹੱਥ ਸੀ ਪਰ ਅਫਸੋਸ ਕਾਂਗਰਸ ਪਾਰਟੀ ਇਸ ਨੂੰ ਸ਼ੁਰੂ ਤੋਂ ਹੀ ਬਚਾਉਂਦੀ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਿੱਖ ਵਿਰੋਧੀ ਭਾਵਨਾ ਅੱਜ ਬਿਲਕੁਲ ਉਜਾਗਰ ਹੋ ਗਈ। ਚਾਹੀਦਾ ਤਾਂ ਇਹ ਸੀ ਕਿ ਕਮਲ ਨਾਥ ਨੂੰ ਸਿੱਖਾਂ ਦੇ ਕੀਤੇ ਕਤਲੇਆਮ ਦੀ ਸਖ਼ਤ ਸਜ਼ਾ ਦਿਵਾਈ ਜਾਂਦੀ ਪਰ ਕਾਂਗਰਸ ਨੇ ਉਸ ਨੂੰ ਪੰਜਾਬ ਦਾ ਇੰਚਾਰਜ ਲਗਾ ਦਿੱਤਾ।

Share Button

Leave a Reply

Your email address will not be published. Required fields are marked *