ਕਾਂਗਰਸ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੀ ਪੋਲ ਖੋਲੀ ਜਾਵੇਗੀ : ਬੱਬੀ ਬਾਦਲ

ss1

ਕਾਂਗਰਸ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੀ ਪੋਲ ਖੋਲੀ ਜਾਵੇਗੀ : ਬੱਬੀ ਬਾਦਲ

ਐਸ ਏ ਐਸ ਨਗਰ, 3 ਅਪ੍ਰੈਲ: ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਅਤੇ ਸੀਨੀਅਰ ਮੀਤ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਮੁਹਾਲੀ ਵਿਖੇ ਲੋਕਾਂ ਦੀਆਂ ਸਮੱਸਿਆਵਾ ਸੁਣੀਆਂ| ਇਸ ਮੌਕੇ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਨੇ ਕੀਤੇ ਵਾਅਦਿਆਂ ਨੂੰ ਪੂਰਾ ਨਾ ਕਰਕੇ ਪੰਜਾਬ ਦੇ ਲੋਕਾਂ ਨਾਲ ਧ੍ਰੋਹ ਕਮਾਇਆ ਹੈ ਜਿਸਦੇ ਬਿਲਕੁੱਲ ਉਲਟ ਸ਼੍ਰੋਮਣੀ ਅਕਾਲੀ ਦਲ ਸੱਤਾ ਵਿੱਚ ਨਾ ਹੁੰਦੇ ਹੋਏ ਵੀ ਲੋਕਾਂ ਨਾਲ ਖੜ੍ਹ ਕੇ ਉਹਨਾਂ ਦੀਆਂ ਸਮੱਸਿਆਵਾ ਨੂੰ ਹੱਲ ਕਰਨ ਲਈ ਅੱਜ ਵੀ ਆਪਣੀ ਡਿਊਟੀ ਨਿਭਾ ਰਿਹਾ ਹੈ| ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਬਣੀ ਨੂੰ ਇੱਕ ਸਾਲ ਤੋਂ ਵੱਧ ਸਮਾਂ ਹੋ ਗਿਆ ਹੈ| ਉਹਨਾਂ ਹੁਣ ਤੱਕ ਲੋਕਾਂ ਨਾਲ ਕੀਤਾ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ| ਉਹਨਾਂ ਕਿਹਾ ਕਿ ਉਹ ਜਲਦੀ ਹੀ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੂੰ ਨਾਲ ਲੈ ਕੇ ਮੁਹਾਲੀ ਵਿੱਚ ਕਾਂਗਰਸ ਦੀਆਂ ਲੋਕਮਾਰੂ ਨੀਤੀਆਂ ਦਾ ਪਰਦਾਫਾਸ ਕਰਨਗੇ ਅਤੇ ਕਾਂਗਰਸ ਨੂੰ ਉਹਨਾਂ ਵੱਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਦੀ ਯਾਦ ਦਿਵਾਉਣਗੇ|

ਇਸ ਮੌਕੇ ਜਸਵੀਰ ਸਿੰਘ ਸਰਪੰਚ, ਇਕਬਾਲ ਸਿੰਘ ਸਾਬਕਾ ਸਰਪੰਚ, ਹਰਪ੍ਰੀਤ ਸਿੰਘ ਪ੍ਰਧਾਨ ਯੂਥ ਕਲੱਬ, ਪਰਸ਼ੋਤਮ ਸ਼ਾਮਪੁਰ, ਰਛਪਾਲ ਸਿੰਘ ਸਾਬਕਾ ਸਰਪੰਚ, ਸੁਰਮੁੱਖ ਸਿੰਘ ਸਿਆT, ਕਮਲਜੀਤ ਸਿੰਘ ਪੱਤੋ, ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆ, ਗੁਰਦੇਵ ਸਿੰਘ, ਪ੍ਰੀਤਮ ਸਿੰਘੁ, ਸੁਖਵਿੰਦਰ ਸਿੰਘ ਜਗਤਪੁਰਾ ਆਦਿ ਹਾਜਰ ਪਾਰਟੀ ਵਰਕਰ ਹਾਜਰ ਸਨ|

Share Button

Leave a Reply

Your email address will not be published. Required fields are marked *