ਕਾਂਗਰਸ ਹਕੂਮਤ ’ਚ ਜੰਗਲ ਰਾਜ ਦਾ ਬੋਲਬਾਲਾ, ਲੋਕ ਲਾਮਬੰਦ ਹੋਣ : ਮਜੀਠੀਆ

ਕਾਂਗਰਸ ਹਕੂਮਤ ’ਚ ਜੰਗਲ ਰਾਜ ਦਾ ਬੋਲਬਾਲਾ, ਲੋਕ ਲਾਮਬੰਦ ਹੋਣ : ਮਜੀਠੀਆ

web_02ਅਕਾਲੀ ਦਲ ਦੇ ਜਨਰਲ ਸਕੱਤਰ, ਸਾਬਕਾ ਮੰਤਰੀ ਤੇ ਵਿਧਾਇਕ ਸ: ਬਿਕਰਮ ਸਿੰਘ ਮਜੀਠੀਆ ਨੇ ਕਾਂਗਰਸ ਹਕੂਮਤ ਨੂੰ ਆੜੇ ਹੱਥੀਂ ਲੈ ਦਿਆਂ ਦੋਸ਼ ਲਾਇਆ ਕਿ ਸੂਬੇ ਅੰਦਰ ਅੱਜ ਜੰਗਲ ਰਾਜ ਦਾ ਬੋਲਬਾਲਾ ਹੈ, ਕਾਂਗਰਸੀ ਲੀਡਰਾਂ ਨੂੰ ਖੁਸ਼ ਕਰਨ ਲਈ ਪੁਲੀਸ ਵੱਲੋਂ ਨਿਰਦੋਸ਼ ਲੋਕਾਂ ਨੂੰ ਝੂਠੇ ਕੇਸਾਂ ਵਿੱਚ ਫਸਾਏ ਜਾ ਰਹੇ ਹਨ। ਸ: ਮਜੀਠੀਆ ਹਲਕਾ ਮਜੀਠਾ ਦੇ ਪਿੰਡ ਚਾਚੋਵਾਲੀ ਵਿਖੇ ਸਰਪੰਚ ਕੋਮਲ ਸਰੂਪ ਸਿੰਘ ਅਤੇ ਸ਼ੀਤਲ ਸਿੰਘ ਦੀ ਅਗਵਾਈ ਵਿੱਚ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਨਾਏ ਜਾ ਰਹੇ ਧਾਰਮਿਕ ਸਮਾਗਮ ਵਿੱਚ ਸ਼ਿਰਕਤ ਕਰਨ ਆਏ ਸਨ, ਨੇ ਪ੍ਰੈੱਸ ਨਾਲ ਗੱਲਬਾਤ ਦੌਰਾਨ ਦੋਸ਼ ਲਾਇਆ ਕਿ ਅਕਾਲੀ ਦਲ ਦੇ ਹੱਕ ਵਿੱਚ ਆਪਣੀ ਵੋਟ ਦਾ ਇਸਤੇਮਾਲ ਕਰਨ ਵਾਲੇ ਦਲਿਤ ਭਾਈਚਾਰੇ ਦੇ ਲੋਕਾਂ ਨੂੰ ਸਜ਼ਾ ਦੇਣ ਲਈ ਉਹਨਾਂ ਖ਼ਿਲਾਫ਼ ਗੈਰ-ਜ਼ਮਾਨਤੀ ਮਾਮਲੇ ਦਰਜ ਕਰਨ ਵਾਲੀ ਬਿਮਾਰੀ ਪੂਰੇ ਪੰਜਾਬ ਅੰਦਰ ਫੈਲ ਰਹੀ ਹੈ ਪਰ ਅਸੀਂ ਇਸ ਸਾਜ਼ਿਸ਼ ਨੂੰ ਕਾਮਯਾਬ ਨਹੀਂ ਹੋਣ ਦਿਆਂਗੇ।ਪਾਰਟੀ ਸਿਆਸਤ ਤੋਂ ਪ੍ਰੇਰਿਤ ਦਰਜ ਸਾਰੇ ਕੇਸਾਂ ਦੀ ਸੀਬੀਆਈ ਜਾਂਚ ਲਈ ਦਬਾਅ ਪਾਵੇਗਾ। ਉਹਨਾਂ ਦੱਸਿਆ ਕਿ ਧੱਕੇਸ਼ਾਹੀਆਂ ’ਚ ਕਾਂਗਰਸੀ ਗੁੰਡਿਆਂ ਵੱਲੋਂ ਫੌਜੀ ਜਵਾਨਾਂ ਤੋਂ ਲੈ ਕੇ ਸੁਤੰਤਰਤਾ ਸੰਗਰਾਮੀਆਂ ਦੇ ਬੱਚਿਆਂ ਤਕ ਨੂੰ ਨਹੀਂ ਬਖਸ਼ਿਆ ਜਾ ਰਿਹਾ ਹੈ।

ਪੂਰੇ ਪੰਜਾਬ ਵਿੱਚ ਕਾਂਗਰਸੀ ਵਿਧਾਇਕ ਅਤੇ ਹਲਕਾ ਇੰਚਾਰਜ ਆਪਣੇ ਸਿਆਸੀ ਵਿਰੋਧੀਆਂ ਖ਼ਿਲਾਫ਼ ਝੂਠੇ ਮਾਮਲੇ ਦਰਜ ਕਰਵਾ ਕੇ ਉਹਨਾਂ ਨੂੰ ਡਰਾ ਰਹੇ ਹਨ।ਇਨਸਾਫ਼ ਦੇਣ ਦੀ ਥਾਂ ਮੁੱਖ ਮੰਤਰੀ ਵੱਲੋਂ ਕਾਂਗਰਸੀਆਂ ਅਤੇ ਪੁਲੀਸ ਦੀ ਪਿੱਠ ਠੋਕਣ ਨਾਲ ਉਹ ਹੁਣ ਗੁਰੂ ਘਰਾਂ ਨੂੰ ਵੀ ਨਿਸ਼ਾਨਾ ਬਣਾਉਣ ਦੀ ਹਮਾਕਤ ਕਰ ਰਹੇ ਹਨ। ਉਹਨਾਂ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਗਏ ਵਿਸ਼ਵਾਸਘਾਤ,ਅਕਾਲੀ-ਭਾਜਪਾ ਆਗੂਆਂ ਵਿਰੁੱਧ ਕੀਤੇ ਜਾ ਰਹੇ ਝੂਠੇ ਕੇਸਾਂ, ਐਸ.ਵਾਈ.ਐਲ ਨਹਿਰ ਦਾ ਮੁੱਦਾ ਅਤੇ ਪੰਜਾਬ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਵਿਰੁੱਧ ਲੋਕਾਂ ਨੂੰ ਲਾਮਬੰਦ ਹੋਣ ਦਾ ਸਦਾ ਦਿੱਤਾ ਅਤੇ ਸਰਕਾਰ ਵਿਰੋਧੀ ਲਹਿਰ ਦਾ ਹਿੱਸਾ ਬਣਨ ਲਈ ਲੋਕਾਂ ਨੂੰ ਅੱਗੇ ਆਉਣ ਦੀ ਅਪੀਲ ਕੀਤੀ। ਇਸ ਮੌਕੇ ਸੰਗਤਾਂ ਦੀ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਸ: ਮਜੀਠੀਆ ਨੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੀ ਕੁਰਬਾਨੀ ਅੱਗੇ ਸੀਸ ਨਿਵਾਉਂਦਿਆਂ ਕਿਹਾ ਕਿ ਮੁਸ਼ਕਲ ਹਾਲਤਾਂ ਵਿੱਚ ਦਿਲੀ ਤੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪਵਿੱਤਰ ਸੀਸ ਲਿਆ ਕੇ ਸ੍ਰੀ ਦਸਮ ਪਿਤਾ ਕੋਲ ਪਹੁੰਚਾ ਕੇ ਬਾਬਾ ਜੀ ਨੇ ਆਪਣੀਆਂ ਜ਼ਿੰਮੇਵਾਰੀਆਂ ਨੂੰ ਬਾਖੂਬੀ ਨਿਭਾਉਂਦਿਆਂ ਗੁਰੂ ਘਰ ਪ੍ਰਤੀ ਪਿਆ ਅਤੇ ਸਤਿਕਾਰ ਦੀ ਵੱਡੀ ਮਿਸਾਲ ਕਾਇਮ ਕੀਤੀ। ਉਹਨਾਂ ਦੀ ਪੰਥ ਅਤੇ ਗੁਰੂ ਘਰ ਪ੍ਰਤੀ ਵੱਡੀ ਦੇਣ ਸਦਕਾ ਹੀ ਉਹਨਾਂ ਨੂੰ ਗੁਰੂ ਦਸਮੇਸ਼ ਪਿਤਾ ਨੇ ਰੰਘਰੇਟਾ ਗੁਰੂ ਕਾ ਬੇਟਾ ਦਾ ਮਾਣ ਬਖਸ਼ਿਆ। ਉਹਨਾਂ ਕਿਹਾ ਕਿ ਦਲਿਤ ਭਾਈਚਾਰੇ ਦਾ ਇਤਿਹਾਸਕ ਪਿਛੋਕੜ ਬਹੁਤ ਮਹਾਨ ਹੈ, ਅਣਖ, ਸਬਰ ਸੰਤੋਖ ਤੋਂ ਇਲਾਵਾ ਜਿਨ੍ਹਾਂ ਜੀਵਨ ਗੁਰੂ ਘਰ ਪ੍ਰਤੀ ਵਿਸ਼ਵਾਸ ਹਮੇਸ਼ਾਂ ਅਡੋਲ ਰਿਹਾ। ਉਹਨਾਂ ਕਿਹਾ ਕਿ ਬਾਬਾ ਜੀ ਦੇ ਦਰਸਾਏ ਰਸਤੇ ’ਤੇ ਚਲਣਾ ਮਾਣ ਵਾਲੀ ਗਲ ਹੈ।ਉਹਨਾਂ ਦੱਸਿਆ ਕਿ ਬਾਬਾ ਜੀਵਨ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਬਾਦਲ ਸਰਕਾਰ ਵੱਲੋਂ ਰਾਜ ਪੱਧਰ ਉੱਤੇ ਮਨਾਇਆ ਜਾਂ ਦਾ ਰਿਹਾ ਅਤੇ ਬਾਬਾ ਜੀ ਦੀ ਯਾਦ ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਯਾਦਗਾਰ ਉੱਸਾਰੀ ਗਈ।

Share Button

Leave a Reply

Your email address will not be published. Required fields are marked *

%d bloggers like this: