Sat. Sep 14th, 2019

ਕਾਮਰੇਡ ਰਘੁਨਾਥ ਸਿੰਘ ਨੇ ਵਿਧਾਨ ਸਭਾ ਮੁਹਾਲੀ ਦੇ ਵੱਖ ਵੱਖ ਪਿੰਡਾਂ ਵਿੱਚ ਕੀਤਾ ਚੋਣ ਪ੍ਰਚਾਰ

ਕਾਮਰੇਡ ਰਘੁਨਾਥ ਸਿੰਘ ਨੇ ਵਿਧਾਨ ਸਭਾ ਮੁਹਾਲੀ ਦੇ ਵੱਖ ਵੱਖ ਪਿੰਡਾਂ ਵਿੱਚ ਕੀਤਾ ਚੋਣ ਪ੍ਰਚਾਰ

ਸ੍ਰੀ ਆਨੰਦਪੁਰ ਸਾਹਿਬ ਤੋਂ ਸੀਪੀਆਈ (ਐਮ) ਦੇ ਉਮੀਦਵਾਰ ਕਾਮਰੇਡ ਰਘੁਨਾਥ ਸਿੰਘ ਨੇ ਵਿਧਾਨ ਸਭਾ ਮੁਹਾਲੀ ਦੇ ਵੱਖ ਵੱਖ ਪਿੰਡਾਂ ਦਾ ਤੂਫ਼ਾਨੀ ਦੌਰਾ ਕੀਤਾ। ਜਿਸ ਪਿੰਡ ਦਾਊਂ, ਸਨੇਟਾ, ਗੀਗੇਮਾਜਰਾ, ਗੋਬਿੰਦਗੜ੍ਹ, ਸੁਖਗੜ੍ਹ ਅਤੇ ਚਿੱਲਾ ਵਿੱਚ ਭਰਵੀਆਂ ਮੀਟਿੰਗਾਂ ਕੀਤੀਆਂ ਗਈਆਂ। ਇਸ ਮੌਕੇ ਬੋਲਦਿਆਂ ਕਾਮਰੇਡ ਚੰਦਰ ਸੇਖਰ ਅਤੇ ਕਾਮਰੇਡ ਕੁਲਦੀਪ ਸਿੰਘ ਨੇ ਕਿਹਾ ਕਿ ਅਕਾਲੀ-ਭਾਜਪਾ ਅਤੇ ਕਾਂਗਰਸ ਦੀਆਂ ਨੀਤੀਆਂ ਵਿੱਚ ਕੋਈ ਫਰਕ ਨਹੀਂ ਹੈ ਜੋ ਲੋਕ ਮਾਰੂ, ਰਾਸ਼ਟਰ ਵਿਰੋਧੀ ਨੀਤੀਆਂ ਮੋਦੀ ਸਰਕਾਰ ਕੇਂਦਰ ਵਿੱਚ ਲਾਗੂ ਕਰ ਰਹੀ ਹੈ, ਉਹੀ ਲੋਕ ਮਾਰੂ, ਰਾਸ਼ਟਰ ਵਿਰੋਧੀ ਨੀਤੀਆਂ ਕਾਂਗਰਸ ਦੀ ਸਰਕਾਰ ਪੰਜਾਬ ਵਿੱਚ ਲਾਗੂ ਕਰ ਰਹੀ ਹੈ। ਲੋਕ ਸਭਾ ਚੋਣਾਂ ਜਿੱਤਣ ਲਈ ਇਨ੍ਹਾਂ ਦੋਵਾਂ ਪਾਰਟੀਆਂ ਅਤੇ ਇਨ੍ਹਾਂ ਦੇ ਉਮੀਦਵਾਰਾਂ ਵਲੋਂ ਲੋਕਾਂ ਨਾਲ ਝੂਠੇ ਵਾਅਦੇ ਕੀਤੇ ਜਾ ਰਹੇ ਹਨ। ਇਨ੍ਹਾਂ ਪਾਰਟੀਆਂ ਵੱਲੋਂ ਪਿਛਲੀਆਂ ਲੋਕ ਸਭਾ ਚੋਣਾਂ ਅਤੇ ਵਿਧਾਨ ਸਭਾ ਚੋਣਾਂ ਵਿੱਚ ਜੋ ਵਾਅਦੇ ਲੋਕਾਂ ਨਾਲ ਕੀਤੇ ਗਏ ਸਨ, ਉਨ੍ਹਾਂ ’ਚੋਂ ਕੋਈ ਵਾਅਦਾ ਵੀ ਪੂਰਾ ਨਹੀਂ ਕੀਤਾ ਗਿਆ। ਇਨ੍ਹਾਂ ਪਾਰਟੀਆਂ ਵਲੋਂ ਮੌਜੂਦਾ ਲੋਕ ਸਭਾ ਚੋਣਾਂ ਵਿੱਚ ਵੀ ਜੋ ਵਾਅਦੇ ਕੀਤੇ ਜਾ ਰਹੇ ਹਨ, ਉਹ ਵੀ ਸਿਰਫ਼ ਜੁਮਲੇ ਹੀ ਹਨ।
ਰਘੁਨਾਥ ਸਿੰਘ ਨੇ ਕਿਹਾ ਕਿ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ ਵੋਟਰ ਇਨ੍ਹਾਂ ਦੋਵਾਂ ਪਾਰਟੀਆਂ ਤੋਂ ਪਿਛਲੀ ਚੋਣਾਂ ਵਿੱਚ ਕੀਤੇ ਵਾਅਦਿਆਂ ਦਾ ਹਿਸਾਬ ਮੰਗਣਗੇ। ਉਨ੍ਹਾਂ ਕਿਹਾ ਕਿ ਜਿੱਥੇ ਇਹ ਪਾਰਟੀਆਂ ਤਰ੍ਹਾਂ ਤਰ੍ਹਾਂ ਦੇ ਜੁਮਲੇ ਛੱਡ ਰਹੀਆਂ ਹਨ, ਉਥੇ ਸੀਪੀਆਈ (ਐਮ) ਮਿਹਨਤਕਸ਼, ਅਮਨ ਅਤੇ ਇਨਸਾਫ਼ ਪਸੰਦ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਅਤੇ ਦੇਸ਼ ਦੀ ਏਕਤਾ ਆਖੰਡਤਾ ਅਤੇ ਫਿਰਕੂ ਅਮਨ ਦੀ ਰਾਖੀ ਕਰਨ ਵਰਗੇ ਮੁੱਦਿਆਂ ਦੇ ਆਧਾਰ ਤੇ ਲੋਕ ਸਭਾ ਚੋਣਾਂ ਲੜ ਰਹੀ ਹੈ। ਉਨ੍ਹਾਂ ਸ੍ਰੀ ਆਨੰਦਪੁਰ ਸਾਹਿਬ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜਿੱਥੇ ਅਕਾਲੀ ਭਾਜਪਾ ਅਤੇ ਕਾਂਗਰਸ ਦੇ ਉਮੀਦਵਾਰ ਅਤੇ ਆਗੂ ਵੋਟਾਂ ਮੰਗਣ ਲਈ ਜਾਣ ਉੱਥੇ ਹੀ ਉਨ੍ਹਾਂ ਨੂੰ ਸਵਾਲ ਕੀਤਾ ਜਾਵੇ ਕਿ ਜਨਤਕ ਖੇਤਰ ਦਾ ਨਿੱਜੀਕਰਨ ਕਰਕੇ ਬਹੁਕੌਮੀ ਕੰਪਨੀਆਂ ਅਤੇ ਕਾਰਪੋਰੇਟ ਘਰਾਣਿਆਂ ਨੂੰ ਕੋਡੀਆਂ ਦੇ ਭਾਅ ਕਿਉਂ ਵੇਚਿਆ ਜਾ ਰਿਹਾ ਹੈ? ਕੇਂਦਰ ਅਤੇ ਰਾਜ ਸਰਕਾਰਾਂ ਦੇ ਵਿਭਾਗਾਂ ਵਿੱਚ ਖਾਲੀ ਪਈਆਂ 24 ਲੱਖ ਤੋਂ ਵੱਧ ਰੈਗੂਲਰ ਪੋਸਟਾਂ ਉਤੇ ਰੈਗੂਲਰ ਵਰਕਰ ਭਰਤੀ ਕਿਉਂ ਨਹੀਂ ਕੀਤੇ ਜਾ ਰਹੇ। ਠੇਕਾ ਮਜ਼ਦੂਰ ਪ੍ਰਣਾਲੀ ਅਤੇ ਆਊਟ ਸੋਰਸਿੰਗ ਉੱਤੇ ਰੋਕ ਲਗਾ ਕੇ ਸਰਕਾਰੀ ਵਿਭਾਗਾਂ ਵਿੱਚ ਕਈ ਕਈ ਸਾਲਾਂ ਤੋਂ ਕੰਮ ਕਰਦੇ ਮੁਲਾਜ਼ਮ ਪੱਕੇ ਕਿਉਂ ਨਹੀਂ ਕੀਤੇ ਜਾ ਰਹੇ? ਮਜ਼ਦੂਰਾਂ ਦੀ ਘੱਟੋ ਘੱਟ ਉਜਰਤ 18 ਹਜ਼ਾਰ ਰੁਪਏ ਮਹੀਨਾ ਅਤੇ 600 ਰੁਪਏ ਦਿਹਾੜੀ ਕਿਉਂ ਨਹੀਂ ਕੀਤੀ ਜਾ ਰਹੀ?
ਆਰਐਸਐਸ ਦਾ ਸੰਵਿਧਾਨ ਲਾਗੂ ਕਰਨ ਦੀਆਂ ਵਿਊਤਾਂ ਬਣਾ ਰਹੀ ਹੈ। ਲੋਕਾਂ ਦੇ ਮੁੱਢਲੇ ਮੁੱਦਿਆਂ ਨੂੰ ਛੱਡ ਕੇ ਹਿੰਦੂ ਮੁਸਲਮਾਨ ਦੇ ਮੁੱਦਿਆਂ ਵਿੱਚ ਉਲਝਾਇਆ ਜਾ ਰਿਹਾ। ਦੇਸ਼ ਦੀ ਸੰਵਿਧਾਨਕ ਆਜ਼ਾਦ ਸੰਸਥਾਵਾਂ ਨੂੰ ਕੂਚਲਿਆ ਜਾ ਰਿਹਾ ਹੈ। ਦੇਸ਼ ਨੂੰ ਤਾਨਾਸ਼ਾਹੀ ਵਾਲੇ ਪਾਸੇ ਤੋਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਆਉਣ ਵਾਲੀ 19 ਮਈ ਨੂੰ ਇਕ ਇਕ ਵੋਟ ਕਮਿਊਨਿਸਟ ਪਾਰਟੀ ਦੇ ਉਮੀਦਵਾਰ ਜਿਸ ਦਾ ਚੋਣ ਨਿਸਾਨ ਦਾਤੀ ਹਥੌੜਾ ਅਤੇ ਤਾਰਾ ਹੈ ਪਾ ਕੇ ਕਾਮਯਾਬ ਬਣਾਉਣ।

Leave a Reply

Your email address will not be published. Required fields are marked *

%d bloggers like this: