ਕਾਰ ਤੇ ਮੋਟਰਸਾਈਕਲ ਦੀ ਟੱਕਰ ਚ ਇੱਕ ਜਖਮੀ

ss1

ਕਾਰ ਤੇ ਮੋਟਰਸਾਈਕਲ ਦੀ ਟੱਕਰ ਚ ਇੱਕ ਜਖਮੀ

29mk02ਮਹਿਲ ਕਲਾਂ 29 ਅਕਤੂਬਰ (ਗੁਰਭਿੰਦਰ ਗੁਰੀ)-ਬਰਨਾਲਾ-ਲੁਧਿਆਣਾ ਮੁੱਖ ਮਾਰਗ ਅਤੇ ਪਾਵਰਕਾਮ ਮਹਿਲ ਕਲਾਂ ਦੇ ਗੇਟ ਅੱਗੇ ਇੱਕ ਮੋਟਰਸਾਈਕਲ ਅਤੇ ਕਾਰ ਦੀ ਟੱਕਰ ਹੋਣ ਕਾਰਨ ਮੋਟਰਸਾਈਕਲ ਸਵਾਰ ਦੇ ਗੰਭੀਰ ਜ਼ਖਮੀ ਹੋਣ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਮੋਟਰ ਸਾਈਕਲ ਸਵਾਰ ਕੇਸਰ ਸਿੰਘ ਪਿੰਡ ਪੰਡੋਰੀ ਜੋ ਕਿ ਬਿਜਲੀ ਘਰ ਵਿਖੇ ਜਾ ਰਿਹਾ ਸੀ , ਜਦੋਂ ਉਹ ਮੇਨ ਸੜਕ ਤੋਂ ਬਿਜਲੀ ਘਰ ਵੱਲ ਮੁੜਨ ਲੱਗਾ ਤਾਂ ਪਿੱਛੋਂ ਆ ਰਹੀ ਇੱਕ ਕਾਰ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ ਜਿਸ ਨਾਲ ਮੋਟਰਸਾਈਕਲ ਸਵਾਰ ਗੰਭੀਰ ਜ਼ਖਮੀ ਹੋ ਗਿਆ। ਜਿਸ ਨੂੰ ਲੋਕਾਂ ਨੇ 108 ਐਬੂਲੈਂਸ ਰਾਹੀਂ ਸਿਵਲ ਹਸਪਤਾਲ ਬਰਨਾਲਾ ਵਿਖੇ ਦਾਖਲ ਕਰਵਾਇਆ ਗਿਆ। ਜਿਥੇ ਉਸ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਘਟਨਾ ਸਥਾਨ ਤੇ ਪੁੱਜੇ ਥਾਣਾ ਮਹਿਲ ਕਲਾਂ ਦੇ ਸਹਾਇਕ ਥਾਣੇਦਾਰ ਹਰਜਿੰਦਰ ਸਿੰਘ ਨੇ ਸਥਿਤੀ ਦਾ ਜਾਇਜ਼ਾ ਲੈ ਕੇ ਅਗਲੀ ਵਿਭਾਗੀ ਕਾਰਵਾਈ ਸੁਰੂ ਕਰ ਦਿੱਤੀ ਹੈ।

Share Button

Leave a Reply

Your email address will not be published. Required fields are marked *