ਕਾਰ ਦੀ ਫੇਟ ਵੱਜਣ ਨਾਲ ਮੋਟਰਸਾਈਕਲ ਸਵਾਰ ਗੰਭੀਰ ਜਖਮੀ

ss1

ਕਾਰ ਦੀ ਫੇਟ ਵੱਜਣ ਨਾਲ ਮੋਟਰਸਾਈਕਲ ਸਵਾਰ ਗੰਭੀਰ ਜਖਮੀ

18-8 (2)
ਮਲੋਟ, 18 ਮਈ (ਆਰਤੀ ਕਮਲ) : ਮਲੋਟ ਵਿਖੇ ਇਕ ਸੜਕ ਹਾਦਸੇ ਵਿਚ ਇਕ ਨੌਜਵਾਨ ਗੰਭੀਰ ਜਖਮੀ ਹੋ ਗਿਆ ਹੈ। ਇਹ ਹਾਦਸਾ ਕਾਰ ਤੇ ਮੋਟਰਸਾਈਕਲ ਦਰਮਿਆਨ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ। ਮੌਕੇ ਤੇ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਸਥਾਨਕ ਨਿੱਜੀ ਕੰਪਨੀ ਵਿਚ ਕੰਮ ਕਰ ਰਿਹਾ ਗੁਰਸਿਮਰਨ ਸਿੰਘ ਪੁੱਤਰ ਸਵ.ਗੁਰਮੀਤ ਸਿੰਘ ਮੱਕੜ ਆਪਣੇ ਮੋਟਰਸਾਈਕਲ ਤੇ ਆ ਰਿਹਾ ਸੀ ਕਿ ਜਦ ਉਹ ਪੰਜਾਬ ਪੈਲੇਸ ਦੇ ਸਾਹਮਣੇ ਜੀ.ਟੀ.ਰੋਡ ਤੇ ਪਹੁੰਚਿਆਂ ਤਾਂ ਉਸਦੀ ਟੱਕਰ ਇਕ ਆਲਟੋ ਕਾਰ ਨੰਬਰੀ ਪੀ.ਬੀ 53ਏ 9192 ਨਾਲ ਹੋ ਗਈ ਜਿਸ ਤੇ ਸਿੱਟੇ ਵਜੋਂ ਮੋਟਰਸਾਈਕਲ ਸਮੇਤ ਗੁਰਸਿਮਰਨ ਸੜਕ ’ਤੇ ਜਾ ਡਿੱਗਾ ਅਤੇ ਉਸ ਦੇ ਸਿਰ ਤੇ ਗੰਭੀਰ ਸੱਟ ਲੱਗੀ। ਜਖ਼ਮੀ ਨੌਜਵਾਨ ਨੂੰ ਮਲੋਟ ਦੇ ਸਰਕਾਰੀ ਹਸਪਤਾਲ ਪਹੰੁਚਾਇਆ ਗਿਆ। ਜਿਥੇ ਉਸ ਦੀ ਹਾਲਤ ਨੂੰ ਗੰਭੀਰ ਦੇਖਦਿਆਂ ਉਸਨੂੰ ਬਠਿੰਡਾ ਰੈਫਰ ਕਰ ਦਿੱਤਾ ਗਿਆ। ਇਸ ਹਾਦਸੇ ਦੌਰਾਨ ਕਾਰ ਅਤੇ ਮੋਟਰਸਾਈਕਲ ਦਾ ਵੀ ਕਾਫ਼ੀ ਨੁਕਸਾਨ ਹੋ ਗਿਆ।

Share Button

Leave a Reply

Your email address will not be published. Required fields are marked *