ਕਾਲਜ ਵਿਦਿਆਰਥਣਾਂ ਨਾਲ ਛੇੜਛਾੜ ਕਰਨ ‘ਤੇ 4 ਨਾਮਜ਼ਦ

ss1

2016_9image_00_53_590130000download_5-ll

ਬਠਿੰਡਾ(ਪ.ਪ.)-ਪੁਲਸ ਨੇ ਕਾਲਜ ਦੀਆਂ ਲੜਕੀਆਂ ਨਾਲ ਛੇੜਛਾੜ ਕਰਨ ਦੇ ਦੋਸ਼ ‘ਚ 4 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ। ਜਾਣਕਾਰੀ ਅਨੁਸਾਰ ਸ੍ਰੀ ਗੁਰੂ ਤੇਗ ਬਹਾਦਰ ਗਰਲਜ਼ ਕਾਲਜ ਬੱਲੋ ਦੇ ਪਿੰ. ਗੁਰਵੀਰ ਸਿੰਘ ਨੇ ਥਾਣਾ ਸਦਰ ਰਾਮਪੁਰਾ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਇੰਦਰਜੀਤ ਸਿੰਘ, ਚਮਕੌਰ ਸਿੰਘ, ਗੁਰਜੀਤ ਸਿੰਘ ਤੇ ਹਰਦੀਪ ਸਿੰਘ ਵਾਸੀ ਭੂਪਾਲ ਮਾਨਸਾ ਕਾਲਜ ਵਿਚ ਪੜ੍ਹਦੀਆਂ ਲੜਕੀਆਂ ਦਾ ਪਿੱਛਾ ਕਰਕੇ ਉਨ੍ਹਾਂ ਨੂੰ ਅਸ਼ਲੀਲ ਕੁਮੈਂਟ ਕਰਦੇ ਸਨ। ਇਸ ਤੋਂ ਇਲਾਵਾ ਹੋਰਨਾ ਲੜਕੀਆਂ ਤੇ ਔਰਤਾਂ ਨਾਲ ਵੀ ਛੇੜਛਾੜ ਕਰਦੇ ਸਨ। ਉਨ੍ਹਾਂ ਕਿਹਾ ਕਿ ਬੀਤੇ ਦਿਨੀ ਵੀ ਉਕਤ ਵਿਅਕਤੀਆਂ ਵੱਲੋਂ ਮੋਟਰਸਾਈਕਲਾਂ ‘ਤੇ ਸਵਾਰ ਹੋ ਕੇ ਕਾਲਜ ਦੀਆਂ ਵਿਦਿਆਰਥਣਾਂ ਨਾਲ ਛੇੜਛਾੜ ਕੀਤੀ। ਪੁਲਸ ਨੇ ਮੁਲਜ਼ਮਾਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Share Button

Leave a Reply

Your email address will not be published. Required fields are marked *