Mon. Apr 22nd, 2019

ਕਿਰਨਜੀਤ ਕਤਲ ਕਾਂਡ : ਲੋਕ ਆਗੂ ਮਨਜੀਤ ਧਨੇਰ ਦੀ ਉਮਰ ਕੈਦ ਸਜ਼ਾ ਰੱਦ ਕਰਨ ਦੀ ਮੰਗ ਨੇ ਫੜਿਆ ਜ਼ੋਰ

ਕਿਰਨਜੀਤ ਕਤਲ ਕਾਂਡ : ਲੋਕ ਆਗੂ ਮਨਜੀਤ ਧਨੇਰ ਦੀ ਉਮਰ ਕੈਦ ਸਜ਼ਾ ਰੱਦ ਕਰਨ ਦੀ ਮੰਗ ਨੇ ਫੜਿਆ ਜ਼ੋਰ

ਸੰਘਰਸ਼ ਕਮੇਟੀ ਨੇ ਸਮੁੱਚੇ ਪੰਜਾਬ ਅੰਦਰ ਵਿਧਾਇਕਾਂ/ਮੰਤਰੀਆਂ/ਪਾਰਲੀਮੈਂਟ ਮੈਂਬਰਾਂ ਨੂੰ ਸੌਂਪੇ ਮੰਗ ਪੱਤਰ

ਅੱਜ ਪੰਜਾਬ ਦੀਆਂ ਦੋ ਦਰਜਣ ਤੋਂ ਵਧੇਰੇ ਸੰਘਰਸ਼ਸ਼ੀਲ ਜਨਤਕ ਜਮਹੂਰੀ ਜਥੇਬੰਦੀਆਂ ਅਧਾਰਤ ਬਣੀ ਲੋਕ ਆਗੂ ਮਨਜੀਤ ਧਨੇਰ ਦੀ ਉਮਰ ਕੈਦ ਸਜਾ ਰੱਦ ਕਰਾਉਣ ਲਈ ਸੰਘਰਸ਼ ਕਮੇਟੀ,ਪੰਜਾਬ ਵੱਲੋਂ ਸਮੁੱਚੇ ਪੰਜਾਬ ਦੇ 22 ਜਿਲ੍ਹਿਆਂ ਵਿੱਚ ਵਿਧਾਇਕਾਂ/ਮੰਤਰੀਆਂ/ਪਾਰਲੀਮਮੈਂਟ ਮੈਂਬਰਾਂ ਨੂੰ ਵੱਡੇ ਵਫਦਾਂ ਰਾਹੀਂ ਮੰਗ ਪੱਤਰ ਸੌਂਪਕੇ ਜੋਰਦਾਰ ਮੰਗ ਕੀਤੀ ਗਈ ਕਿ “ਲੋਕ ਆਗੂ ਮਨਜੀਤ ਧਨੇਰ ਦੀ ਉਮਰ ਕੈਦ ਸਜਾ ਰੱਦ ਕੀਤੀ ਜਾਵੇ।“ ਯਾਦ ਰਹੇ ਕਿ ਮਨਜੀਤ ਸਿੰਘ ਧਨੇਰ ਮਹਿਲ ਕਲਾਂ ‘ਚ 1997 ‘ਚ ਵਾਪਰੇ ਕਿਰਨਜੀਤ ਕੌਰ ਸਮੂਹਕ ਜਬਰ ਜਨਾਹ/ਕਤਲ ਕਾਂਡ ਦੇ ਵਿਰੋਧ ‘ਚ ਚੱਲੇ ਲੋਕ ਸੰਘਰਸ਼ ਦਾ ਪਹਿਲੇ ਦਿਨ ਤੋਂ ਹੀ ਮੁੱਖ ਆਗੂ ਹੈ। ਕਿਰਨਜੀਤ ਕੌਰ ਦੇ ਬਲਾਤਕਾਰੀ-ਕਾਤਲਾਂ ਖ਼ਿਲਾਫ਼ ਚੱਲ ਰਹੇ ਸੰਘਰਸ਼ ਦੇ ਦੌਰਾਨ 2001 ਵਿੱਚ, ਕਿਸੇ ਪੁਰਾਣੀ ਦੁਸ਼ਮਣੀ ਵਾਲਿਆਂ ਨੇ ਗੁੰਡਾ ਲਾਣੇ ਦੇ ਮੋਢੀ ਦਲੀਪੇ ਦਾ ਕਤਲ ਕਰ ਦਿੱਤਾ ਸੀ।

ਹਾਲਾਂ ਕਿ ਸੰਘਰਸ਼ਸ਼ੀਲ ਲੋਕਾਂ ਤੇ ਆਗੂਆਂ ਦਾ ਉਸ ਕਤਲ ਨਾਲ ਕੋਈ ਸਬੰਧ ਨਹੀ ਸੀ ਫਿਰ ਵੀ ਪੁਲਿਸ ਨੇ ਗੁੰਡਿਆਂ ਨਾਲ ਸਾਜ਼ਿਸ ਕਰਕੇ ਐਕਸ਼ਨ ਕਮੇਟੀ ਦੇ ਤਿੰਨ ਆਗੂਆਂ ਮਨਜੀਤ ਸਿੰਘ ਧਨੇਰ, ਨਰੈਣ ਦੱਤ ਅਤੇ ਪ੍ਰੇਮ ਕੁਮਾਰ ਉੱਪਰ ਝੂਠਾ ਕੇਸ ਦਰਜ ਕਰ ਲਿਆ ਸੀ ਅਤੇ ਬਰਨਾਲਾ ਦੀ ਸ਼ੈਸ਼ਨ ਅਦਾਲਤ ਨੇ 28-30 ਮਾਰਚ 2005 ਨੂੰ ਤਿੰਨਾਂ ਲੋਕ ਆਗੂਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾ ਦਿੱਤੀ ਸੀ। ਤਿੰਨਾਂ ਲੋਕ ਆਗੂਆਂ ਦੀ ਰਿਹਾਈ ਸਬੰਧੀ ਬਣੀ ਸੰਘਰਸ਼ ਕਮੇਟੀ ਦੀ ਅਗਵਾਈ ‘ਚ ਲੜੇ ਗਏੇ ਸਾਂਝੇ ਸੰਘਰਸ਼ ਦੇ ਸਦਕਾ ਗਵਰਨਰ ਪੰਜਾਬ ਨੇ ਤਿੰਨਾਂ ਆਗੂਆਂ ਦੀ ਸਜ਼ਾ ਮੁਆਫ ਕਰ ਦਿੱਤੀ ਸੀ ਪਰ ਹਾਈਕੋਰਟ ਨੇ ਗਵਰਨਰ ਦਾ ਇਹ ਹੁਕਮ ਰੱਦ ਕਰਕੇ ਦੋ ਆਗੂਆਂ ਨੂੰ ਬਰੀ ਕਰ ਦਿੱਤਾ ਸੀ ਤੇ ਮਨਜੀਤ ਸਿੰਘ ਧਨੇਰ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਸੀ। ਹਾਈਕੋਰਟ ਦੇ ਫ਼ੈਸਲੇ ਦੇ ਖ਼ਿਲਾਫ ਪੰਜਾਬ ਸਰਕਾਰ ਵੱਲੋਂ ਸੁਪਰੀਮ ਕੋਰਟ ਵਿੱਚ ਅਪੀਲ ਕਰਨ ਤੋਂ ਬਾਅਦ, ਸੁਪਰੀਮ ਕੋਰਟ ਵੱਲੋਂ ਮਨਜੀਤ ਸਿੰਘ ਧਨੇਰ ਦਾ ਕੇਸ ਪੰਜਾਬ ਦੇ ਗਵਰਨਰ ਪਾਸ ਦੁਬਾਰਾ ਵਿਚਾਰ ਕਰਨ ਲਈ ਭੇਜਿਆ ਸੀ।

ਸੱਤ ਸਾਲ ਤੋਂ ਵਧੇਰੇ ਸਮਾਂ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਗਵਰਨਰ ਪੰਜਾਬ ਨੇ ਕੋਈ ਫੈਸਲਾ ਨਹੀਂ ਦਿੱਤਾ। ਹੁਣ ਕੇਸ ਸੁਪਰੀਮ ਕੋਰਟ ਵਿੱਚ ਸੁਣਵਾਈ ਲਈ ਲੱਗ ਜਾਣ ਤੋਂ ਬਾਅਦ ਸੰਘਰਸ਼ ਕਮੇਟੀ ਦਾ ਵਫ਼ਦ 10 ਅਗਸਤ ਨੂੰ ਗਵਰਨਰ ਪੰਜਾਬ ਨੂੰ ਮਿਲਣ ਲਈ ਗਿਆ ਸੀ ਪਰ ਗਵਰਨਰ ਪੰਜਾਬ ਵੱਲੋਂ ਸੰਘਰਸ਼ ਕਮੇਟੀ ਨੂੰ ਅੱਜ ਤੱਕ ਵੀ ਇਸ ਮਸਲੇ ‘ਤੇ ਮੁਲਾਕਾਤ ਲਈ ਸਮਾਂ ਨਹੀਂ ਦਿੱਤਾ ਗਿਆ। ਅੱਜ ਸੌਂਪੇ ਗਏ ਮੰਗ ਪੱਤਰਾਂ ਵਿੱਚ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ, ਉਗਰਾਹਾਂ, ਕ੍ਰਾਂਤੀਕਾਰੀ, ਪੰਜਾਬ ਕਿਸਾਨ ਯੂਨੀਅਨ, ਜਮਹੂਰੀ ਕਿਸਾਨ ਸਭਾ, ਐਕਸ਼ਨ ਕਮੇਟੀ ਮਹਿਲ ਕਲਾਂ, ਨੌਜਵਾਨ ਭਾਰਤ ਸਭਾ (ਰਮਿੰਦਰ), ਤਰਕਸ਼ੀਲ ਸੁਸਾਇਟੀ ਪੰਜਾਬ, ਜਮਹੂਰੀ ਅਧਿਕਾਰ ਸਭਾ ਪੰਜਾਬ, ਟੈਕਸਟਾਈਲ ਹੌਜ਼ਰੀ ਕਾਮਗਾਰ ਯੂਨੀਅਨ, ਤਰਕਸ਼ੀਲ ਸੁਸਾਇਟੀ ਭਾਰਤ, ਪੰਜਾਬ ਖੇਤ ਮਜਦੂਰ ਯੂਨੀਅਨ, ਕ੍ਰਾਂਤੀਕਾਰੀ ਮਜ਼ਦੂਰ ਯੂਨੀਅਨ, ਆਂਗਨਵਾੜੀ ਮੁਲਾਜ਼ਮ ਯੂਨੀਅਨ, ਇਸਤਰੀ ਜਾਗਰਤੀ ਮੰਚ, ਡੈਮੋਕਰੇਟਿਕ ਮੁਲਾਜ਼ਮ ਫੈਡਰੇਸ਼ਨ, ਮਜ਼ਦੂਰ ਮੁਕਤੀ ਮੋਰਚਾ, ਦਿਹਾਤੀ ਮਜ਼ਦੂਰ ਸਭਾ, ਪੇਂਡੂ ਮਜ਼ਦੂਰ ਯੂਨੀਅਨ, ਨੌਜਵਾਨ ਭਾਰਤ ਸਭਾ (ਅਸ਼ਵਨੀ ਘੁੱਦਾ), ਆਜ਼ਾਦ ਕਿਸਾਨ ਸੰਘਰਸ਼ ਕਮੇਟੀ, ਪੀਐੱਸਯੂ, ਪੀਐੱਸਯੂ ਲਲਕਾਰ, ਕਿਸਾਨ ਸੰਘਰਸ਼ ਕਮੇਟੀ (ਕੰਵਲਪ੍ਰੀਤ ਮੰਨੂ), ਆਲ ਇੰਡੀਆ ਕਿਸਾਨ ਸਭਾ, ਬੀਕੇਯੂ ਕ੍ਰਾਂਤੀਕਾਰੀ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ, ਕਿਰਤੀ ਕਿਸਾਨ ਯੂਨੀਅਨ,ਟੈਕਨੀਕਲ ਸਰਵਸਿਜ ਯੂਨੀਅਨ(ਰਜਿ),ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ, ਟੈਕਨੀਕਲ ਮਕੈਨੀਕਲ ਇੰਪਲਾਈਜ ਯੂਨੀਅਨ, ਕਿਸਾਨ ਸੰਘਰਸ਼ ਕਮੇਟੀ ਆਦਿ ਜਥੇਬੰਦੀਆਂ ਸ਼ਾਮਲ ਹੋਈਆਂ।

ਸੰਘਰਸ਼ ਕਮੇਟੀ ਆਗੂਆਂ ਨੇ ਮਹਿਸੂਸ ਕੀਤਾ ਕਿ ਲੋਕ ਆਗੂ ਮਨਜੀਤ ਸਿੰਘ ਧਨੇਰ ਦੀ ਸਜ਼ਾ ਦਾ ਮਸਲਾ ਕੋਈ ਨਿੱਜੀ ਮਸਲਾ ਨਹੀਂ ਹੈ, ਸਗੋਂ ਲੋਕ ਹਿੱਤਾਂ ਲਈ ਜੂਝਣ ਵਾਲੇ ਕਾਫ਼ਲਿਆਂ ਲਈ ਵਡੇਰਾ ਚੈਲੰਜ ਹੈ। ਇਸ ਚੈਲੰਜ ਨੂੰ ਕਬੂਲ ਕਰਦਿਆਂ ਅਗਲੇ ਵੱਡੇ ਸੰਘਰਸ਼ ਲਈ ਵਡੇਰੀ ਲਾਮਬੰਦੀ ਦੀ ਲੋੜ ਪਵੇਗੀ। ਕਿਉਂਕਿ ਰਾਜ ਗੱਦੀ ਉੱਪਰ ਕਾਬਜ ਲੋਕ ਮੁਲਕ ਦੇ ਜਲ,ਜੰਗਲ,ਜਮੀਨ ਸਮੇਤ ਕੁਦਰਤੀ ਮਾਲ ਖਜਾਨੇ,ਕਿਰਤ ਸ਼ਕਤੀ ਦੇਸੀ,ਬਦੇਸ਼ੀ ਲੁਟੇਰਿਆਂ ਨੂੰ ਕੌਡੀਆਂ ਦੇ ਭਾਅ ਲੁਟਾ ਰਹੇ ਹਨ। ਇਹ ਸਾਰਾ ਆਰਥਿਕ ਸੰਕਟ ਦਾ ਬੋਝ ਆਮ ਲੋਕਾਈ ਉੱਪਰ ਥੋਪਣ ਦੀ ਨੀਤੀ ਉੱਪਰ ਚੱਲ ਰਹੇ ਹਨ। ਜਿਸ ਨਾਲ ਗਰੀਬ ਲੋਕਾਂ ਦਾ ਜਿਉਣਾ ਦੁੱਭਰ ਹੋਇਆ ਹੈ। ਸੰਕਟ ਦੇ ਮਧੋਲੇ ਲੋਕਾਂ ਕੋਲ ਜਥੇਬੰਦ ਹੋਕੇ ਵਿਸ਼ਾਲ ਅਤੇ ਤਿੱਖੇ ਸੰਘਰਸ਼ਾਂ ਦਾ ਪਿੜ ਮੱਲਣਾ ਹੀ ਇੱਕੋ-ਇੱਕ ਅਣਸਰਦੀ ਲੋੜ ਹੈ। ਮਨਜੀਤ ਧਨੇਰ ਸਮਾਜਿਕ ਜਬਰ ਔਰਤ ਜਬਰ ਵਿਰੋਧੀ ਸੰਘਰਸ਼ਾਂ ਦਾ ਹੀ ਆਗੂ ਨਾਂ ਹੋਕੇ ਕਿਸਾਨ-ਮਜਦੂਰ ਸੰਘਰਸ਼ਾਂ ਦੀ ਅਗਵਾਈ ਕਰਨ ਵਾਲੀਆਂ ਸੰਘਰਸ਼ਸ਼ੀਲ ਜਥੇਬੰਦੀਆਂ ਦੇ ਮੋਹਰਲੀ ਕਤਾਰ ਦੇ ਆਗੂਆਂ ਵਿੱਚ ਸ਼ੁਮਾਰ ਹੈ। ਨਿਹੱਕੀ ਸਜਾ ਸੁਨਾਉਣ ਦਾ ਹੱਲਾ ਵੀ ਇਸੇ ਕੜੀ ਦਾ ਹਿੱਸਾ ਹੈ ਜਿਸ ਦਾ ਟਾਕਰਾ ਵਿਸ਼ਾਲ ਏਕਤਾ ਵਾਲੀ ਲਹਿਰ ਖੜੀ ਕਰਕੇ ਦਿੱਤਾ ਜਾਵੇਗਾ। ਆਗੂਆਂ ਕਿਹਾ ਕਿ 29 ਅਗਸਤ 2018 ਨੂੰ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ 11.30 ਵਜੇ ਪ੍ਰੈਸ ਕਾਨਫਰੰਸ ਕਰਕੇ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।  ਆਗੂਆਂ ਨੇ ਸਮੁੱਚੇ ਪੰਜਾਬ ਦੇ ਇਨਸਾਫ਼ਪਸੰਦ ਲੋਕਾਂ, ਬੁੱਧੀਜੀਵੀਆਂ, ਲੇਖਕਾਂ, ਕਲਮਕਾਰਾਂ, ਰੰਗਮੰਚ ਸ਼ਖ਼ਸ਼ੀਅਤਾਂ ਨੂੰ ਇਸ ਸੰਘਰਸ਼ ਦਾ ਹਿੱਸਾ ਬਣਨ ਦੀ ਅਪੀਲ ਕੀਤੀ।

ਕੀ ਹੈ ਮਾਮਲਾ:

ਮਨਜੀਤ ਸਿੰਘ ਧਨੇਰ ਮਹਿਲ ਕਲਾਂ ‘ਚ 1997 ‘ਚ ਵਾਪਰੇ ਕਿਰਨਜੀਤ ਕੌਰ ਸਮੂਹਕ ਜਬਰ ਜਨਾਹ/ਕਤਲ ਕਾਂਡ ਦੇ ਵਿਰੋਧ ‘ਚ ਚੱਲੇ ਜ਼ੋਰਦਾਰ ਸੰਘਰਸ਼ ਦੇ ਪਹਿਲੇ ਦਿਨ ਤੋਂ ਹੀ ਮੁੱਖ ਆਗੂ ਹਨ। ਕਿਰਨਜੀਤ ਦੇ ਬਲਾਤਕਾਰੀ-ਕਾਤਲਾਂ ਖ਼ਿਲਾਫ਼ ਚੱਲ ਰਹੇ ਸੰਘਰਸ਼ ਦੇ ਦੌਰਾਨ 2003 ਵਿੱਚ, ਗੁੰਡਾ ਲਾਣੇ ਨਾਲ ਕਿਸੇ ਪੁਰਾਣੀ ਦੁਸ਼ਮਣੀ ਵਾਲਿਆਂ ਨੇ ਗੁੰਡਾ ਲਾਣੇ ਦੇ ਮੋਢੀ ਦਲੀਪੇ ਦਾ ਕਤਲ ਕਰ ਦਿੱਤਾ ਸੀ। ਹਾਲਾਂਕਿ ਸੰਘਰਸ਼ਸ਼ੀਲ ਲੋਕਾਂ ਤੇ ਆਗੂਆਂ ਦਾ ਉਸ ਕਤਲ ਨਾਲ ਕੋਈ ਸਬੰਧ ਨਹੀ ਸੀ ਫਿਰ ਵੀ ਪੁਲਿਸ ਨੇ ਗੁੰਡਿਆਂ ਨਾਲ ਸਾਜ਼ਿਸ ਕਰਕੇ ਐਕਸ਼ਨ ਕਮੇਟੀ ਦੇ ਤਿੰਨ ਆਗੂਆਂ ਮਨਜੀਤ ਸਿੰਘ ਧਨੇਰ, ਨਰੈਣ ਦੱਤ ਅਤੇ ਪ੍ਰੇਮ ਕੁਮਾਰ ਨੂੰ ਸਾਜਿਸ਼ ਤਹਿਤ ਝੂਠੇ ਕੇਸ ਵਿੱਚ ਉਲਝਾਅ ਲਿਆ ਸੀ ਅਤੇ ਬਰਨਾਲਾ ਦੀ ਸ਼ੈਸ਼ਨ ਅਦਾਲਤ ਨੇ 2005 ਨੂੰ ਤਿੰਨਾਂ ਲੋਕ ਆਗੂਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾ ਦਿੱਤੀ ਸੀ।

ਤਿੰਨਾਂ ਲੋਕ ਆਗੂਆਂ ਦੀ ਰਿਹਾਈ ਸਬੰਧੀ ਬਣੀ ਸੰਘਰਸ਼ ਕਮੇਟੀ ਦੀ ਅਗਵਾਈ ‘ਚ ਲੜੇ ਗਏੇ ਸਾਂਝੇ ਸੰਘਰਸ਼ ਦੇ ਸਦਕਾ ਗਵਰਨਰ ਪੰਜਾਬ ਨੇ ਤਿੰਨਾਂ ਆਗੂਆਂ ਦੀ ਸਜ਼ਾ ਮੁਆਫ ਕਰ ਦਿੱਤੀ ਸੀ ਪਰ ਹਾਈਕੋਰਟ ਨੇ ਗਵਰਨਰ ਦਾ ਇਹ ਹੁਕਮ ਰੱਦ ਕਰਕੇ ਦੋ ਆਗੂਆਂ ਨੂੰ ਬਰੀ ਕਰ ਦਿੱਤਾ ਸੀ ਤੇ ਮਨਜੀਤ ਸਿੰਘ ਧਨੇਰ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਸੀ। ਹਾਈਕੋਰਟ ਦੇ ਫ਼ੈਸਲੇ ਦੇ ਖ਼ਿਲਾਫ ਪੰਜਾਬ ਸਰਕਾਰ ਵੱਲੋਂ ਸੁਪਰੀਮ ਕੋਰਟ ਵਿੱਚ ਅਪੀਲ ਕਰਨ ਤੋਂ ਬਾਅਦ, ਸੁਪਰੀਮ ਕੋਰਟ ਵੱਲੋਂ ਮਨਜੀਤ ਸਿੰਘ ਧਨੇਰ ਦਾ ਕੇਸ ਪੰਜਾਬ ਦੇ ਗਵਰਨਰ ਪਾਸ ਦੁਬਾਰਾ ਵਿਚਾਰ ਕਰਨ ਲਈ ਭੇਜਿਆ ਸੀ।

ਸੱਤ ਸਾਲ ਤੋਂ ਵਧੇਰੇ ਸਮਾਂ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਗਵਰਨਰ ਪੰਜਾਬ ਨੇ ਕੋਈ ਫੈਸਲਾ ਨਹੀਂ ਦਿੱਤਾ। ਹੁਣ ਕੇਸ ਸੁਪਰੀਮ ਕੋਰਟ ਵਿੱਚ ਸੁਣਵਾਈ ਲਈ ਲੱਗ ਜਾਣ ਤੋਂ ਬਾਅਦ ਸੰਘਰਸ ਕਮੇਟੀ ਦਾ ਵਫ਼ਦ 10 ਅਗਸਤ ਨੂੰ ਗਵਰਨਰ ਪੰਜਾਬ ਨੂੰ ਮਿਲਣ ਲਈ ਗਿਆ ਸੀ ਪਰ ਗਵਰਨਰ ਪੰਜਾਬ ਵੱਲੋਂ ਸੰਘਰਸ਼ ਕਮੇਟੀ ਨੂੰ ਇਸ ਮਸਲੇ ‘ਤੇ ਮੁਲਾਕਾਤ ਲਈ ਸਮਾਂ ਨਹੀਂ ਦਿੱਤਾ ਗਿਆ।

Share Button

Leave a Reply

Your email address will not be published. Required fields are marked *

%d bloggers like this: