ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Fri. May 29th, 2020

ਕਿਰਨ ਖੇਰ ਨੇ ਭਰੇ ਕਾਗਜ਼, ਰੋਡ ਸ਼ੋਅ ਦੌਰਾਨ ਵਰਕਰਾਂ ਵੱਲੋਂ ਹੰਗਾਮਾ

ਕਿਰਨ ਖੇਰ ਨੇ ਭਰੇ ਕਾਗਜ਼, ਰੋਡ ਸ਼ੋਅ ਦੌਰਾਨ ਵਰਕਰਾਂ ਵੱਲੋਂ ਹੰਗਾਮਾ

ਲੋਕ ਸਭਾ ਸੀਟ ਚੰਡੀਗੜ੍ਹ ਤੋਂ ਅੱਜ ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਕਿਰਨ ਖੇਰ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ। ਕਾਗਜ਼ ਭਰਨ ਤੋਂ ਪਹਿਲਾਂ ਉਨ੍ਹਾਂ ਵੱਲੋਂ ਚੰਡੀਗੜ੍ਹ ਵਿਚ ਰੋਡ ਸ਼ੋਅ ਕਰਕੇ ਸ਼ਕਤੀ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦੇ ਪਤੀ ਅਨੁਪਮ ਖੇਰ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਉਤਰਾਖੰਡ ਦੇ ਮੁੱਖ ਮੰਤਰੀ ਤੋਂ ਇਲਾਵਾ ਚੰਡੀਗੜ੍ਹ ਦੇ ਭਾਜਪਾ ਆਗੂ ਵੀ ਸ਼ਾਮਲ ਸਨ।

ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਚੰਡੀਗੜ੍ਹ ਦੀ ਸੀਟ ਇਕ ਅਹਿਮ ਸੀਟ ਹੈ, ਜਿੱਥੋਂ ਲੋਕ ਸਭਾ ਚੋਣ ਜਿੱਤਣੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਵੀ ਕਿਰਨ ਖੇਰ ਹੀ ਚੋਣ ਜਿੱਤੇਗੀ।

ਭਾਜਪਾ ਆਗੂ ਵੱਲੋਂ ਕੱਢੇ ਜਾ ਰਹੇ ਰੋਡ ਸ਼ੋਅ ਦੌਰਾਨ ਭਾਜਪਾ ਦੇ ਵਰਕਰਾਂ ਵੱਲੋਂ ਸੜਕ ਦੇ ਉਪਰ ਹੰਗਾਮਾ ਕੀਤਾ ਗਿਆ। ਭਾਜਪਾ ਵਰਕਰ ਜਦੋਂ ਰੋਡ ਸ਼ੋਅ ਦੌਰਾਨ ਆਪਣੇ ਮੋਟਰਸਾਈਕਲਾਂ ਉਪਰ ਬਿਨਾਂ ਹੈਲਮਟਾਂ ਅਤੇ ਤਿੰਨ ਤਿੰਨ ਸਵਾਰ ਹੋ ਕੇ ਜਾ ਰਹੇ ਸਨ ਤਾਂ ਚੰਡੀਗੜ੍ਹ ਦੀ ਟ੍ਰੈਫਿਕ ਪੁਲਿਸ ਨੇ ਚਲਾਨ ਕੱਟਣੇ ਸ਼ੁਰੂ ਕਰ ਦਿੱਤੇ, ਜਿਸ ਨੂੰ ਲੈ ਕੇ ਭਾਜਪਾ ਵਰਕਰ ਭੜਕ ਉੱਠੇ। ਭਾਜਪਾ ਵਰਕਰਾਂ ਨੇ ਪੁਲਿਸ ਵਿਰੁਧ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।

Leave a Reply

Your email address will not be published. Required fields are marked *

%d bloggers like this: