ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Fri. May 29th, 2020

ਕਿਰਪਾਨ ਧਾਰਨ ਕਰਨ ਵਾਲੇ ਸਿੱਖਾਂ ਨੂੰ ਹੁਣ ਉੱਚ ਸੁਰੱਖਿਆ ਵਾਲੇ ਸਮਾਗਮਾਂ ਵਿੱਚ ਜਾਣ ਤੋਂ ਰੋਕਿਆ ਨਹੀਂ ਜਾ ਸਕਦਾ: ਦਿੱਲੀ ਹਾਈਕੋਰਟਕਿਰਪਾਨ ਧਾਰਨ ਕਰਨ ਵਾਲੇ ਸਿੱਖਾਂ ਨੂੰ ਹੁਣ ਉੱਚ ਸੁਰੱਖਿਆ ਵਾਲੇ ਸਮਾਗਮਾਂ ਵਿੱਚ ਜਾਣ ਤੋਂ ਰੋਕਿਆ ਨਹੀਂ ਜਾ ਸਕਦਾ: ਦਿੱਲੀ ਹਾਈਕੋਰਟ

ਕਿਰਪਾਨ ਧਾਰਨ ਕਰਨ ਵਾਲੇ ਸਿੱਖਾਂ ਨੂੰ ਹੁਣ ਉੱਚ ਸੁਰੱਖਿਆ ਵਾਲੇ ਸਮਾਗਮਾਂ ਵਿੱਚ ਜਾਣ ਤੋਂ ਰੋਕਿਆ ਨਹੀਂ ਜਾ ਸਕਦਾ: ਦਿੱਲੀ ਹਾਈਕੋਰਟ

ਦਿੱਲੀ ਹਾਈਕੋਰਟ ਵੱਲੋਂ ਅੰਮ੍ਰਿਤਧਾਰੀ ਸਿੱਖਾਂ ਨੂੰ ਲੈ ਕੇ ਇਸ ਵੱਡਾ ਫੈਸਲਾ ਸੁਣਾਇਆ ਗਿਆ ਹੈ। ਜਿਸ ਵਿੱਚ ਅਦਾਲਤ ਨੇ ਫੈਸਲਾ ਲੈਂਦੇ ਹੋਏ ਕਿਹਾ ਕਿ ਕਿਰਪਾਨ ਧਾਰਨ ਕਰਨ ਵਾਲੇ ਸਿੱਖਾਂ ਨੂੰ ਹੁਣ ਉੱਚ ਸੁਰੱਖਿਆ ਵਾਲੇ ਸਮਾਗਮਾਂ ਵਿੱਚ ਜਾਣ ਤੋਂ ਰੋਕਿਆ ਨਹੀਂ ਜਾ ਸਕਦਾ । ਅਦਾਲਤ ਵੱਲੋਂ ਇਹ ਫੈਸਲਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪਟੀਸ਼ਨ ਦੀ ਸਣਵਾਈ ਕਰਦਿਆਂ ਸੁਣਾਇਆ ਗਿਆ ਹੈ ।

ਇਸ ਸਬੰਧੀ ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਜਸਪ੍ਰੀਤ ਸਿੰਘ ਨਾਮ ਦੇ ਨੌਜਵਾਨ ਨੂੰ 15 ਅਗਸਤ, 2018 ਨੂੰ ਆਜ਼ਾਦੀ ਦਿਹਾੜੇ ਮੌਕੇ ਹੋ ਰਹੇ ਸਮਾਗਮ ਵਿੱਚ ਕਿਰਪਾਨ ਧਾਰਕ ਹੋਣ ਕਾਰਨ ਰੋਕਿਆ ਗਿਆ ਸੀ । ਜਿਸ ਤੋਂ ਬਾਅਦ ਦਿੱਲੀ ਕਮੇਟੀ ਵੱਲੋਂ ਦਿੱਲੀ ਹਾਈਕੋਰਟ ਵਿੱਚ ਕੇਸ ਦਾਇਰ ਕੀਤਾ ਗਿਆ ਸੀ ।

ਇਸ ਮਾਮਲੇ ਵਿੱਚ ਦਿੱਲੀ ਪੁਲਿਸ ਨੇ ਅਦਾਲਤ ਵਿੱਚ ਹਲਫੀਆ ਬਿਆਨ ਦਾਇਰ ਕਰਕੇ ਇਹ ਮੰਨਿਆ ਹੈ ਕਿ ਉਹ ਕਿਰਪਾਨ ਧਾਰਨ ਕਰਨ ਵਾਲੇ ਸਿੱਖਾਂ ਨੂੰ ਉੱਚ ਸੁਰੱਖਿਆ ਵਾਲੇ ਸਮਾਗਮਾਂ ਵਿੱਚ ਜਾਣ ਤੋਂ ਨਹੀਂ ਰੋਕੇਗੀ ਤੇ ਸੰਵਿਧਾਨ ਦੀ ਧਾਰਾ 25 ਤਹਿਤ ਮਿਲੇ ਧਾਰਮਿਕ ਆਜ਼ਾਦੀ ਦੇ ਅਧਿਕਾਰ ਦਾ ਸਨਮਾਨ ਕਰੇਗੀ । ਇਸ ਵਿੱਚ ਅਦਾਲਤ ਵੱਲੋਂ ਪੁਲਿਸ ਨੂੰ ਹਦਾਇਤ ਦਿੱਤੀ ਗਈ ਹੈ ਕਿ ਇਸ ਹਲਫ਼ੀਆ ਬਿਆਨ ਦੀ ਪਾਲਣਾ ਭਵਿੱਖ ਵਿੱਚ ਵੀ ਕਰਦੀ ਰਹੇ ।

ਇਸ ਵਿੱਚ ਦਿੱਲੀ ਗੁਰਦੁਆਰਾ ਕਮੇਟੀ ਦੇ ਕਾਨੂੰਨੀ ਸਲਾਹਕਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਇਸੇ ਤਰ੍ਹਾਂ ਦੇ ਦੋ ਹੋਰ ਮਾਮਲਿਆਂ ਵਿੱਚ ਵੀ ਹਾਈਕੋਰਟ ਵਿੱਚ ਰਿੱਟ ਪਟੀਸ਼ਨਾਂ ਦਾਇਰ ਕੀਤੀਆਂ ਹੋਈਆਂ ਹਨ । ਜਿਸ ਵਿੱਚ ਇੱਕ ਕੇਸ ‘ਨੀਟ’ ਪ੍ਰੀਖਿਆ ਵਿੱਚ ਤੇ ਦੂਜਾ ਡੀਐਸਐਸਐਸਬੀ ਦੀ ਪ੍ਰੀਖਿਆ ਵਿੱਚ ਸਿੱਖ ਬੱਚਿਆਂ ਨੂੰ ਕਿਰਪਾਨ ਤੇ ਕੜਾ ਪਾ ਕੇ ਜਾਣ ਤੋਂ ਰੋਕਣ ਦਾ ਹੈ । ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ ਦੋਵਾਂ ਮਾਮਲਿਆਂ ਵਿੱਚ ਸਰਕਾਰ ਵੱਲੋਂ ਹਾਲੇ ਆਪਣਾ ਜਵਾਬ ਦਾਇਰ ਕਰਨਾ ਬਾਕੀ ਹੈ ।

Leave a Reply

Your email address will not be published. Required fields are marked *

%d bloggers like this: