ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ

ਕਿਸਾਨਾਂ ਦੀ ਹਮਾਇਤ ਵਿੱਚ ਜ਼ਿਲ੍ਹਾ ਨਵਾਂ ਸ਼ਹਿਰ ਮੁਕੰਮਲ ਬੰਦ ਰਿਹਾ

ਕਿਸਾਨਾਂ ਦੀ ਹਮਾਇਤ ਵਿੱਚ ਜ਼ਿਲ੍ਹਾ ਨਵਾਂ ਸ਼ਹਿਰ ਮੁਕੰਮਲ ਬੰਦ ਰਿਹਾ

ਨਵਾਂਸ਼ਹਿਰ 8 ਦਸੰਬਰ 2020 – ਅੱਜ ਕੇਂਦਰ ਸਰਕਾਰ ਦੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵਲੋਂ ਦਿੱਤੇ ਗਏ ਦੇਸ਼ ਵਿਆਪੀ ਬੰਦ ਦੇ ਸੱਦੇ ਉੱਤੇ ਕਿਰਤੀ ਕਿਸਾਨ ਯੂਨੀਅਨ ਅਤੇ ਭਰਾਤਰੀ ਜਥੇਬੰਦੀਆਂ ਵਲੋਂ ਲੰਗੜੋਆ ਬਾਈਪਾਸ ਉੱਤੇ ਜਿਲਾ ਪੱਧਰੀ ਜਾਮ ਲਾਇਆ ਗਿਆ ।ਜੋ ਵਿਸ਼ਾਲ ਰੈਲੀ ਦਾ ਰੂਪ ਧਾਰ ਗਿਆ ।ਇਸ ਧਰਨੇ ਦੀ ਪ੍ਰਧਾਨਗੀ ਮੱਖਣ ਸਿੰਘ ਭਾਨਮਜਾਰਾ, ਰਘਵੀਰ ਸਿੰਘ ਉਸਮਾਨ ਪੁਰ,ਬਿੱਕਰ ਸਿੰਘ ,ਕੈਪਟਨ ਰਘਬੀਰ ਸਿੰਘ ਅਤੇ ਸੁਰਿੰਦਰ ਸਿੰਘ ਮੱਲ ਪੁਰੀ ਨੇ ਕੀਤੀ ।

ਇਸ ਮੌਕੇ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਮਾਸਟਰ ਭੁਪਿੰਦਰ ਸਿੰਘ ਵੜੈਚ ,ਤਰਸੇਮ ਸਿੰਘ ਬੈਂਸ ,ਇਫਟੂ ਦੇ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਵੜੈਚ, ਇਸਤਰੀ ਜਾਗ੍ਰਿਤੀ ਮੰਚ ਦੇ ਸੂਬਾ ਪ੍ਰਧਾਨ ਬੀਬੀ ਗੁਰਬਖਸ਼ ਕੌਰ ਸੰਘਾ,ਟਰੱਕ ਯੂਨੀਅਨ ਟਰੱਕ ਯੂਨੀਅਨ ਨਵਾਂਸ਼ਹਿਰ ਦੇ ਪ੍ਰਧਾਨ ਇਕਬਾਲ ਸਿੰਘ ਜਮਹੂਰੀ ਅਧਿਕਾਰ ਸਭਾ ਦੇ ਜਿਲਾ ਸਕੱਤਰ ਜਸਬੀਰ ਦੀਪ,ਜਰਨੈਲ ਸਿੰਘ ਖਾਲਸਾ ,ਇੰਡੀਅਨ ਮੈਡੀਕਲ ਮੈਡੀਕਲ ਐਸੋਸੀਏਸ਼ਨ ਦੇ ਸੂਬਾ ਸਕੱਤਰ ਡਾਕਟਰ ਪਰਮਜੀਤ ਮਾਨ, ਡਾਕਟਰ ਪਰਮਿੰਦਰ ਸਿੰਘ, ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਢਿੱਲੋਂ ,ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਮਨਜਿੰਦਰ ਸਿੰਘ ਵਾਲੀਆ ,ਪੇਂਡੂ ਮਜਦੂਰ ਯੂਨੀਅਨ ਆਗੂ ਹਰੀ ਰਾਮ ਰਸੂਲਪੁਰੀ, ਨੇ ਆਖਿਆ ਕਿ ਇਹ ਲੜਾਈ ਹੁਣ ਸਿਰਫ ਕਿਸਾਨਾਂ ਦੀ ਹੀ ਨਹੀਂ ਸਗੋਂ ਮੋਦੀ ਸਰਕਾਰ ਵਿਰੁੱਧ ਸਮੁੱਚੇ ਦੇਸ਼ ਦੀ ਲੜਾਈ ਬਣ ਗਈ ਹੈ ਜਿਸਦਾ ਅੰਤ ਸਰਕਾਰ ਦੀ ਹਾਰ ਵਿਚ ਹੋਵੇਗਾ ।ਇਹ ਖੇਤੀ ਕਾਨੂੰਨ ਕਿਸਾਨੀ ਨੂੰ ਬਰਬਾਦ ਕਰਕੇ ਕਾਰਪੋਰੇਟਰਾਂ ਨੂੰ ਲਾਭ ਦੇਣ ਵਾਲੇ ਹਨ ।ਸਮੁੱਚਾ ਦੇਸ਼ ਇਸ ਗੱਲ ਨੂੰ ਸਮਝ ਚੁੱਕਾ ਹੈ ਕਿ ਜੇਕਰ ਦੇਸ਼ ਦਾ ਅੰਨਦਾਤਾ ਬਰਬਾਦ ਹੁੰਦਾ ਹੈ ਤਾਂ ਦੇਸ਼ ਬਰਬਾਦ ਹੋ ਜਾਵੇਗਾ ।ਮੋਦੀ ਸਰਕਾਰ ਦੇਸ਼ ਨੂੰ ਬਰਬਾਦ ਕਰਨ ਤੇ ਤੁਲੀ ਹੋਈ ਹੈ ।ਲੋਕਾਂ ਦੇ ਹੜ੍ਹ ਅੱਗੇ ਜਾਲਮ ਮੋਦੀ ਸਰਕਾਰ ਟਿਕ ਨਹੀਂ ਸਕੇਗੀ ।

ਕਿਸਾਨਾਂ ਦੇ ਸੰਘਰਸ਼ ਵਿਚ ਮਜਦੂਰ, ਟਰਾਂਸਪੋਰਟਰ ,ਮੁਲਾਜ਼ਮ, ਨੌਜਵਾਨ, ਔਰਤਾਂ, ਬੱਚੇ, ਪ੍ਰਵਾਸੀ ਮਜਦੂਰ, ਵਿਦਿਆਰਥੀ ਸਭ ਸੰਘਰਸ਼ ਦੇ ਪਿੜ ਵਿਚ ਹਨ ,ਪਿੰਡਾਂ ਦੇ ਪਿੰਡ ਉੱਠ ਖਲੋਤੇ ਹਨ।ਵਿਦੇਸ਼ਾਂ ਵਿਚ ਵਸੇ ਭਾਰਤੀ ਵੀ ਕੁੱੱਦ ਪਏ ਹਨ ,ਜਿੱਤ ਦਾ ਪਰਚਮ ਲਹਿਰਾਉਣ ਲਈ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

%d bloggers like this: