Sat. Apr 4th, 2020

ਕਿਸਾਨਾਂ ਦੇ ਹੱਕ ‘ਚ ਸਰਕਾਰ ਦਾ ਵੱਡਾ ਫੈਸਲਾ, ਖੁਦ ਤੈਅ ਕਰਨਗੇ ਫਸਲ ਦਾ ਬੀਮਾ

ਕਿਸਾਨਾਂ ਦੇ ਹੱਕ ‘ਚ ਸਰਕਾਰ ਦਾ ਵੱਡਾ ਫੈਸਲਾ, ਖੁਦ ਤੈਅ ਕਰਨਗੇ ਫਸਲ ਦਾ ਬੀਮਾ

ਮੋਦੀ ਸਰਕਾਰ ਦੀ ਨੁਮਾਇੰਦੀ ਵਾਲੀ ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਕਿਸਾਨਾਂ ਦੇ ਹੱਕ ‘ਚ ਵੱਡਾ ਫੈਸਲਾ ਕੀਤਾ ਹੈ। ਇਸ ਤਹਿਤ ਕੇਂਦਰੀ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਫਸਲ ਬੀਮਾ ਯੋਜਨਾ ਸੋਧ ਨੂੰ ਮਨਜੂਰੀ ਦੇ ਦਿੱਤੀ ਹੈ। ਇਸ ਨੂੰ ਕਿਸਾਨਾਂ ਦੀ ਮਰਜ਼ੀ ਬਣਾ ਦਿੱਤਾ ਗਿਆ ਹੈ। ਅਜਿਹੇ ‘ਚ ਹੁਣ ਕਿਸਾਨ ਖੁਦ ਤੈਅ ਕਰਨਗੇ ਕਿ ਉਨ੍ਹਾਂ ਨੇ ਆਪਣੀ ਫਸਲ ਦਾ ਬੀਮਾ ਕਰਵਾਉਣਾ ਹੈ ਜਾਂ ਨਹੀਂ।

ਕੇਂਦਰੀ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਤਿੰਨ ਵੱਡੇ ਫੈਸਲੇ ਲਏ ਹਨ। ਇਨ੍ਹਾਂ ‘ਚ ਸਭ ਤੋਂ ਪਹਿਲਾਂ ਮੰਤਰੀ ਮੰਡਲ ਨੇ 22ਵੇਂ ਕਾਨੂੰਨ ਕਮਿਸ਼ਨ ਦੇ ਗਠਨ ਨੂੰ ਹਰੀ ਝੰਡੀ ਦਿੱਤੀ। ਦੱਸ ਦਈਏ ਕਿ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਕਿਹਾ ਕਿ ਕਾਨੂੰਨ ਕਮਿਸ਼ਨ ਦਾ ਕਾਰਜਕਾਲ ਇਸ ਸਾਲ ਅਗਸਤ ‘ਚ ਖ਼ਤਮ ਹੋ ਰਿਹਾ ਹੈ। ਇਸ ਨੂੰ ਦੁਬਾਰਾ ਗਠਨ ਕੀਤਾ ਜਾਵੇਗਾ ਤੇ ਇਸ ਦਾ ਕਾਰਜਕਾਲ ਤਿੰਨ ਸਾਲ ਦਾ ਹੋਵੇਗਾ।

ਇਸ ਤੋਂ ਬਾਅਦ ਮੰਤਰੀ ਮੰਡਲ ਨੇ ਦੂਜਾ ਵੱਡਾ ਫੈਸਲਾ ਕਿਸਾਨਾਂ ਦੇ ਹੱਕ ‘ਚ ਲਿਆ ਹੈ। ਇਸ ਸਬੰਧ ਵਿੱਚ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਕੈਬਨਿਟ ਨੇ ਫਸਲੀ ਬੀਮਾ ਯੋਜਨਾ ਵਿੱਚ ਸੋਧ ਨੂੰ ਮਨਜ਼ੂਰੀ ਦੇ ਦਿੱਤੀ ਹੈ, ਇਸ ਨੂੰ ਕਿਸਾਨਾਂ ਲਈ ਸਵੈਇੱਛੁਕ ਬਣਾਇਆ ਗਿਆ ਹੈ।

ਤੀਜੇ ਫੈਸਲੇ ‘ਚ ਕੇਂਦਰੀ ਕੈਬਨਿਟ ਨੇ ਸਹਾਇਤਾ ਪ੍ਰਜਨਨ ਤਕਨਾਲੋਜੀ (ਰੈਗੂਲੇਸ਼ਨ) ਬਿੱਲ ਨੂੰ ਮਨਜ਼ੂਰੀ ਦੇ ਦਿੱਤੀ। ਜਾਵਡੇਕਰ ਨੇ ਕਿਹਾ ਕਿ ਇਹ ਬਿੱਲ ਸੰਸਦ ਵਿੱਚ ਪੇਸ਼ ਕੀਤਾ ਜਾਵੇਗਾ।

Disclaimer

We do not guarantee/claim that the information we have gathered is 100% correct. Most of the information used in articles are collected from social media and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing.

Leave a Reply

Your email address will not be published. Required fields are marked *

%d bloggers like this: