Fri. May 24th, 2019

ਕਿਸਾਨਾਂ ਨੂੰ ਕਰਜ਼ਾ–ਮਾਫ਼ੀ ਦੇ ਸਰਟੀਫ਼ਿਕੇਟ ਵੰਡਣ ਮਹਿਰਾਜ਼ ਪੁੱਜੇ ਕੈਪਟਨ ਅਮਰਿੰਦਰ

ਕਿਸਾਨਾਂ ਨੂੰ ਕਰਜ਼ਾ–ਮਾਫ਼ੀ ਦੇ ਸਰਟੀਫ਼ਿਕੇਟ ਵੰਡਣ ਮਹਿਰਾਜ਼ ਪੁੱਜੇ ਕੈਪਟਨ ਅਮਰਿੰਦਰ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਕਰਜ਼ਾ–ਮਾਫ਼ੀ ਦੇ ਤੀਜੇ ਪੜਾਅ ਹੇਠ ਕਿਸਾਨਾਂ ਨੂੰ ਸਰਟੀਫ਼ਿਕੇਟ ਵੰਡਣ ਲਈ ਬਠਿੰਡਾ ਦੇ ਆਪਣੇ ਜੱਦੀ ਪਿੰਡ ਮਹਿਰਾਜ਼ ਵਿਖੇ ਪੁੱਜ ਗਏ ਹਨ। ਕੈਪਟਨ ਅਮਰਿੰਦਰ ਸਹਿਕਾਰੀ ਅਤੇ ਵਪਾਰਕ ਬੈਂਕਾਂ ਦੇ ਕਰਜ਼ਦਾਰਾਂ ਦੇ 5 ਏਕੜ ਤੱਕ ਦੇ ਛੋਟੇ ਕਿਸਾਨਾਂ ਨੂੰ ਕਰਜ਼ਾ–ਮਾਫ਼ੀ ਦੀ ਇਹ ਰਾਹਤ ਦੇਣਗੇ। ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਇਸ ਸਮਾਗਮ ਚ ਆਏ ਕਿਸਾਨਾਂ ਨੂੰ ਸੰਬੋਧਨ ਕਰ ਰਹੇ ਹਨ।
ਦੱਸ ਦੇਈਏ ਕਿ ਲੰਘੇ ਕੁਝ ਦਿਨ ਪਹਿਲਾਂ ਇਸੇ ਥਾਂ ਤੇ ਕਰਜ਼ਾ–ਮਾਫ਼ੀ ਦੇ ਤੀਜੇ ਪੜਾਅ ਹੇਠ ਕਿਸਾਨਾਂ ਨੂੰ ਸਰਟੀਫ਼ਿਕੇਟ ਵੰਡੇ ਜਾਣੇ ਸਨ ਪਰ ਮੌਸਮ ਖਰਾਬ ਹੋਣ ਕਾਰਨ ਇਹ ਸਮਾਗਮ ਮੁਲਤਵੀ ਕਰ ਦਿੱਤਾ ਗਿਆ ਸੀ, ਜੋ ਕਿ ਅੱਜ ਕੀਤਾ ਜਾ ਰਿਹਾ ਹੈ।
ਦੱਸਣਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਨੇ ਇਹ ਐਲਾਨ ਕੀਤਾ ਸੀ ਕਿ ਜੇਕਰ ਸੂਬੇ ਚ ਉਨ੍ਹਾਂ ਦੀ ਸਰਕਾਰ ਬਣਦੀ ਹੈ ਤਾਂ ਉਹ ਪੰਜਾਬ ਦੇ ਕਿਸਾਨਾਂ ਦਾ ਕਰਜ਼ਾ ਮੁਆਫ ਕਰ ਦੇਣਗੇ।

Leave a Reply

Your email address will not be published. Required fields are marked *

%d bloggers like this: