Wed. Jun 19th, 2019

ਕਿਸਾਨਾਂ ਨੇ ਬਿਜਲੀ ਬੋਰਡ ਦੇ ਅਧਿਕਾਰੀਆਂ ਨੂੰ ਬਣਾਇਆ ਬੰਦੀ

ਕਿਸਾਨਾਂ ਨੇ ਬਿਜਲੀ ਬੋਰਡ ਦੇ ਅਧਿਕਾਰੀਆਂ ਨੂੰ ਬਣਾਇਆ ਬੰਦੀ

ਭਵਾਨੀਗੜ੍ਹ : ਕਿਸਾਨਾਂ ਵੱਲੋਂ ਬਿਜਲੀ ਬੋਰਡ ਦੇ ਅਧਿਕਾਰੀਆਂ ਨੂੰ ਬੰਦੀ ਬਣਾਉਣ ਦੀ ਖ਼ਬਰ ਸਾਹਮਣੇ ਆਈ ਹੈ। ਬਿਜਲੀ ਗਰਿੱਡ ਦੇ ਐਸ.ਡੀ.ੳ ਸਮੇਤ ਸਾਰੇ ਮੁਲਾਜ਼ਮਾਂ ਨੂੰ ਕਿਸਾਨਾਂ ਨੇ ਬੰਦੀ ਬਣਾਇਆ ਹੈ। ਕਿਸਾਨ ਯੂਨੀਅਨ ਵੱਲੋਂ 16 ਤੋਂ 20 ਘੰਟਿਆਂ ਲਈ ਬਿਜਲੀ ਦੀ ਮੰਗ ਨੂੰ ਮੁੱਖ ਰਖਦਿਆਂ ਅੱਜ ਬਿਜਲੀ ਬੋਰਡ ਦੇ ਦਫਤਰ ਬਾਹਰ ਧਰਨਾ ਲਗਾਇਆ ਹੋਇਆ ਹੈ। ਬਿਜਲੀ ਬੋਰਡ ਦੇ ਅਧਿਕਾਰੀਆਂ ਨੂੰ ਗਰਿੱਡ ਦੇ ਅੰਦਰ ਹੀ ਬੰਦੀ ਬਣਾ ਕੇ ਰੱਖਿਆ ਗਿਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਉਹਨਾਂ ਨਾਲ ਕੋਈ ਵੀ ਅਧਿਕਾਰੀ ਗੱਲ ਕਰਨ ਨੂੰ ਤਿਆਰ ਨਹੀਂ ਹੈ। ਉਹਨਾਂ ਕਿਹਾ ਕਿ ਬਿਜਲੀ ਪੂਰੀ ਨਾ ਮਿਲਣ ਕਾਰਨ ਫਸਲ ਲਗਾਉਣ ਵਿਚ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Leave a Reply

Your email address will not be published. Required fields are marked *

%d bloggers like this: