ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ

ਕਿਸਾਨ ਅੰਦੋਲਨ ਦੇ ਹੱਕ ‘ਚ ਵੈਨਕੂਵਰ ਵਿਚ ਰੋਸ ਵਿਖਾਵਾ 27 ਦਸੰਬਰ ਨੂੰ

ਕਿਸਾਨ ਅੰਦੋਲਨ ਦੇ ਹੱਕ ‘ਚ ਵੈਨਕੂਵਰ ਵਿਚ ਰੋਸ ਵਿਖਾਵਾ 27 ਦਸੰਬਰ ਨੂੰ

ਹਰਦਮ ਮਾਨ

ਸਰੀ, 26 ਦਸੰਬਰ 2020-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਫੁੱਲ ਚੜ੍ਹਾਉਂਦੇ ਹੋਏ ਈਸਟ ਇੰਡੀਅਨ ਡੀਫੈਂਸ ਕਮੇਟੀ ਵੈਨਕੂਵਰ ਅਤੇ ਤਰਕਸ਼ੀਲ ਸਭਿਆਚਾਰਕ ਸੁਸਾਇਟੀ ਆਫ ਕੈਨੇਡਾ ਵੱਲੋਂ ਸਾਂਝੇ ਤੌਰ ਤੇ ਕਿਸਾਨਾਂ ਦੇ ਸੰਘਰਸ਼ ਦੇ ਹੱਕ ਵਿੱਚ 27 ਦਸੰਬਰ, 2020 ਦਿਨ ਐਤਵਾਰ ਨੂੰ 12 ਵਜੇ ਵੈਨਕੂਵਰ ਵਿਖੇ ਭਾਰਤੀ ਕੌਂਸਲਖਾਨੇ ਦੇ ਦਫਤਰ (#201 325 ਹੋਵ ਸਟਰੀਟ ਵੈਨਕੂਵਰ) ਦੇ ਸਾਹਮਣੇ ਮੁਜ਼ਾਹਰਾ ਕੀਤਾ ਜਾ ਰਿਹਾ ਹੈ।

ਇਹ ਜਾਣਕਾਰੀ ਦਿੰਦਿਆਂ ਈਸਟ ਇੰਡੀਅਨ ਡੀਫੈਂਸ ਕਮੇਟੀ ਵੈਨਕੂਵਰ ਦੇ ਪ੍ਰਧਾਨ ਇਕਬਾਲ ਪੁਰੇਵਾਲ ਅਤੇ ਤਰਕਸ਼ੀਲ ਕਲਚਰਲ ਸੁਸਾਇਟੀ ਆਫ ਕੈਨੇਡਾ ਦੇ ਪ੍ਰਧਾਨ ਅਵਤਾਰ ਗਿੱਲ ਨੇ ਦੱਸਿਆ ਹੈ ਕਿ ਇਸ ਮੌਕੇ ਸਾਂਝੇ ਮੋਰਚੇ ਵੱਲੋਂ ਤਿਆਰ ਕੀਤਾ ਆਪਣਾ ਮੰਗ ਪੱਤਰ ਭਾਰਤੀ ਕੌਂਸਲਰ ਨੂੰ ਈਮੇਲ ਰਾਹੀਂ ਭੇਜਿਆ ਜਾਵੇਗਾ। ਦੋਹਾਂ ਆਗੂਆਂ ਨੇ ਇਸ ਕਿਰਤੀ ਕਿਸਾਨ ਅੰਦੋਲਨ ਦੀਆਂ ਹਿਤੈਸ਼ੀ ਭਰਾਤਰੀ ਜਥੇਬੰਦੀਆਂ ਤੇ ਮੋਹਵੰਤੇ ਲੋਕਾਂ ਨੂੰ ਇਸ ਪ੍ਰਦਰਸ਼ਨ ਵਿੱਚ ਹੁਮ ਹੁਮਾ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਮੁਜ਼ਾਹਰੇ ਵਿਚ ਸ਼ਾਮਲ ਹੋਣ ਵਾਲੇ ਲੋਕਾਂ ਨੂੰ ਇਹ ਵੀ ਗੁਜ਼ਾਰਿਸ਼ ਕੀਤੀ ਹੈ ਕਿ ਕੋਵਿਡ ਦੀਆਂ ਹਦਾਇਤਾਂ ਮੁਤਾਬਕ ਮਾਸਕ ਪਹਿਨਣ ਅਤੇ ਛੇ ਫੁੱਟ ਦੀ ਦੂਰੀ ਰੱਖਣ ਦੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ।

ਹੋਰ ਜਾਣਕਾਰੀ ਲਈ ਇਕਬਾਲ ਪੁਰੇਵਾਲ ਨਾਲ 604 720 1652 ਤੇ ਅਤੇ ਅਵਤਾਰ ਗਿੱਲ ਨਾਲ 604 728 7011 ਤੇ ਸੰਪਰਕ ਕੀਤਾ ਜਾ ਸਕਦਾ ਹੈ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

%d bloggers like this: