ਕਿਸਾਨ ਅੰਦੋਲਨ ਨਾਲ ਡਟੀਆਂ ਅਦਾਕਾਰਾਂ

ਕਿਸਾਨ ਅੰਦੋਲਨ ਨਾਲ ਡਟੀਆਂ ਅਦਾਕਾਰਾਂ
ਦੇਸ਼ ‘ਚ ਕਿਸਾਨ ਅੰਦੋਲਨ ਹਰ ਦਿਨ ਵਧਦਾ ਹੀ ਜਾ ਰਿਹਾ ਹੈ। ਅਜਿਹੀ ਸਥਿਤੀ ਵਿੱਚ ਬਾਲੀਵੁੱਡ ਅਭਿਨੇਤਰੀਆਂ ਨੇ ਕਿਸਾਨਾਂ ਲਈ ਆਪਣੀ ਆਵਾਜ਼ ਬੁਲੰਦ ਕੀਤੀ ਹੈ। ਬਾਲੀਵੁੱਡ ਦੀਆਂ ਸਾਰੀਆਂ ਅਭਿਨੇਤਰੀਆਂ ਕਿਸਾਨਾਂ ਦਾ ਸਮਰਥਨ ਕਰ ਰਹੀਆਂ ਹਨ ਤੇ ਸੋਸ਼ਲ ਮੀਡੀਆ ਰਾਹੀਂ ਆਪਣੇ ਵਿਚਾਰ ਪੇਸ਼ ਕਰ ਰਹੀਆਂ ਹਨ।
ਗਲੋਬਲ ਆਈਕਨ ਪ੍ਰਿਯੰਕਾ ਚੋਪੜਾ ਨੇ ਕਿਸਾਨਾਂ ਨੂੰ ਭਾਰਤੀ ਸੈਨਿਕ ਕਿਹਾ ਤੇ ਕਿਹਾ ਕਿ ਉਨ੍ਹਾਂ ਦੀਆਂ ਉਮੀਦਾਂ ਪੂਰੀਆਂ ਹੋਣ। ਪ੍ਰਿਯੰਕਾ ਨੇ ਆਪਣੇ ਟਵਿੱਟਰ ਹੈਂਡਲ ਉੱਤੇ ਇੱਕ ਪੋਸਟ ਵਿੱਚ ਲਿਖਿਆ, “ਸਾਡੇ ਕਿਸਾਨ ਭਾਰਤ ਦੇ ਫੂਡ ਸੋਲਜਰ ਹਨ। ਉਨ੍ਹਾਂ ਦੇ ਡਰ ਨੂੰ ਦੂਰ ਕਰਨ ਦੀ ਜ਼ਰੂਰਤ ਹੈ। ਉਨ੍ਹਾਂ ਦੀਆਂ ਉਮੀਦਾਂ ਪੂਰੀਆਂ ਹੋਣੀਆਂ ਚਾਹੀਦੀਆਂ ਹਨ। ਇੱਕ ਲੋਕਤੰਤਰੀ ਹੋਣ ਦੇ ਨਾਤੇ, ਸਾਨੂੰ ਲਾਜ਼ਮੀ ਤੌਰ ‘ਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਇਸ ਮੁਸ਼ਕਲ ਦਾ ਹੱਲ ਜਲਦੀ ਲੱਭਿਆ ਜਾਵੇ।”
ਬਾਲੀਵੁੱਡ ਅਦਾਕਾਰਾ ਸੋਨਮ ਕਪੂਰ ਨੇ ਵੀ ਕਿਸਾਨਾਂ ਦੀ ਹਮਾਇਤ ਕੀਤੀ ਹੈ।
ਉਰਮਿਲਾ ਮਾਤੋਂਡਕਰ ਨੇ ਕਿਸਾਨਾਂ ਦੀ ਹਮਾਇਤ ਕਰਦਿਆਂ ਟਵਿੱਟਰ ‘ਤੇ ਲਿਖਿਆ,’ ਅੰਨਦਾਤਾ ਸੁੱਖੀ ਭਵ: ‘
ਅਦਾਕਾਰਾ ਸਵਰਾ ਭਾਸਕਰ ਨੇ ਕਿਸਾਨਾਂ ਦੇ ਪ੍ਰਦਰਸ਼ਨ ‘ਤੇ ਪ੍ਰਤੀਕ੍ਰਿਆ ਦਿੱਤੀ ਹੈ। ਸਵਰਾ ਭਾਸਕਰ ਅਕਸਰ ਸਮਾਜਿਕ-ਰਾਜਨੀਤਿਕ ਮੁੱਦਿਆਂ ‘ਤੇ ਆਪਣੀ ਰਾਏ ਦਿੰਦੀ ਰਹਿੰਦੀ ਹੈ।
ਬਿੱਗ ਬੌਸ 13 ਫੇਮ ਹਿਮਾਂਸ਼ੀ ਖੁਰਾਣਾ ਵੀ ਕਿਸਾਨ ਅੰਦੋਲਨ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਬਹੁਤ ਸਰਗਰਮ ਹੈ। ਇਸ ਮੁੱਦੇ ਨੂੰ ਲੈ ਕੇ ਹਿਮਾਂਸ਼ੀ ਤੇ ਕੰਗਨਾ ਰਣੌਤ ਵਿਚਾਲੇ ਕਾਫ਼ੀ ਬਹਿਸ ਵੀ ਹੋਈ ਸੀ, ਜਿਸ ਤੋਂ ਬਾਅਦ ਕੰਗਨਾ ਨੇ ਹਿਮਾਂਸ਼ੀ ਨੂੰ ਟਵਿੱਟਰ ‘ਤੇ ਬਲੌਕ ਵੀ ਕਰ ਦਿੱਤਾ ਹੈ। ਹਿਮਾਂਸ਼ੀ ਹਰ ਦਿਨ ਕਿਸਾਨਾਂ ਦੇ ਸਮਰਥਨ ਵਿੱਚ ਟਵੀਟ ਕਰ ਰਹੀ ਹੈ।