ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
September 27, 2020

ਕਿਸਾਨ ਜਥੇਬੰਦੀਆਂ ਵੱਲੋਂ 26 ਤੋਂ 28 ਜੁਲਾਈ ਨੂੰ ਜ਼ਿਲ੍ਹਾ ਹੈੱਡ ਕੁਆਰਟਰਾਂ ’ਤੇ ਕਰਜ਼ਾ ਮੁਕਤੀ ਮੋਰਚਾ

ਕਿਸਾਨ ਜਥੇਬੰਦੀਆਂ ਵੱਲੋਂ 26 ਤੋਂ 28 ਜੁਲਾਈ ਨੂੰ ਜ਼ਿਲ੍ਹਾ ਹੈੱਡ ਕੁਆਰਟਰਾਂ ’ਤੇ ਕਰਜ਼ਾ ਮੁਕਤੀ ਮੋਰਚਾ

24-19

ਭਾਈਰੂਪਾ 23 ਜੁਲਾਈ (ਅਵਤਾਰ ਸਿੰਘ ਧਾਲੀਵਾਲ):ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੀਨੀਅਰ ਆਗੂ ਨਾਹਰ ਸਿੰਘ ਭਾਈਰੂਪਾ, ਜ਼ਿਲ੍ਹਾ ਸਕੱਤਰ ਸੁਖਵਿੰਦਰ ਸਿੰਘ ਬਾਵਾ ਅਤੇ ਬਲਾਕ ਫੂਲ ਦੇ ਪ੍ਰਧਾਨ ਸਵਰਨ ਸਿੰਘ ਭਾਈਰੂਪਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੀਆ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਵੱਲੋਂ ਕਰਜ਼ਾਮੁਕਤੀ ਮੋਰਚਾ ਤਹਿਤ 26 ਤੋਂ 28 ਜੁਲਾਈ ਤੱਕ ਸਾਰੇ ਪੰਜਾਬ ਵਿੱਚ ਜ਼ਿਲ੍ਹਾ ਹੈਡ ਕੁਆਰਟਰਾਂ ਅੱਗੇ ਧਰਨੇ ਅਤੇ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ। ਕਿਸਾਨ ਆਗੂਆਂ ਨੇ ਦੱਸਿਆ ਕਿ ਕੇਂਦਰ ਅਤੇ ਪੰਜਾਬ ਦੀਆਂ ਸਰਕਾਰਾਂ ਵੱਲੋਂ ਕਿਸਾਨ ਵਿਰੋਧੀ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ ਜਿਸਦੇ ਕਾਰਨ ਪੰਜਾਬ ਦਾ ਕਿਸਾਨ ਦਿਨ-ਰਾਤ ਮਿਹਨਤ ਕਰਨ ਦੇ ਬਾਵਜੂਦ ਵੀ ਕਰਜ਼ੇ ਦੇ ਮੱਕੜਜਾਲ ਵਿੱਚ ਫਸਕੇ ਖੁਦਕੁਸ਼ੀਆਂ ਕਰ ਰਿਹਾ ਹੈ।ਕਿਸਾਨ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਨੇ ਚੋਣਾਂ ਵੇਲੇ ਵਾਅਦਾ ਕੀਤਾ ਸੀ ਕਿ ਸਵਾਮੀਨਾਥਨ ਕਮਿਸ਼ਨ ਮੁਤਾਬਕ ਫਸਲਾਂ ਦੇ ਭਾਅ ਦਿੱਤੇ ਜਾਣਗੇ ਪਰ ਉਲਟਾ ਖਾਦ, ਸਪਰੇਅ, ਬੀਜ, ਮਸ਼ੀਨਰੀ, ਡੀਜ਼ਲ ਕਈ ਗੁਣਾ ਮਹਿੰਗੇ ਕਰਕੇ ਆਪਣਾ ਕਿਸਾਨ ਵਿਰੋਧੀ ਚਿਹਰਾ ਨੰਗਾ ਕੀਤਾ ਹੈ।ਉਪਰੋਕਤ ਆਗੂਆਂ ਨੇ ਕਿਹਾ ਕਿ 26 ਤੋਂ 28 ਜੁਲਾਈ ਨੂੰ ਸੰਘਰਸ਼ਸ਼ੀਲ ਲੋਕ ਸਾਰੇ ਪੰਜਾਬ ਦੇ ਜ਼ਿਲ੍ਹਾ ਹੈੱਡ ਕੁਆਰਟਰਾਂ ’ਤੇ ਪਹੁੰਚ ਕਿ ਸਰਕਾਰ ਤੋਂ ਮੰਗ ਕਰਨਗੇ ਕਿ ਪੰਜਾਬ ਦੀ ਪੀੜ੍ਹਿਤ ਕਿਸਾਨੀ ਦਾ ਕਰਜ਼ਾ ਖਤਮ ਕੀਤਾ ਜਾਵੇ, ਖੁਦਕੁਸ਼ੀਆਂ ਕਰ ਗਏ ਕਿਸਾਨਾਂ-ਮਜ਼ਦੂਰਾਂ ਦੇ ਪਰਿਵਾਰਾਂ ਨੂੰ 10 ਲੱਖ ਦਾ ਮੁਆਵਜ਼ਾ ਦਿੱਤਾ ਜਾਵੇ ਅਤੇ ਇੱਕ ਜੀ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ, ਮੰਨੀ ਹੋਈ ਮੰਗ ਨਰਮਾ ਚੁਗਾਈ ਵਾਲੇ ਮਜ਼ਦੂਰਾਂ ਨੂੰ ਤੁਰੰਤ ਪੈਸੇ ਦਿੱਤੇ ਜਾਣ, ਅਵਾਰਾ ਪਸ਼ੂਆਂ ਦਾ ਪੱਕਾ ਹੱਲ ਕੀਤਾ ਜਾਵੇ, ਕਿਸਾਨਾਂ ਮਜ਼ਦੂਰਾਂ ’ਤੇ ਸੰਘਰਸ਼ ਦੌਰਾਨ ਪਾਏ ਝੂਠੇ ਕੇਸ ਰੱਦ ਕੀਤੇ ਜਾਣ, ਰਹਿੰਦੇ ਬਿਜਲੀ ਕੂਨੈਕਸ਼ਨ ਤੁਰੰਤ ਜਾਰੀ ਕੀਤੇ ਜਾਣ, ਫਸਲਾਂ ਦੇ ਭਾਅ ਸਵਾਮੀਨਾਥਨ ਮੁਤਾਬਕ ਦਿੱਤੇ ਜਾਣ।ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਉਕਤ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਸਮੇਂ ਵਿੱਚ ਕਿਸਾਨਾਂ ਦੇ ਰੋਹ ਦਾ ਸ਼ਿਕਾਰ ਹੋਣਾ ਪਵੇਗਾ।ਇਸ ਮੌਕੇ ਇੰਦਰਜੀਤ ਸਿੰਘ, ਸੰਤ ਸਿੰਘ, ਰਤਨ ਚੰਦ, ਲਖਵੀਰ ਸਿੰਘ, ਹਰਬੰਸ ਸਿੰਘ ਦੁੱਲੇਵਾਲਾ, ਸ਼ੇਰ ਸਿੰਘ ਦੁੱਲੇਵਾਲਾ, ਗੁਰਪ੍ਰੀਤ ਸਿੰਘ ਦਿਆਲਪੁਰਾ, ਸੋਮਰਾਜ ਮਲੂਕਾ, ਮਨਜੀਤ ਸਿੰਘ ਭਾਈਰੂਪਾ, ਹਰਮੇਲ ਸਿੰਘ ਜੱਗੂ ਆਦਿ ਹਾਜ਼ਰ ਸਨ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

%d bloggers like this: