ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ

ਕਿਸਾਨ ਧਰਨੇ ‘ਚੇ ਮਰੇ ਕਿਸਾਨ ਦ‍ਾ ਮਾਮਲਾ , ਕਿਸਾਨਾਂ ਨੇ ਸਰਕਾਰੀ ਪੇਸ਼ਕਸ਼ ਠੁਕਰਾ ਕੇ ਰੋਕੀ ਸੜਕੀ ਆਵਾਜਾਈ

ਕਿਸਾਨ ਧਰਨੇ ‘ਚੇ ਮਰੇ ਕਿਸਾਨ ਦ‍ਾ ਮਾਮਲਾ , ਕਿਸਾਨਾਂ ਨੇ ਸਰਕਾਰੀ ਪੇਸ਼ਕਸ਼ ਠੁਕਰਾ ਕੇ ਰੋਕੀ ਸੜਕੀ ਆਵਾਜਾਈ

ਗੁਰੂ ਹਰਸਹਾਏ / ਫ਼ਾਜ਼ਿਲਕਾ 14 ਨਵੰਬਰ , ਖੇਤੀਬਾੜੀ ਨਾਲ ਸਬੰਧਤ ਕਨੂੰਨ ਕੇਂਦਰੀ ਸਰਕਾਰ ਵੱਲੋਂ ਬਣਾਉਣ ਦੇ ਵਿਰੋਧ ਵਿੱਚ ਫਿਰੋਜ਼ਪੁਰ ਫਾਜ਼ਿਲਕਾ ਸਡ਼ਕ ਉੱਪਰ ਮਾਹਮੂਜੋਈਆ ਟੌਲ ਪਲਾਜ਼ਾ ਉੱਪਰ ਚੱਲ ਰਹੇ ਧਰਨੇ ਵਿੱਚ ਇਕ ਕਿਸਾਨ ਬਲਦੇਵ ਰਾਜ ਦੀ ਹਾਰਟ ਅਟੈਕ ਨਾਲ ਹੋਈ ਮੌਤ ਤੋਂ ਬਾਅਦ ਕਿਸਾਨਾਂ ਅਤੇ ਪਰਿਵਾਰ ਵੱਲੋਂ ਮ੍ਰਿਤਕ ਦੇਹ ਨੂੰ ਸੜਕ ਉਪਰ ਰੱਖ ਕੇ ਧਰਨਾ ਜਾਰੀ ਹੈ ।
ਕਿਸਾਨਾਂ ਵੱਲੋਂ ਮੰਗ ਰੱਖੀ ਗਈ ਹੈ ਕਿ ਮ੍ਰਿਤਕ ਕਿਸਾਨ ਦੇ ਪਰਵਾਰ ਲਈ ਸਰਕਾਰੀ ਨੌਕਰੀ , ਸਰਕਾਰੀ ਕਰਜ਼ ਮਾਫ ਕਰਨ ਅਤੇ ਆਰਥਿਕ ਸਹਾਇਤਾ ਦੇਣ ਬਾਅਦ ਹੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ ।
ਕਿਸਾਨ ਜਥੇਬੰਦੀ ਵੱਲੋਂ ਕਿਹਾ ਗਿਆ ਹੈ ਕਿ ਮ੍ਰਿਤਕ ਕਿਸਾਨ ਦੇ ਪਰਿਵਾਰ ਲਈ ਸਰਕਾਰੀ ਨੌਕਰੀ ਸਰਕਾਰੀ ਕਰਜ਼ਾ ਮੁਆਫ਼ ਕਰਨ ਤੋਂ ਇਲਾਵਾ ਸਰਕਾਰੀ ਸਹਾਇਤਾ ਦਾ ਐਲਾਨ ਕਰੇ ।
ਇਸ ਤੇ ਵਿਧਾਇਕ ਜਲਾਲਾਬਾਦ ਰਮਿੰਦਰ ਸਿੰਘ ਆਵਲਾ ,ਐੱਸ ਡੀ ਐੱਮ ਜਲਾਲਾਬਾਦ ਸੂਬਾ ਸਿੰਘ , ਕੈਬਨਿਟ ਮੰਤਰੀ ਪੰਜਾਬ ਰਾਣਾ ਗੁਰਮੀਤ ਸਿੰਘ ਸੋਢੀ ਦੇ ਨਿੱਜੀ ਸਕੱਤਰ ਨਸੀਬ ਸਿੰਘ ਸੰਧੂ ਨੇ ਧਰਨੇ ਵਾਲੇ ਸਥਾਨ ਤੇ ਪੁੱਜਕੇ ਜਿੱਥੇ ਪਰਵਾਰ ਨਾਲ ਦੁੱਖ ਸਾਂਝਾ ਕੀਤਾ ਹੈ ਉੱਥੇ ਸਰਕਾਰ ਵੱਲੋਂ ਸਹਾਇਤਾ ਦਾ ਭਰੋਸਾ ਵੀ ਦਵਾਇਆ ਹੈ ।
ਪ੍ਰਸ਼ਾਸਨ ਵੱਲੋਂ ਕੋਸ਼ਿਸ਼ ਕੀਤੀ ਗਈ ਕਿ ਮ੍ਰਿਤਕ ਦੇਹ ਦਾ ਪੋਸਟ ਮਾਰਟਮ ਕਰਵਾ ਲਿਆ ਜਾਵੇ ।
ਕਿਸਾਨ ਧਰਨੇ ਦੀ ਅਗਵਾਈ ਕਰ ਰਹੇ ਗੁਰਵਿੰਦਰ ਸਿੰਘ ਪ੍ਰਧਾਨ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਸਪੱਸ਼ਟ ਕੀਤਾ ਹੈ ਕਿ ਮੰਗਾਂ ਮੰਨੇ ਜਾਣ ਬਾਅਦ ਹੀ ਪੋਸਟ ਮਾਰਟਮ ਅਤੇ ਅੰਤਿਮ ਸਸਕਾਰ ਦੀ ਕਾਰਵਾਈ ਕੀਤੀ ਜਾਵੇਗੀ ।
ਵਿਧਾਇਕ ਰਮਿੰਦਰ ਸਿੰਘ ਆਂਵਲਾ ਐਸ ਡੀ ਐਮ ਸੂਬਾ ਸਿੰਘ ਅਤੇ ਰਾਣਾ ਸੋਢੀ ਵੱਲੋਂ ਪੁੱਜੇ ਨਸੀਬ ਸੰਧੂ ਵੱਲੋਂ ਕਿਹਾ ਗਿਆ ਹੈ ਕਿ ਚੱਲ ਵੱਸੇ ਕਿਸਾਨ ਦੀ ਪੰਜਾਬ ਸਰਕਾਰ ਹਰ ਸੰਭਵ ਸਹਾਇਤਾ ਕਰੇਗੀ ।
ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਵਰਦੇਵ ਸਿੰਘ ਨੋਨੀ ਮਾਨ , ਆਮ ਆਦਮੀ ਪਾਰਟੀ ਹਲਕਾ ਗੁਰੂਹਰਸਹਾਏ ਦੇ ਹਲਕਾ ਇੰਚਾਰਜ ਡਾ. ਮਲਕੀਤ ਥਿੰਦ , ਕਮਿਊਨਿਸਟ ਆਗੂ ਚਰਨਜੀਤ ਸਿੰਘ ਛਾਂਗਾ ਰਾਏ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਬਗੈਰ ਦੇਰੀ ਕੀਤੇ ਇਸ ਪਰਿਵਾਰ ਲਈ ਸਰਕਾਰੀ ਨੌਕਰੀ ਦੇਣ ਅਤੇ ਹੋਰ ਮੰਗਾਂ ਨੂੰ ਪ੍ਰਵਾਨ ਕਰਨ ਲਈ ਤੁਰੰਤ ਫ਼ੈਸਲਾ ਲਵੇ ।

ਖ਼ਬਰ ਲਿਖੇ ਜਾਣ ਦੌਰਾਨ ਹੀ ਕਿਸਾਨ ਜਥੇਬੰਦੀਆਂ ਨੇ ਸਰਕਾਰੀ ਪੇਸ਼ਕਸ਼ ਨੂੰ ਠੁਕਰਾਉਂਦਿਆਂ ਫਿਰੋਜ਼ਪੁਰ – ਫਾਜ਼ਿਲਕਾ ਜੀ ਟੀ ਰੋਡ ਉਪਰ ਆਵਾਜਾਈ ਠੱਪ ਕਰ ਦਿੱਤੀ ਹੈ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

%d bloggers like this: