ਕਿਸੇ ਦਬਾਅ ਤੋਂ ਜੰਗ ਦਾ ਇਨਕਾਰ

ss1

ਕਿਸੇ ਦਬਾਅ ਤੋਂ ਜੰਗ ਦਾ ਇਨਕਾਰ

ਨਵੀਂ ਦਿੱਲੀ, 23 ਦਸੰਬਰ (ਏਜੰਸੀ): ਦਿੱਲੀ ਦੇ ਉਪ ਰਾਜਪਾਲ ਦੇ ਅਹੁਦੇ ਤੋਂ ਅਸਤੀਫ਼ਾ ਦੇ ਚੁੱਕੇ ਨਜੀਬ ਜੰਗ ਨੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਪਿੱਛੋਂ ਸਾਫ਼ ਕੀਤਾ ਕਿ ਉਹ ਪਹਿਲੇ ਵੀ ਦੋ ਵਾਰ ਅਸਤੀਫ਼ੇ ਦੀ ਪੇਸ਼ਕਸ਼ ਕਰ ਚੁੱਕੇ ਸਨ। ਆਖ਼ਰੀ ਵਾਰ ਉਨ੍ਹਾਂ ਨੇ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨੂੰ ਬੇਨਤੀ ਕੀਤੀ ਸੀ ਕਿ ਉਹ ਅਹੁਦੇ ਤੋਂ ਮੁਕਤ ਹੋਣਾ ਚਾਹੁੰਦੇ ਹਨ ਅਤੇ ਉਸ ਦੇ ਬਾਅਦ ਵੀਰਵਾਰ ਨੂੰ ਇਸ ਦਾ ਐਲਾਨ ਕਰ ਦਿੱਤਾ।
ਸ਼ੁੱਕਰਵਾਰ ਸਵੇਰੇ 11.30 ਵਜੇ ਸ਼ੁਰੂ ਹੋਈ ਮੋਦੀ ਅਤੇ ਜੰਗ ਦੀ ਮੁਲਾਕਾਤ ਇਕ ਘੰਟੇ ਤਕ ਚੱਲੀ। ਇਸ ਮੁਲਾਕਾਤ ਦੌਰਾਨ ਜੰਗ ਨੇ ਮੋਦੀ ਨੂੰ ਉਨ੍ਹਾਂ ਦੇ ਸਹਿਯੋਗ ਲਈ ਧੰਨਵਾਦ ਕੀਤਾ। ਸੂਤਰਾਂ ਅਨੁਸਾਰ ਪ੍ਰਧਾਨ ਮੰਤਰੀ ਨੇ ਉਨ੍ਹਾਂ ਤੋਂ ਭਵਿੱਖ ਦੀਆਂ ਯੋਜਨਾਵਾਂ ਬਾਰੇ ਪੁੱਿਛਆ। ਦਿੱਲੀ ਬਾਰੇ ਵੀ ਕੁਝ ਚਰਚਾਵਾਂ ਹੋਈਆਂ ਪ੍ਰੰਤੂ ਇਸ ਦੀ ਪੱਕੀ ਜਾਣਕਾਰੀ ਨਹੀਂ ਮਿਲ ਸਕੀ। ਇਸ ਮੁਲਾਕਾਤ ਪਿੱਛੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੰਗ ਨੇ ਇਸ ਤੋਂ ਇਨਕਾਰ ਕੀਤਾ ਕਿ ਉਨ੍ਹਾਂ ਨੇ ਕੇਂਦਰ ਸਰਕਾਰ ਦੇ ਦਬਾਅ ‘ਚ ਅਸਤੀਫ਼ਾ ਦਿੱਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਉਸ ਵੇਲੇ ਵੀ ਅਸਤੀਫ਼ੇ ਦੀ ਪੇਸ਼ਕਸ਼ ਕੀਤੀ ਸੀ ਜਦੋਂ ਕੇਂਦਰ ‘ਚ ਨਵੀਂ ਸਰਕਾਰ ਬਣੀ ਸੀ ਕਿਉਂਕਿ ਉਨ੍ਹਾਂ ਦੀ ਨਿਯੁਕਤੀ ਐੱਨਡੀਏ ਦੇ ਕਾਲ ‘ਚ ਕੀਤੀ ਗਈ ਸੀ ਪ੍ਰੰਤੂ ਸਰਕਾਰ ਨੇ ਰੋਕ ਦਿੱਤਾ ਸੀ। ਜੁਲਾਈ ‘ਚ ਜਦੋਂ ਤਿੰਨ ਸਾਲ ਪੂਰੇ ਹੋਏ ਤਾਂ ਉਨ੍ਹਾਂ ਫਿਰ ਤੋਂ ਅਸਤੀਫ਼ੇ ਦੀ ਪੇਸ਼ਕਸ਼ ਕੀਤੀ ਸੀ ਪ੍ਰੰਤੂ ਉਨ੍ਹਾਂ ਨੂੰ ਕੰਮ ਕਰਦੇ ਰਹਿਣ ਨੂੰ ਕਿਹਾ ਗਿਆ ਸੀ। ਜੰਗ ਨੇ ਕਿਹਾ ਕਿ ਮੰਗਲਵਾਰ ਨੂੰ ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਕਿਹਾ ਸੀ ਕਿ ਉਹ ਅਹੁਦੇ ਤੋਂ ਮੁਕਤ ਹੋਣਾ ਚਾਹੁੰਦੇ ਹਨ। ਜੰਗ ਨੇ ਦੋਹਰਾਇਆ ਕਿ ਉਨ੍ਹਾਂ ਨੇ ਨਿੱਜੀ ਕਾਰਨਾਂ ਕਰਕੇ ਅਸਤੀਫ਼ਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਇਕ ਕਿਤਾਬ ਲਿਖਣ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਜੰਗ ਦੇ ਨਾਲ ਛੱਤੀ ਦਾ ਅੰਕੜਾ ਰੱਖਣ ਵਾਲੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ‘ਤੇ ਦੋਸ਼ ਲਗਾਇਆ ਸੀ ਕਿ ਉਹ ਪੀਐੱਮ ਮੋਦੀ ਦੇ ਇਸ਼ਾਰੇ ‘ਤੇ ਕੰਮ ਕਰ ਰਹੇ ਹਨ। ਮੋਦੀ ਤੋਂ ਪਹਿਲੇ ਨਾਸ਼ਤੇ ਵੇਲੇ ਕੇਜਰੀਵਾਲ ਨੇ ਵੀ ਜੰਗ ਨਾਲ ਮੁਲਾਕਾਤ ਕੀਤੀ। ਮੰਨਿਆ ਜਾ ਰਿਹਾ ਹੈ ਕਿ ਹੁਣ ਜਲਦੀ ਹੀ ਜੰਗ ਦਾ ਅਸਤੀਫ਼ਾ ਮਨਜ਼ੂਰ ਕੀਤਾ ਜਾ ਸਕਦਾ ਹੈ। ਨਵੇਂ ਉਪ ਰਾਜਪਾਲ ਦਾ ਐਲਾਨ ਉਸ ਦੇ ਨਾਲ ਹੀ ਹੋ ਸਕਦਾ ਹੈ।

Share Button

Leave a Reply

Your email address will not be published. Required fields are marked *