ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Fri. Jun 5th, 2020

ਕਿਸੇ ਫਿਰਕੇ ਨਾਲ ਭੇਦਭਾਵ ਕਰਨਾ ਪੰਜਾਬ ਦਾ ਵਿਰਸਾ ਨਹੀਂ : ਡਿਪਟੀ ਕਮਿਸ਼ਨਰ

ਕਿਸੇ ਫਿਰਕੇ ਨਾਲ ਭੇਦਭਾਵ ਕਰਨਾ ਪੰਜਾਬ ਦਾ ਵਿਰਸਾ ਨਹੀਂ : ਡਿਪਟੀ ਕਮਿਸ਼ਨਰ

-ਕਿਹਾ, ਗੁੱਜਰ ਭਾਈਚਾਰੇ ਨੂੰ ਬਿਨਾਂ ਵਜਾ ਤੰਗ ਪ੍ਰੇਸ਼ਾਨ ਕਰਨ ‘ਤੇ ਕੀਤੀ ਜਾਵੇਗੀ ਸਖਤ ਕਾਰਵਾਈ
– ਦੁੱਧ ਅਤੇ ਦੁੱਧ ਪਦਾਰਥਾਂ ਦੀ ਸਪਲਾਈ ਨਿਰਵਿਘਨ ਚਾਲੂ ਰਹੇਗੀ

ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ਕਿਸੇ ਵੀ ਫਿਰਕੇ ਨਾਲ ਭੇਦਭਾਵ ਕਰਨਾ ਪੰਜਾਬ ਅਤੇ ਪੰਜਾਬੀਆਂ ਦਾ ਵਿਰਸਾ ਨਹੀਂ ਹੈ, ਇਸ ਲਈ ਕਿਸੇ ਵੀ ਭਾਈਚਾਰੇ ਜਾਂ ਸਮਾਜ ਨਾਲ ਕਿਸੇ ਵੀ ਤਰਾਂ ਦਾ ਭੇਦਭਾਵ ਨਾ ਕੀਤਾ ਜਾਵੇ। ਉਨਾਂ ਕਿਹਾ ਕਿ ਭਾਰੀ ਗਿਣਤੀ ਵਿੱਚ ਸ਼ਿਕਾਇਤਾਂ ਪ੍ਰਾਪਤ ਹੋ ਰਹੀਆਂ ਹਨ ਕਿ ਕਈ ਵਿਅਕਤੀਆਂ ਵਲੋਂ ਗੁੱਜਰ ਭਾਈਚਾਰੇ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ।

ਉਨਾਂ ਸਖਤ ਹਦਾਇਤ ਕਰਦਿਆਂ ਕਿਹਾ ਕਿ ਬਿਨਾਂ ਵਜਾ ਕਿਸੇ ਭਾਈਚਾਰੇ ਨੂੰ ਤੰਗ ਪ੍ਰੇਸ਼ਾਨ ਕਰਨ ‘ਤੇ ਜ਼ਿਲਾ ਪ੍ਰਸ਼ਾਸ਼ਨ ਵਲੋਂ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨਾਂ ਕਿਹਾ ਕਿ ਮੌਜੂਦਾ ਹਾਲਾਤ ਵਿੱਚ ਆਪਸੀ ਭਾਈਚਾਰਕ ਸਾਂਝ ਬਹੁਤ ਜ਼ਰੂਰੀ ਹੈ, ਕਿਉਂਕਿ ਇਕਜੁੱਟਤਾ ਨਾਲ ਹੀ ਕੋਰੋਨਾ ਖਿਲਾਫ਼ ਜੰਗ ਜਿੱਤੀ ਜਾ ਸਕਦੀ ਹੈ।

ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਕਰਫਿਊ ਦੌਰਾਨ ਦੁੱਧ ਦੀ ਖਰੀਦ ਅਤੇ ਦੁੱਧ ਪਦਾਰਥਾਂ ਦੀ ਸਪਲਾਈ ਨਿਰਵਿਘਨ ਚਾਲੂ ਰਹੇਗੀ। ਉਨਾਂ ਕਿਹਾ ਕਿ ਦੁੱਧ ਉਤਪਾਦਕਾਂ ਨੂੰ ਸਪਲਾਈ ਚਾਲੂ ਰੱਖਣ ਲਈ ਕਰਫਿਊ ਤੋਂ ਛੋਟ ਦਿੱਤੀ ਗਈ ਹੈ, ਤਾਂ ਜੋ ਦੁੱਧ ਉਤਪਾਦਕਾਂ ਨੂੰ ਦੁੱਧ ਦੀ ਮੰਡੀਕਰਨ ਵਿੱਚ ਕੋਈ ਮੁਸ਼ਕਲ ਨਾ ਆਵੇ। ਉਨਾਂ ਕਿਹਾ ਕਿ ਉਨਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਸਭਾਵਾਂ ਵਲੋਂ ਇਕ ਵਿਸ਼ੇਸ਼ ਫਿਰਕੇ ਨਾਲ ਸਬੰਧਤ ਰੈਗੂਲਰ ਦੁੱਧ ਉਤਪਾਦਕਾਂ ਦਾ ਦੁੱਧ ਲੈਣ ਤੋਂ ਮਨਾ ਕੀਤਾ ਜਾ ਰਿਹਾ ਹੈ, ਜੋ ਕਿ ਮੰਦਭਾਗਾ ਹੈ। ਉਨਾਂ ਕਿਹਾ ਕਿ ਮਿਲਕ ਯੂਨੀਅਨ ਨਾਲ ਜੁੜੇ ਹੋਏ ਰੈਗੂਲਰ ਦੁੱਧ ਉਤਪਾਦਕਾਂ ਦਾ ਦੁੱਧ ਬਿਨਾਂ ਕਿਸੇ ਭੇਦਭਾਵ ਦੇ ਲੈਣਾ ਯਕੀਨੀ ਬਣਾਇਆ ਜਾਵੇ। ਉਨਾਂ ਕਿਹਾ ਕਿ ਉਕਤ ਮਾਮਲਾ ਸਾਹਮਣੇ ਆਉਣ ‘ਤੇ ਸਬੰਧਤ ਸਭਾ ਖਿਲਾਫ਼ ਸਖਤ ਕਾਰਵਾਈ ਆਰੰਭੀ ਜਾਵੇਗੀ।

Leave a Reply

Your email address will not be published. Required fields are marked *

%d bloggers like this: