ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ

ਕੁਰਸੀ ’ਤੇ ਬੈਠਦਿਆਂ ਹੀ ਬਾਇਡਨ ਨੇ ਟਰੰਪ ਦੇ ਕਈ ਆਦੇਸ਼ਾਂ ਨੂੰ ਪਲਟਿਆ

ਕੁਰਸੀ ’ਤੇ ਬੈਠਦਿਆਂ ਹੀ ਬਾਇਡਨ ਨੇ ਟਰੰਪ ਦੇ ਕਈ ਆਦੇਸ਼ਾਂ ਨੂੰ ਪਲਟਿਆ

ਵਾਸ਼ਿੰਗਟਨ, 21 ਜਨਵਰੀ (ਰਾਜ ਗੋਗਨਾ)-ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਅਹੁਦਾ ਸੰਭਾਲਦਿਆਂ ਹੀ 15 ਆਦੇਸ਼ਾਂ ’ਤੇ ਦਸਤਖਤ ਕੀਤੇ, ਜਿਨ੍ਹਾਂ ਵਿਚੋਂ ਕੁਝ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੀਆਂ ਮਹੱਤਵਪੂਰਣ ਵਿਦੇਸ਼ੀ ਨੀਤੀਆਂ ਅਤੇ ਰਾਸ਼ਟਰੀ ਸੁਰੱਖਿਆ ਨਾਲ ਜੁੜੇ ਕੁਝ ਫੈਸਲਿਆਂ ਨੂੰ ਪਲਟ ਦੇਣਗੇ। ਇਨ੍ਹਾਂ ਕਾਰਜਕਾਰੀ ਆਦੇਸ਼ਾਂ ਵਿੱਚ ਪੈਰਿਸ ਜਲਵਾਯੂ ਤਬਦੀਲੀ ਸਮਝੌਤੇ ਵਿੱਚ ਮੁੜ ਸ਼ਾਮਲ ਹੋਣਾ, ਵਿਸ਼ਵ ਸਿਹਤ ਸੰਗਠਨ ਤੋਂ ਅਮਰੀਕਾ ਨੂੰ ਬਾਹਰ ਹੋਣ ਤੋਂ ਰੋਕਣ, ਮੁਸਲਿਮ ਦੇਸ਼ਾਂ ’ਤੇ ਯਾਤਰਾ ਉਪਰ ਪਾਬੰਦੀਆਂ ਹਟਾਉਣ ਅਤੇ ਮੈਕਸੀਕੋ ਸਰਹੱਦ ’ਤੇ ਕੰਧ ਉਸਾਰੀ ਨੂੰ ਤੁਰੰਤ ਬੰਦ ਕਰਨਾ ਸ਼ਾਮਲ ਹਨ।

ਕਾਰਜਕਾਰੀ ਆਦੇਸ਼ਾਂ ‘ਤੇ ਦਸਤਖਤ ਕਰਨ ਤੋਂ ਬਾਅਦ ਬਾਇਡਨ ਨੇ ਬੁੱਧਵਾਰ ਨੂੰ ਵ੍ਹਾਈਟ ਹਾਊਸ ਦੇ ਓਵਲ ਦਫਤਰ ਵਿਖੇ ਪੱਤਰਕਾਰਾਂ ਨੂੰ ਕਿਹਾ, “ਮੈਨੂੰ ਅੱਜ ਦੇ ਕਾਰਜਕਾਰੀ ਕਦਮਾਂ’ ਤੇ ਮਾਣ ਹੈ ਅਤੇ ਮੈਂ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਉਨ੍ਹਾਂ ਨੂੰ ਪੂਰਾ ਕਰਾਂਗਾ। ਹਾਲੇ ਸਫ਼ਰ ਲੰਮਾ ਹੈ।’ ‘ਬਾਇਡਨ ਦਾ ਪਹਿਲਾ ਕਾਰਜਕਾਰੀ ਆਦੇਸ਼ 100 ਦਿਨਾਂ ਲਈ ਮਾਸਕ ਲਾਉਣ ਦੀ ਅਪੀਲ ਵਾਲਾ ਸੀ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

%d bloggers like this: