Mon. Oct 14th, 2019

ਕੁਲਬੀਰ ਸਿੰਘ ਜੀਰਾ ਖਿਲਾਫ ਪੰਜਾਬ ਕਾਂਗਰਸ ਨੇ ਕੀਤਾ ਨੋਟਿਸ ਜਾਰੀ

ਕੁਲਬੀਰ ਸਿੰਘ ਜੀਰਾ ਖਿਲਾਫ ਪੰਜਾਬ ਕਾਂਗਰਸ ਨੇ ਕੀਤਾ ਨੋਟਿਸ ਜਾਰੀ

ਕੈਪਟਨ ਸਰਕਾਰ ਦੀ ਨ਼ਸ਼ਿਆਂ ਖਿਲਾਫ਼ ਕਾਰਗੁਜ਼ਾਰੀ ਤੇ ਸੂਬੇ ਦੀ ਸੱਤਾਧਾਰੀ ਕਾਂਗਰਸ ਪਾਰਟੀ ਦੇ ਹੀ ਵਿਧਾਇਕ ਕੁਲਬੀਰ ਸਿੰਘ ਜੀਰਾ ਵਲੋਂ ਦਿੱਤੇ ਗਏ ਵਿਵਾਦਿਤ ਬਿਆਨ ਤੋਂ ਬਾਅਦ ਮਾਮਲਾ ਭੱਖਦਾ ਨਜ਼ਰ ਆ ਰਿਹਾ ਹੈ।
ਮਿਲੀ ਤਾਜ਼ਾ ਜਾਣਕਾਰੀ ਮੁਤਾਬਕ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਕੁਲਬੀਰ ਸਿੰਘ ਜੀਰਾ ਖਿਲਾਫ਼ ਮੁੱਢਲੀ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਜਨਤਕ ਬਿਆਨਬਾਜ਼ੀ ਕਰਨ ਤੇ ਕੁਲਬੀਰ ਸਿੰਘ ਜੀਰਾ ਨੂੰ ਪਾਰਟੀ ਨੇ ਨੋਟਿਸ ਜਾਰੀ ਕਰਕੇ ਉਨ੍ਹਾਂ ਦਾ ਪੱਖ ਪੁੱਛਿਆ ਹੈ। ਪਾਰਟੀ ਨੇ ਕੁਲਬੀਰ ਸਿੰਘ ਜੀਰਾ ਨੂੰ ਇਸ ਨੋਟਿਸ ਦਾ ਜਵਾਬ ਦੇਣ ਲਈ ਤਿੰਨ ਦਿਨਾਂ ਦਾ ਸਮਾਂ ਦਿੱਤਾ ਹੈ।
ਦੱਸਣਯੋਗ ਹੈ ਕਿ ਪਿਛਲੇ ਦਿਨੀ ਕਾਂਗਰਸ ਵਿਧਾਇਕ ਨੇ ਆਪਣੇ ਹੀ ਪਾਰਟੀ ਦੀ ਪੋਲ ਖੋਲ੍ਹਦਿਆਂ ਕਿਹਾ ਸੀ ਕਿ ਸੂਬਾ ਸਰਕਾਰ ਪੰਜਾਬ ਚੋਂ ਨਸ਼ਾ ਖ਼ਤਮ ਨਹੀਂ ਕਰ ਪਾਈ।
ਪਿਛਲੇ ਦਿਨੀ ਪੰਜਾਬ ‘ਚ ਹੋਈਆਂ ਪੰਚਾਇਤੀ ਚੋਣਾਂ ‘ਚ ਜਿੱਤ ਹਾਸਲ ਕਰਨ ਵਾਲੇ ਸਰਪੰਚਾਂ ਤੇ ਪੰਚਾਂ ਨੂੰ ਬਣਦੇ ਫ਼ਰਜ਼ ਇਮਾਨਦਾਰੀ ਨਾਲ ਨਿਭਾਉਣ ਅਤੇ ਸੂਬੇ ਚ ਫੈਲੇ ਨਸ਼ਿਆਂ ਦੇ ਖ਼ਾਤਮੇ ਦੀ ਸਹੁੰ ਚੁਕਾਉਣ ਲਈ ਫਿਰੋਜ਼ਪੁਰ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ ਸੀ। ਇਸ ਸਮਾਗਮ ਚ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੀ ਮੌਜੂਦ ਸਨ।
ਇਸ ਪੰਚਾਇਤੀ ਸਹੁੰ ਚੁੱਕ ਸਮਾਗਮ ਦੌਰਾਨ ਕਾਂਗਰਸ ਸਰਕਾਰ ਖਿਲਾਫ਼ ਉਸਦੇ ਹੀ ਵਿਧਾਇਕ ਕੁਲਬੀਰ ਜ਼ੀਰਾ ਨੇ ਮੋਰਚਾ ਖੋਲ੍ਹ ਦਿੱਤਾ ਤੇ ਉਨ੍ਹਾਂ ਸਟੇਜ਼ ‘ਤੇ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਪੰਜਾਬ ਚੋਂ ਨਸ਼ਾ ਖ਼ਤਮ ਕਰਨ ਚ ਅਸਫ਼ਲ ਰਹੀ ਹੈ। ਜੀਰਾ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਸਾਹਮਣੇ ਹੀ ਕਾਂਗਰਸ ਸਰਕਾਰ ਤੇ ਵਰ੍ਹਦਿਆਂ ਕਿਹਾ ਕਿ ਸਰਕਾਰ ਪੰਜਾਬ ਵਿੱਚੋਂ ਨਸ਼ਾ ਨਹੀਂ ਖ਼ਤਮ ਕਰ ਪਾਈ।

Leave a Reply

Your email address will not be published. Required fields are marked *

%d bloggers like this: