Sat. Apr 20th, 2019

ਕੁਲਬੀਰ ਜ਼ੀਰਾ ਕਾਂਗਰਸ ਵਿਚੋਂ ਮੁਅੱਤਲ

ਕੁਲਬੀਰ ਜ਼ੀਰਾ ਕਾਂਗਰਸ ਵਿਚੋਂ ਮੁਅੱਤਲ

ਚੰਡੀਗੜ੍ਹ, 16 ਜਨਵਰੀ: ਬੀਤੇ ਦਿਨੀਂ ਨਸ਼ਿਆਂ ਦੇ ਮੁੱਦੇ ਉਤੇ ਆਪਣੀ ਹੀ ਪਾਰਟੀ ਕਾਂਗਰਸ ਖਿਲਾਫ ਭੜਾਸ ਕੱਢਣ ਵਾਲੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਕਾਂਗਰਸ ਵਿਚੋਂ ਮੁਅੱਤਲ ਕਰ ਦਿਤਾ ਗਿਆ ਹੈ|
ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਚੰਡੀਗੜ੍ਹ ਵਿਚ ਇੱਕ ਪੱਤਰਕਾਰ ਸੰਮੇਲਨ ਵਿੱਚ ਕੁਲਬੀਰ ਸਿੰਘ ਜ਼ੀਰਾ ਨੂੰ ਕਾਂਗਰਸ ਵਿਚੋਂ ਸਸਪੈਂਡ ਕਰਨ ਦੀ ਜਾਣਕਾਰੀ ਦਿੱਤੀ| ਉਹਨਾਂ ਕਿਹਾ ਕਿ ਕੁਲਬੀਰ ਸਿੰਘ ਜ਼ੀਰਾ ਵਲੋਂ ਜੋ ਵੀ ਇਲਜ਼ਾਮ ਲਾਏ ਗਏ ਹਨ ਉਹਨਾਂ ਦੀ ਨਿਰਪੱਖ ਤੌਰ ਉਤੇ ਜਾਂਚ ਕੀਤੀ ਜਾਵੇਗੀ ਅਤੇ ਜੋ ਵੀ ਅਫਸਰ ਦੋਸ਼ੀ ਸਾਬਿਤ ਹੋਇਆ ਉਸ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ| ਉਹਨਾਂ ਕਿਹਾ ਕਿ ਕੁਲਬੀਰ ਸਿੰਘ ਜੀਰਾ ਵਲੋਂ ਕੀਤੀ ਗਈ ਅਨੁਸ਼ਾਸਨਹੀਣਤਾ ਦੀ ਕਰਵਾਈ ਕਾਰਨ ਉਹਨਾਂ ਨੂੰ ਕਾਂਗਰਸ ਵਿਚੋਂ ਸਸਪੈਂਡ ਕੀਤਾ ਜਾ ਰਿਹਾ ਹੈ|

Share Button

Leave a Reply

Your email address will not be published. Required fields are marked *

%d bloggers like this: