Sun. May 19th, 2019

ਕੁੰਵਰ ਵਿਜੇ ਪ੍ਰਤਾਪ ਦੇ ਤਬਾਦਲੇ ਤੇ ਚੋਣ ਕਮਿਸ਼ਨ ਕਰੇਗਾ ਮੁੜ ਵਿਚਾਰ : ਫੂਲਕਾ

ਕੁੰਵਰ ਵਿਜੇ ਪ੍ਰਤਾਪ ਦੇ ਤਬਾਦਲੇ ਤੇ ਚੋਣ ਕਮਿਸ਼ਨ ਕਰੇਗਾ ਮੁੜ ਵਿਚਾਰ : ਫੂਲਕਾ

ਚੰਡੀਗੜ੍ਹ, 16 ਅਪ੍ਰੈਲ: ਬੇਅਦਬੀ ਤੇ ਬਹਿਬਲ ਕਲਾਂ-ਕੋਟਕਪੂਰਾ ਗੋਲੀ ਕਾਂਡ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸ. ਆਈ. ਟੀ) ਦੇ ਮੈਂਬਰ ਆਈ. ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਤਬਾਦਲੇ ਖਿਲਾਫ ਸਰਬ ਧਿਰਾਂ ਦੇ 5 ਮੈਂਬਰੀ ਵਫਦ ਵਲੋਂ ਅੱਜ ਮੁੱਖ ਚੋਣ ਕਮਿਸ਼ਨਰ ਨਾਲ ਮੁਲਾਕਾਤ ਕੀਤੀ ਗਈ| ਇਸ ਵਫਦ ਵਿੱਚ ਐਚ. ਐਸ. ਫੂਲਕਾ, ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਕੁਮਾਰ ਜਾਖੜ, ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ, ‘ਆਪ’ ਦੇ ਬਾਗੀ ਧਿਰ ਦੇ ਮਾਨਸਾ ਤੋਂ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਸ਼ਾਮਲ ਸਨ|
ਵਫਦ ਨੇ ਮੁੱਖ ਚੋਣ ਕਮਿਸ਼ਨਰ ਨੂੰ ਦੱਸਿਆ ਕਿ ਬੇਅਦਬੀ ਤੇ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਆਖਰੀ ਪੜਾਅ ਵਿੱਚ ਹੈ, ਅਜਿਹੇ ਵਿਚ ਜੇਕਰ ਆਈ. ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਤਬਾਦਲਾ ਕੀਤਾ ਜਾਂਦਾ ਹੈ ਤਾਂ ਇਸ ਨਾਲ ਜਾਂਚ ਪ੍ਰਭਾਵਤ ਹੋ ਸਕਦੀ ਹੈ, ਇਸ ਲਈ ਚੋਣ ਕਮਿਸ਼ਨ ਨੂੰ ਆਪਣੇ ਇਸ ਫੈਸਲੇ ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ|
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਵਫਦ ਦੀ ਅਗਵਾਈ ਕਰ ਰਹੇ ਐਚ. ਐਸ. ਫੂਲਕਾ ਨੇ ਕਿਹਾ ਕਿ ਚੋਣ ਕਮਿਸ਼ਨ ਵਲੋਂ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਤਬਾਦਲੇ ਤੇ ਮੁੜ ਵਿਚਾਰ ਕਰਨ ਦਾ ਭਰੋਸਾ ਦਿੱਤਾ ਗਿਆ ਹੈ|

Leave a Reply

Your email address will not be published. Required fields are marked *

%d bloggers like this: