Sun. Sep 15th, 2019

ਕੁੱਲ ਹਿੰਦ ਅੰਤਰਵਰਸਿਟੀ ਸਾਈਕਲਿੰਗ ਟਰੈਕ (ਪੁਰਸ਼ ਅਤੇ ਮਹਿਲਾ) ਚੈਂਪੀਅਨਸ਼ਿਪ ਸ਼ੁਰੂ

ਕੁੱਲ ਹਿੰਦ ਅੰਤਰਵਰਸਿਟੀ ਸਾਈਕਲਿੰਗ ਟਰੈਕ (ਪੁਰਸ਼ ਅਤੇ ਮਹਿਲਾ) ਚੈਂਪੀਅਨਸ਼ਿਪ ਸ਼ੁਰੂ
ਪੰਜਾਬੀ ਯੂਨੀਵਰਸਿਟੀ ਦੇ ਸਾਈਕਲਿਸਟ ਨੇ ਸਿਰਜਿਆ ਨਵਾਂ ਰਿਕਾਰਡ

ਪਟਿਆਲਾ 9 ਨਵੰਬਰ : ਕੁੱਲ ਹਿੰਦ ਅੰਤਰਵਰਸਿਟੀ ਸਾਈਕਲਿੰਗ ਟਰੈਕ (ਪੁਰਸ਼ ਅਤੇ ਮਹਿਲਾ) ਚੈਂਪੀਅਨਸ਼ਿਪ ਅੱਜ ਇੱਥੇ ਪੰਜਾਬੀ ਯੂਨੀਵਰਸਿਟੀ ਦੇ ਰਾਜਾ ਭਾਲਿੰਦਰਾ ਸਿੰਘ ਸਪੋਰਟਸ ਕੰਪਲੈਕਸ ਵਿਖੇ ਮਾਣਯੋਗ ਉਪ ਕੁਲਪਤੀ ਡਾ. ਬੀ.ਐਸ.ਘੁੰਮਣ ਅਤੇ ਖੇਡ ਨਿਰਦੇਸ਼ਕਾ ਡਾ. ਗੁਰਦੀਪ ਕੌਰ ਰੰਧਾਵਾ ਦੀ ਅਗਵਾਈ ਵਿਚ ਸ਼ੁਰੂ ਹੋੋ ਗਈ ਹੈ। ਚੈਂਪੀਅਨਸ਼ਿਪ ਦੇ ਪਹਿਲੇ ਦਿਨ ਕੌਮੀ ਸਾਈਕਲਿੰਗ ਕੋਚ ਮਿੱਤਰਪਾਲ ਸਿੰਘ ਸਿੱਧੂ ਦੇ ਸਿਖਲਾਈ ਯਾਫ਼ਤਾ ਪੰਜਾਬੀ ਯੂਨੀਵਰਸਿਟੀ ਦੇ ਸਾਈਕਲਿਸਟ ਹਰਪ੍ਰੀਤ ਸਿੰਘ ਨੇ ਇਕ ਕਿਲੋਮੀਟਰ ਟਾਈਮ ਟਰਾਇਲ ਮੁਕਾਬਲਿਆਂ ਵਿਚ ਨਵਾਂ ਰਿਕਾਰਡ (1.08:762ਸੈਕਿੰਡ) ਕਾਇਮ ਕੀਤਾ। ਇਸ ਚੈਂਪੀਅਨਸ਼ਿਪ ਵਿਚ 30 ਯੂਨੀਵਰਸਿਟੀਆਂ ਦੇ 275 ਖਿਡਾਰੀ/ਖਿਡਾਰਣਾਂ ਦੀਆਂ ਭਾਗ ਲੈ ਰਹੇ ਹਨ। ਇਸ ਚੈਂਪੀਅਨਸ਼ਿਪ ਦਾ ਉਦਘਾਟਨ ਪੰਜਾਬੀ ਯੂਨੀਵਰਸਿਟੀ ਦੇ ਡੀਨ ਅਕਾਦਮਿਕ ਮਾਮਲੇ ਅਤੇ ਕੰਟਰੋਲਰ ਪ੍ਰੀਖਿਆਵਾਂ ਡਾ. ਗੁਰਦੀਪ ਸਿੰਘ ਬੱਤਰਾ ਨੇ ਕੀਤਾ। ਉਹਨਾਂ ਕਿਹਾ ਕਿ ਖੇਡਾਂ ਖਿਡਾਰੀਆਂ ਦੀ ਜਿੰਦਗੀ ਦਾ ਅਨਿੱਖੜਵਾਂ ਅੰਗ ਹਨ। ਪੰਜਾਬੀ ਯੂਨੀਵਰਸਿਟੀ ਜੋ ਪਿਛਲੇ ਕਈ ਸਾਲਾਂ ਤੋਂ ਮਾਕਾ ਟਰਾਫ਼ੀ ਜਿੱਤਦੀ ਆ ਰਹੀ ਹੈ, ਲਈ ਜੇਤੂ ਮੁਹਿੰਮ ਨੂੰ ਬਰਕਰਾਰ ਰੱਖਣ ਵਿੱਚ ਭਵਿੱਖ ਵਿੱਚ ਵੀ ਯੂਨੀਵਰਸਿਟੀ ਅਥਾਰਟੀ ਵੱਲੋਂ ਪੂਰਾਪੂਰਾ ਸਹਿਯੋਗ ਦਿੱਤਾ ਜਾਵੇਗਾ। ਮੁੱਖ ਮਹਿਮਾਨ ਵੱਲੋਂ ਰਾਸ਼ਟਰੀ ਝੰਡਾ ਲਹਿਰਾ ਕੇ ਚੈਂਪੀਅਨਸ਼ਿਪ ਸ਼ੁਰੂ ਕਰਨ ਦਾ ਐਲਾਨ ਕੀਤਾ। ਇਸ ਮੌਕੇ ਤੇ ਸਹਾਇਕ ਨਿਰਦੇਸ਼ਕਾ ਸ਼੍ਰੀਮਤੀ ਮਹਿੰਦਰਪਾਲ ਕੌਰ, ਡਾ. ਦਲਬੀਰ ਸਿੰਘ ਰੰਧਾਵਾ, ਜਸਵੰਤ ਸਿੰਘ, ਮੁਕੇਸ਼ ਚੌਧਰੀ, ਰੇਨੂੰ ਬਾਲਾ, ਐਨ.ਆਈ.ਐਸ. ਆਫੀਸੀਅਲਜ਼ ਅਤੇ ਹੋਰ ਸਖਸ਼ੀਅਤਾਂ ਮੌਜ਼ੂਦ ਸਨ।

ਅੱਜ ਹੋਏ ਪੁਰਸ਼ਾਂ ਦੇ 1 ਕਿ.ਮੀ. ਟਾਈਮ ਟਰਾਇਲ ਮੁਕਾਬਲਿਆਂ ਵਿਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਹਰਪ੍ਰੀਤ ਸਿੰਘ ਨੇ 1.08.762 ਸੈਕਿੰਡ ਦਾ ਸਮਾਂ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ ਜਦੋਂਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਰਣਜੀਤ ਸਿੰਘ ਨੇ 1.09.252 ਸੈਕਿੰਡ ਨਾਲ ਦੂਜਾ ਅਤੇ ਪੰਜਾਬੀ ਯੂਨੀਵਰਸਿਟੀ ਦੇ ਹੀ ਸਚਿਨਦੀਪ ਸਿੰਘ ਨੇ 1.11.908 ਸੈਕਿੰਡ ਨਾਲ ਤੀਜਾ ਸਥਾਨ ਹਾਸਲ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ।

ਔਰਤਾਂ ਦੇ 500 ਮੀਟਰ ਟਾਈਮ ਟਰਾਇਲ ਮੁਕਾਬਲਿਆਂ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਖਿਡਾਰਣਾਂ ਸ਼ੁਸ਼ੀ ਕਾਲਾ ਅਤੇ ਲੁਟੇ ਮਯੂਰੀ ਨੇ ਕ੍ਰਮਵਾਰ 39:090 ਸੈਕਿੰਡ ਅਤੇ 39:800ਸੈਕਿੰਡ ਨਾਲ ਪਹਿਲਾ ਅਤੇ ਦੂਜਾ ਸਥਾਨ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਪਰਦੀਪ ਕੌਰ ਨ।ੇ 40:486ਸੈਕਿੰਡ ਨਾਲ ਤੀਜਾ ਸਥਾਨ ਹਾਸਲ ਕੀਤਾ।

Leave a Reply

Your email address will not be published. Required fields are marked *

%d bloggers like this: