Sat. Aug 17th, 2019

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਪਹੁੰਚੇ ਲਾਹੌਰ ,ਲਾਹੌਰ ਪ੍ਰੈਸ ਕਲੱਬ ‘ਚ ਕੀਤੀ ਪ੍ਰੈਸ ਕਾਨਫਰੰਸ

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਪਹੁੰਚੇ ਲਾਹੌਰ ,ਲਾਹੌਰ ਪ੍ਰੈਸ ਕਲੱਬ ‘ਚ ਕੀਤੀ ਪ੍ਰੈਸ ਕਾਨਫਰੰਸ

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਪਹੁੰਚੇ ਲਾਹੌਰ ,ਲਾਹੌਰ ਪ੍ਰੈਸ ਕਲੱਬ ‘ਚ ਕੀਤੀ ਪ੍ਰੈਸ ਕਾਨਫਰੰਸ:ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਅੱਜ ਇਤਿਹਾਸਕ ਕਰਤਾਰਪੁਰ ਸਾਹਿਬ ਲਾਂਘੇ ਦਾ ਨੀਂਹ ਪੱਥਰ ਰੱਖਿਆ ਜਾਵੇਗਾ।ਦੱਸ ਦੇਈਏ ਕਿ ਕਰਤਾਰਪੁਰ ਸਾਹਿਬ ਲਾਂਘਾ ਪੰਜਾਬ ਸਥਿਤ ਡੇਰਾ ਬਾਬਾ ਨਾਨਕ (ਗੁਰਦਾਸਪੁਰ) ਨੂੰ ਪਾਕਿਸਤਾਨੀ ਪੰਜਾਬ ਸਥਿਤ ਕਰਤਾਰਪੁਰ ਸਾਹਿਬ (ਨਾਰੋਵਾਲ) ਨਾਲ ਜੋੜੇਗਾ।ਇਸ ਵਿਚਕਾਰ ਦੂਰੀ ਲਗਭਗ 4 ਕਿੱਲੋਮੀਟਰ ਦੀ ਹੈ।
ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਕੇਂਦਰੀ ਰਾਜ ਮੰਤਰੀ ਹਰਦੀਪ ਸਿੰਘ ਪੁਰੀ ਵਾਹਗਾ ਬਾਰਡਰ ਰਾਹੀਂ ਲਾਹੌਰ ਪਹੁੰਚ ਗਏ ਹਨ।ਇਸ ਦੌਰਾਨ ਲਾਹੌਰ ਪ੍ਰੈਸ ਕਲੱਬ ‘ਚ ਹਰਸਿਮਰਤ ਕੌਰ ਬਾਦਲ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ ਹੈ।ਓਥੇ ਪ੍ਰੈਸ ਕਾਨਫਰੰਸ ਦੌਰਾਨ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸਿੱਖਾਂ ਵੱਲੋਂ ਇਸ ਲਾਂਘੇ ਦੀ ਬੜੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ।ਇਸ ਦੇ ਨਾਲ ਹੀ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ,ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੀ ਪਾਕਿਸਤਾਨ ਪੁੱਜ ਗਏ ਹਨ।
ਜ਼ਿਕਰਯੋਗ ਹੈ ਕਿ ਕਰਤਾਰਪੁਰ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀ ਜ਼ਿੰਦਗੀ ਦੇ ਆਖ਼ਰੀ 17 ਸਾਲ 5 ਮਹੀਨੇ 9 ਦਿਨ ਬਤੀਤ ਕੀਤੇ ਸਨ ਅਤੇ ਇੱਥੇ ਹੀ ਜੋਤੀ ਜੋਤ ਸਮਾ ਗਏ ਸਨ।ਇਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ 1561 ਸੰਮਤ ਵਿੱਚ ਇਹ ਨਗਰ ਵਸਾਇਆ ਤੇ ਉਦਾਸੀਆਂ ਸੰਪੁਰਨ ਕਰਨ ਤੋਂ ਬਾਅਦ ਏਥੇ ਵਾਸ ਕੀਤਾ ਸੀ।
ਇਸ ਦੇ ਨਾਲ ਹੀ ਜਗਤ ਗੁਰੂ ਨੇ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦਾ ਵੀ ਉਪਦੇਸ਼ ਦਿੱਤਾ।ਜਿਸ ਕਰਕੇ ਸਿੱਖਾਂ ਦੀਆਂ ਭਾਵਨਾਵਾਂ ਇਨ੍ਹਾਂ ਇਤਿਹਾਸਿਕ ਥਾਵਾਂ ਨਾਲ ਜੁੜੀਆਂ ਹੋਈਆਂ ਹਨ।ਇਸੇ ਕਾਰਨ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਰੋਜ਼ ਅਰਦਾਸ ਕੀਤੀ ਜਾਂਦੀ ਸੀ।

Leave a Reply

Your email address will not be published. Required fields are marked *

%d bloggers like this: