ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
September 26, 2020

ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਦਿੱਤੀ 6200 ਕਰੋੜ ਦੀ ਮਦਦ

ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਦਿੱਤੀ 6200 ਕਰੋੜ ਦੀ ਮਦਦ

ਆਖਿਰਕਾਰ ਮੋਦੀ ਸਰਕਾਰ ਵੱਲੋਂ ਪੰਜਾਬ ਦੇ ਹੜ੍ਹ ਪੀੜਤਾਂ ਨੂੰ ਮਦਦ ਮਿਲ ਹੀ ਗਈ ਹੈ । ਇਸ ਮਾਮਲੇ ਵਿੱਚ ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਨੂੰ ਕੁਦਰਤੀ ਆਫ਼ਤਾਂ ਤੋਂ ਬਚਾਅ ਲਈ ਸੂਬਾ ਸਰਕਾਰ ਕੋਲ ਪਏ 6200 ਕਰੋੜ ਰੁਪਏ ਖਰਚਣ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ । ਕੇਂਦਰ ਸਰਕਾਰ ਦੀ ਇਸ ਮਦਦ ਨਾਲ ਪੰਜਾਬ ਸਰਕਾਰ ਨੂੰ ਰਾਹਤ ਕਾਰਜਾਂ ਨੂੰ ਤੇਜ਼ ਕਰਨ ਵਿੱਚ ਮਦਦ ਮਿਲੇਗੀ ।

ਦਰਅਸਲ, ਹੜ੍ਹ ਪੀੜਤ ਰਾਜਾਂ ਦੀ ਸੂਚੀ ਵਿੱਚ ਪੰਜਾਬ ਨੂੰ ਸ਼ਾਮਿਲ ਨਹੀਂ ਕੀਤਾ ਗਿਆ ਸੀ, ਜਿਸ ਕਾਰਨ ਮੋਦੀ ਸਰਕਾਰ ਦੀ ਕਾਫੀ ਅਲੋਚਨਾ ਹੋਈ ਸੀ । ਜਿਸ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਕੇਂਦਰ ਸਰਕਾਰ ਨੂੰ ਘੇਰਿਆ ਗਿਆ ਸੀ । ਜਿਸ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਹੜ੍ਹਾਂ ਦਾ ਜਾਇਜ਼ਾ ਲੈਣ ਲਈ ਪੰਜਾਬ ਵਿੱਚ ਟੀਮ ਭੇਜਣ ਦਾ ਐਲਾਨ ਕੀਤਾ ਗਿਆ ਹੈ ਤੇ ਇਸ ਤੋਂ ਇਲਾਵਾ ਹਰ ਤਰ੍ਹਾਂ ਦੀ ਮਾਲੀ ਸਹਾਇਤਾ ਦੇਣ ਦਾ ਭਰੋਸਾ ਦਿੱਤਾ ਗਿਆ ਹੈ ।

ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਕੋਲ ਹੜ੍ਹ ਪੀੜਤਾਂ ਨੂੰ ਰਾਹਤ ਦੇਣ ਦਾ ਮਾਮਲਾ ਚੁੱਕਿਆ ਗਿਆ ਸੀ । ਜਿਸ ਤੋਂ ਬਾਅਦ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਰਾਜ ਸਰਕਾਰ ਕੋਲ ਕੁਦਰਤੀ ਆਫ਼ਤਾਂ ਤੋਂ ਰਾਹਤ ਲਈ ਪੈਸਾ ਪਿਆ ਹੋਇਆ ਹੈ । ਜਿਸਨੂੰ ਉਹ ਵਰਤ ਸਕਦੇ ਹਨ ਤੇ ਲੋੜ ਪੈਣ ’ਤੇ ਹੋਰ ਪੈਸਾ ਵੀ ਦੇ ਦਿੱਤਾ ਜਾਵੇਗਾ ।

ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਕੋਲ ਮਾਮਲਾ ਚੁੱਕਿਆ ਗਿਆ ਹੈ ਕਿ ਸਰਕਾਰੀ ਇਮਾਰਤਾਂ, ਖ਼ਾਸ ਕਰਕੇ ਵਿੱਦਿਅਕ ਅਦਾਰਿਆਂ ਦੀਆਂ ਇਮਾਰਤਾਂ ਨੂੰ ਇਸ ਹੜ੍ਹ ਨਾਲ ਕਾਫੀ ਨੁਕਸਾਨ ਪਹੁੰਚਿਆ ਹੈ । ਇਸ ਨੁਕਸਾਨ ਦੀ ਭਰਪਾਈ ਲਈ ਕੇਂਦਰੀ ਟੀਮ ਦੌਰੇ ਦੌਰਾਨ ਇਸ ਨੁਕਸਾਨ ਦਾ ਜਾਇਜ਼ਾ ਵੀ ਲਵੇਗੀ ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

%d bloggers like this: