ਕੇਂਦਰ ਸਰਕਾਰ ਵਲੋਂ ਪੰਜਾਬ ਨੂੰ ਮਿਲਿਆ ਵੱਡਾ ਤੋਹਫਾ, ਖਰੜ-ਲੁਧਿਆਣਾ ਨੈਸ਼ਨਲ ਹਾਈਵੇਅ ਐੱਨ. ਐੱਚ.-95 ਨੂੰ 4/6 ਲੇਨ ਕਰਨ ਦੀ ਮਨਜ਼ੂਰੀ

ss1

ਕੇਂਦਰ ਸਰਕਾਰ ਵਲੋਂ ਪੰਜਾਬ ਨੂੰ ਮਿਲਿਆ ਵੱਡਾ ਤੋਹਫਾ, ਖਰੜ-ਲੁਧਿਆਣਾ ਨੈਸ਼ਨਲ ਹਾਈਵੇਅ ਐੱਨ. ਐੱਚ.-95 ਨੂੰ 4/6 ਲੇਨ ਕਰਨ ਦੀ ਮਨਜ਼ੂਰੀ

 

ਚੰਡੀਗੜ੍ਹ : ਕੇਂਦਰੀ ਕੈਬਨਿਟ ਦੀ ਬੁੱਧਵਾਰ ਨੂੰ ਹੋਈ ਮੀਟਿੰਗ ‘ਚ ਪੰਜਾਬ ਨੂੰ ਵੱਡਾ ਤੋਹਫਾ ਮਿਲਿਆ ਹੈ। ਕੈਬਨਿਟ ਨੇ ਖਰੜ-ਲੁਧਿਆਣਾ ਨੈਸ਼ਨਲ ਹਾਈਵੇਅ ਐੱਨ. ਐੱਚ.-95 ਨੂੰ 4/6 ਲੇਨ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ, ਜਿਸ ਕਾਰਨ ਪੰਜਾਬੀਆਂ ‘ਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ। ਇਸ ਗੱਲ ਦੀ ਜਾਣਕਾਰੀ ਕੇਂਦਰੀ ਮੰਤਰੀ ਰਵਿਸ਼ੰਕਰ ਨੇ ਦਿੱਤੀ।
ਖਰੜ-ਲੁਧਿਆਣਾ ਹਾਈਵੇਅ ਦੇ 4/6 ਲੇਨ ਕੀਤੇ ਜਾਣ ਨਾਲ ਜਿੱਥੇ ਪੰਜਾਬੀਆਂ ਨੂੰ ਰੋਜ਼ਗਾਰ ਮਿਲੇਗਾ, ਉੱਥੇ ਹੀ ਟਰਾਂਸਪੋਰਟਰਾਂ ਨੂੰ ਵੱਡੀ ਸਹੂਲਤ ਵੀ ਮਿਲੇਗੀ। ਇਸ ਦੇ ਨਾਲ ਹੀ ਇੱਥੇ ਆ ਰਹੀ ਟ੍ਰੈਫਿਕ ਸਮੱਸਿਆ ਦਾ ਹੱਲ ਹੋ ਸਕੇਗਾ। ਇਸ ਪ੍ਰਾਜੈਕਟ ਦੇ ਲਈ 2 ਹਜ਼ਾਰ, 69 ਕਰੋੜ ਰੁਪਏ ਤੋਂ ਵੱਧ ਦਾ ਖਰਚਾ ਆਵੇਗਾ।
ਦੱਸਣਯੋਗ ਹੈ ਕਿ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਕਾਫੀ ਸਮੇਂ ਤੋਂ ਇਸ ਦੀ ਮੰਗ ਕਰ ਰਹੇ ਸਨ ਅਤੇ ਇਸ ਸੰਬੰਧੀ ਉਹ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਵੀ ਮੁਲਾਕਾਤ ਕਰ ਚੁੱਕੇ ਹਨ। ਕੈਬਨਿਟ ਦੇ ਇਸ ਫੈਸਲੇ ਨਾਲ ਜਿੱਥੇ ਪੰਜਾਬ ਦੇ ਲੋਕ ਖੁਸ਼ ਹਨ, ਉੱਥੇ ਹੀ ਕਾਂਗਰਸ ਵਲੋਂ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਿਆ ਗਿਆ ਹੈ। ਪਾਰਟੀ ਦਾ ਕਹਿਣਾ ਹੈ ਵੋਟਾਂ ਨੇੜੇ ਆਉਣ ਕਾਰਨ ਇਹ ਕੇਂਦਰ ਵਲੋਂ ਇਹ ਸਿਰਫ ਪੰਜਾਬੀਆਂ ਨੂੰ ਲੁਭਾਉਣ ਦੀ ਇਕ ਕੋਸ਼ਿਸ਼ ਕੀਤੀ ਗਈ ਹੈ।

Share Button

Leave a Reply

Your email address will not be published. Required fields are marked *