ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ

ਕੇਂਦਰ ਸਰਕਾਰ 1984 ਦੇ ਸਿੱਖ ਕਤਲੇਆਮ ਬਾਰੇ ਜਸਟਿਸ ਢੀਂਗਰਾ ਦੀ ਰਿਪੋਰਟ ’ਤੇ ਕੀਤੀ ਕਾਰਵਾਈ ਦੇ ਵੇਰਵੇ ਦੇਵੇ: ਜਸਵਿੰਦਰ ਸਿੰਘ ਜੌਲੀ

ਕੇਂਦਰ ਸਰਕਾਰ 1984 ਦੇ ਸਿੱਖ ਕਤਲੇਆਮ ਬਾਰੇ ਜਸਟਿਸ ਢੀਂਗਰਾ ਦੀ ਰਿਪੋਰਟ ’ਤੇ ਕੀਤੀ ਕਾਰਵਾਈ ਦੇ ਵੇਰਵੇ ਦੇਵੇ: ਜਸਵਿੰਦਰ ਸਿੰਘ ਜੌਲੀ

ਨਵੀਂ ਦਿੱਲੀ, 16 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਕੇਂਦਰ ਸਰਕਾਰ ਤੋਂ 1984 ਦੇ ਸਿੱਖ ਕਤਲੇਆਮ ਦੇ 186 ਕੇਸਾਂ ਦੀ ਜਾਂਚ ਕਰਨ ਵਾਲੀ ਜਸਟਿਸ ਐਸ ਐਨ ਢੀਂਗਰਾ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ (ਐਸ ਆਈ ਟੀ) ਵੱਲੋਂ ਕੀਤੀਆਂ ਸਿਫਾਰਸ਼ਾਂ ਅਨੁਸਾਰ ਕੀਤੀ ਗਈ ਕਾਰਵਾਈ ਦੀ ਰਿਪੋਰਟ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੰਗੀ ਹੈ।

ਕਮੇਟੀ ਦੇ ਘੱਟ ਗਿਣਤੀ ਸੈਲ ਦੇ ਚੇਅਰਮੈਨ ਜਸਵਿੰਦਰ ਸਿੰਘ ਜੌਲੀ ਨੇ ਗ੍ਰਹਿ ਮੰਤਰਾਲੇ ਦੇ ਪੀ ਆਈ ਓ ਨੂੰ ਪਾਈ ਆਰ ਟੀ ਆਈ ਰਾਹੀਂ ਇਹ ਜਾਣਕਾਰੀ ਮੰਗੀ ਹੈ।

ਯਾਦ ਰਹੇ ਕਿ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਨੂੰ ਦੱਸਿਆ ਸੀ ਕਿ ਉਸਨੇ ਜਸਟਿਸ ਢੀਂਗਰਾ ਕਮਿਸ਼ਨ ਦੀਆਂ ਸਿਫਾਰਸ਼ਾਂ ਪ੍ਰਵਾਨ ਕਰ ਲਈਆਂ ਹਨ ਤੇ ਸਿਫਾਰਸ਼ਾਂ ਅਨੁਸਾਰ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ।

ਸ੍ਰੀ ਜੌਲੀ ਨੇ ਆਪਣੀ ਅਰਜ਼ੀ ਵਿਚ ਇਹ ਵੀ ਪੁੱਛਿਆ ਹੈ ਕਿ ਦੋਸ਼ੀ ਅਫਸਰਾਂ ਖਿਲਾਫ ਕਾਰਵਾਈ ਵਾਸਤੇ ਕਿਹੜੇ ਕਿਹੜੇ ਪੁਲਿਸ ਅਫਸਰ ਦੀ ਡਿਊਟੀ ਲਗਾਈ ਗਈ ਹੈ ਤੇ ਇਸ ਰਿਪੋਰਟ ’ਤੇ ਕਾਰਵਾਈ ਦੀ ਮੌਜੂਦਾ ਸਥਿਤੀ ਕੀ ਹੈ.?

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

%d bloggers like this: