Sat. Jul 20th, 2019

ਕੇਜਰੀਵਾਲ ਦੇ ਵਿਧਾਇਕਾਂ ਨੂੰ ਆਯੋਗ ਠਹਿਰਾਉਣ ਵਾਲੀ ਸਿਫਾਰਿਸ਼ ਰੱਦ

ਕੇਜਰੀਵਾਲ ਦੇ ਵਿਧਾਇਕਾਂ ਨੂੰ ਆਯੋਗ ਠਹਿਰਾਉਣ ਵਾਲੀ ਸਿਫਾਰਿਸ਼ ਰੱਦ

ਚੋਣ ਕਮਿਸ਼ਨ ਵੱਲੋਂ ਆਮ ਆਦਮੀ ਪਾਰਟੀ ਦੇ 20 ਵਿਧਾਇਕਾਂ ਦੀ ਲਾਭ ਵਾਲੇ ਅਹੁਦੇ ਲੈਣ ਦੇ ਮਾਮਲੇ ਵਿੱਚ ਵਿਧਾਨ ਸਭਾ ਮੈਂਬਰੀ ਰੱਦ ਕੀਤੇ ਜਾਣ ਦੀ ਕੀਤੀ ਸਿਫਾਰਿਸ਼ ਨੂੰ ਦਿੱਲੀ ਹਾਈਕੋਰਟ ਨੇ ਅੱਜ ਰੱਦ ਕਰਕੇ ਕਈ ਪ੍ਰੇਸ਼ਾਨੀਆਂ ਵਿੱਚੋਂ ਲੰਘ ਰਹੇ ਕੇਜਰੀਵਾਲ ਨੂੰ ਵੱਡੀ ਰਾਹਤ ਦਿੱਤੀ। ਹਾਈਕੋਰਟ ਨੇ ਚੋਣ ਕਮਿਸ਼ਨ ਨੂੰ ਕਿਹਾ ਹੈ ਕਿ ਇਸ ਮਾਮਲੇ ‘ਤੇ ਦੁਬਾਰਾ ਸੁਣਵਾਈ ਕੀਤੀ ਜਾਵੇ। ਹਾਈਕੋਰਟ ਦੇ ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਚੰਦਰ ਸ਼ੇਖਰ ਦੀ ਬੈਂਚ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਆਯੋਗ ਕਰਾਰ ਦੇਣਾ ਕਾਨੂੰਨੀ ਤੌਰ ‘ਤੇ ਗਲਤ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ‘ਤੇ ਚੋਣ ਕਮਿਸ਼ਨ ਦੁਬਾਰਾ ਵਿਚਾਰ ਕਰੇ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹਾਈਕੋਰਟ ਦੇ ਫੈਸਲੇ ਨੂੰ ਸੱਚ ਦੀ ਜਿੱਤ ਕਰਾਰ ਦਿੱਤਾ ਹੈ। ਉਪ ਮੁੱਖ ਮੰਤਰੀ ਮੁਨੀਸ਼ ਸਿਸੋਦੀਆ ਨੇ ਦਿੱਲੀ ਦੇ ਚੱਲ ਰਹੇ ਬਜਟ ਸੈਸ਼ਨ ਦੌਰਾਨ ਵਿਧਾਇਕਾਂ ਨੂੰ ਇਹ ਖਬਰ ਸੁਣਾਈ ਤਾਂ ਸਭ ਨੇ ਮੇਜਾਂ ਥਪਥਪਾ ਕੇ ਇਸ ਫੈਸਲੇ ਦਾ ਸਵਾਗਤ ਕੀਤਾ।

Leave a Reply

Your email address will not be published. Required fields are marked *

%d bloggers like this: