Wed. Jul 17th, 2019

ਕੇਜਰੀਵਾਲ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਸੇਵਾ ਕਰਕੇ ਵਿਰੋਧੀਆਂ ਦੀ ਬੋਲਤੀ ਬੰਦ ਕੀਤੀ – ਛੀਨਾ

ਕੇਜਰੀਵਾਲ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਸੇਵਾ ਕਰਕੇ ਵਿਰੋਧੀਆਂ ਦੀ ਬੋਲਤੀ ਬੰਦ ਕੀਤੀ – ਛੀਨਾ

19-45 (1)

ਭਿੱਖੀਵਿੰਡ 18 ਜੁਲਾਈ (ਹਰਜਿੰਦਰ ਸਿੰਘ ਗੋਲ੍ਹਣ)-ਆਮ ਆਦਮੀ ਪਾਰਟੀ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਦਿੱਲੀ ਦੇ ਖਿਲਾਫ ਕੂੜ ਪ੍ਰਚਾਰ ਕਰਨ ਵਾਲੇ ਲੋਕਾਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਮੂੰਹ ਦੀ ਖਾਣੀ ਪਵੇਗੀ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੈਕਟਰ ਇੰਚਾਰਜ ਨਿਸ਼ਾਨ ਸਿੰਘ ਛੀਨਾ ਨੇ ਕੀਤਾ ਤੇ ਆਖਿਆ ਕਿ ਸ੍ਰੀ ਅਰਵਿੰਦ ਕੇਜਰੀਵਾਲ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਨਸਮਸਤਕ ਹੋ ਕੇ ਸੇਵਾ ਕਰਕੇ ਸਾਬਤ ਕਰ ਦਿੱਤਾ ਹੈ ਕਿ ਆਮ ਆਦਮੀ ਪਾਰਟੀ ਹਰ ਧਰਮ ਤੇ ਹਰ ਵਰਗ ਦਾ ਪੂਰਨ ਰੂਪ ਵਿੱਚ ਸਤਿਕਾਰ ਕਰਦੀ ਹੈ ਅਤੇ ਕਿਸੇ ਵੀ ਧਰਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਬਾਰੇ ਸੋਚ ਵੀ ਨਹੀ ਸਕਦੀ। ਉਹਨਾਂ ਨੇ ਕਿਹਾ ਕਿ ਬੀਤੇਂ ਦਿਨੀ ਮਲੇਰਕੋਟਲਾ ਵਿਖੇ ਕੁਰਾਨ ਸ਼ਰੀਫ ਦੀ ਹੋਈ ਬੇਅਦਬੀ ਵਿੱਚ ਆਪ ਵਿਧਾਇਕ ‘ਤੇ ਲਗਾਏ ਗਏ ਦੋਸ਼ਾਂ ਨੂੰ ਗਲਤ ਸਾਬਤ ਕਰਨ ਲਈ ਵਿਧਾਇਕ ਸਮੇਤ ਪਾਰਟੀ ਲੀਡਰਾਂ ਨੇ ਇਨਕੁਆਰੀ ਵਿੱਚ ਸਾਮਲ ਹੋ ਕੇ ਸਾਬਤ ਕਰ ਦਿੱਤਾ ਆਪ ਪਾਰਟੀ ਹਰ ਧਰਮ ਦੇ ਧਾਰਮਿਕ ਗ੍ਰੰਥ ਦਾ ਪੂਰਨ ਰੂਪ ਵਿੱਚ ਸਤਿਕਾਰ ਕਰਦੀ ਹੈ। ਉਹਨਾਂ ਨੇ ਇਹ ਵੀ ਕਿਹਾ ਕਿ ਅਕਾਲੀ-ਭਾਜਪਾ ਤੇ ਕਾਂਗਰਸ ਪਾਰਟੀ ਆਪਣੀ ਡੁੱਬ ਰਹੀ ਬੇੜੀ ਨੂੰ ਬਚਾਉਣ ਲਈ ਤਰ੍ਹਾਂ-ਤਰ੍ਹਾਂ ਦੇ ਡਰਾਮੇਬਾਜੀ ਕਰ ਰਹੀਆਂ ਹਨ ਤੇ ਇਹਨਾਂ ਪਾਰਟੀਆਂ ਦੀ ਡਰਾਮੇਬਾਜੀ ਤੋਂ ਲੋਕ ਭਲੀ-ਭਾਂਤ ਜਾਣੂ ਹੋ ਚੁੱਕੇ ਹਨ ਅਤੇ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਕੀਮਤ ਵੋਟ ਨਾਲ ਇਹਨਾਂ ਪਾਰਟੀਆਂ ਨੂੰ ਸਬਕ ਸਿਖਾਉਣਗੇ। ਛੀਨਾ ਨੇ ਉਘੇ ਕ੍ਰਿਕਟਰ ਨਵਜੋਤ ਸਿੱਧੂ ਵੱਲੋਂ ਭਾਜਪਾ ਦੀ ਰਾਜਸਭਾ ਮੈਂਬਰੀ ਤੋਂ ਅਸਤੀਫਾ ਦੇਣ ਨੂੰ ਸਹੀ ਕਰਾਰ ਦਿੰਦਿਆਂ ਸਮੇਂ ਸਿਰ ਚੁੱਕਿਆ ਸਹੀ ਕਦਮ ਦੱਸਿਆ ਹੈ। ਇਸ ਸਮੇਂ ਬਾਬਾ ਸੁਖਵਿੰਦਰ ਸਿੰਘ, ਕੰਵਲਜੀਤ ਸਿੰਘ, ਗੁਰਪ੍ਰੀਤ ਸਿੰਘ, ਮਾਸਟਰ ਰਾਮ ਸਿੰਘ, ਮਹਿਕਦੀਪ ਸਿੰਘ, ਸਮਰੱਥਬੀਰ ਸਿੰਘ, ਮਨਪ੍ਰੀਤ ਸਿੰਘ, ਸੁਖਜੀਤ ਸਿੰਘ, ਅੰਗਰੇਜ ਸਿੰਘ, ਦਰਸ਼ਨ ਸਿੰਘ, ਕਿਰਪਾਲ ਸਿੰਘ, ਗੁਰਜੰਟ ਸਿੰਘ, ਕੁਲਪ੍ਰੀਤ ਸਿੰਘ ਆਦਿ ਹਾਜਰ ਸਨ।

Leave a Reply

Your email address will not be published. Required fields are marked *

%d bloggers like this: