Sun. Aug 18th, 2019

ਕੇਰਲ ਵਿਚ ਭਾਰੀ ਬਾਰਿਸ਼ ਤੋਂ ਬਾਅਦ ਰੈੱਡ ਅਲਰਟ

ਕੇਰਲ ਵਿਚ ਭਾਰੀ ਬਾਰਿਸ਼ ਤੋਂ ਬਾਅਦ ਰੈੱਡ ਅਲਰਟ

ਕੇਰਲ ਵਿਚ ਆਫ਼ਤ ਦੀ ਬਾਰਿਸ਼ ਹੋਣ ਨਾਲ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਭਾਰੀ ਬਾਰਿਸ਼ ਦੇ ਚਲਦਿਆਂ ਮੌਸਮ ਵਿਭਾਗ ਨੇ ਸੂਬੇ ਦੇ ਚਾਰ ਜ਼ਿਲ੍ਹਿਆਂ ਵਿਚ ਰੈੱਡ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਮੁਤਾਬਕ ਇਹਨਾਂ ਜ਼ਿਲ੍ਹਿਆਂ ਵਿਚ ਭਾਰੀ ਬਾਰਿਸ਼ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਭਾਰੀ ਬਾਰਿਸ਼ ਅਤੇ ਹੜ੍ਹ ਦੇ ਚਲਦਿਆਂ ਹੁਣ ਤੱਕ 42 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਭਾਰੀ ਬਾਰਿਸ਼ ਨੂੰ ਦੇਖਦੇ ਹੋਏ ਸੂਬੇ ਦੇ ਮੁੱਖ ਮੰਤਰੀ ਪਿਨਰਾਈ ਵਿਜੈਯਨ ਨੇ ਐਮਰਜੈਂਸੀ ਬੈਠਕ ਬੁਲਾਈ ਹੈ। ਬੈਠਕ ਵਿਚ ਭਾਰੀ ਬਾਰਿਸ਼ ਨਾਲ ਪੈਦਾ ਹੋਏ ਹੜ੍ਹ ਦੇ ਹਲਾਤਾਂ ‘ਤੇ ਚਰਚਾ ਕੀਤੀ ਜਾ ਰਹੀ ਹੈ। ਭਾਰਤੀ ਮੌਸਮ ਵਿਭਾਗ ਨੇ ਵੀ ਕਈ ਖੇਤਰਾਂ ਵਿਚ ਰੈੱਡ ਅਲਰਟ ਜਾਰੀ ਕੀਤਾ ਹੈ। ਕੇਰਲ ਵਿਚ ਜ਼ਿਆਦਾਤਰ ਨਦੀਆਂ ਦਾ ਜਲ ਪੱਧਰ ਵਧ ਜਾਣ ਨਾਲ ਹੜ੍ਹ ਵਰਗੇ ਹਾਲਾਤ ਬਣ ਗਏ ਹਨ।

ਕੋਚੀ ਦੇ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਜਹਾਜ਼ਾਂ ਦੀ ਆਵਾਜਾਈ ‘ਤੇ ਰੋਕ ਲਗਾ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਹੜ੍ਹ ਦਾ ਪਾਣੀ ਹਵਾਈ ਅੱਡੇ ਦੀ ਪਾਰਕਿੰਗ ਵਿਚ ਭਰ ਗਿਆ ਹੈ। ਕੇਰਲ ਸਟੇਟ ਆਫ਼ਤ ਪ੍ਰਬੰਧਨ ਅਥਾਰਟੀ ਨੇ ਭਾਰੀ ਬਾਰਿਸ਼ ਨੂੰ ਦੇਖਦੇ ਹੋਏ 22,165 ਲੋਕਾਂ ਨੂੰ ਸੁਰੱਖਿਅਤ ਸਥਾਨਾਂ ‘ਤੇ ਪਹੁੰਚਾ ਦਿੱਤਾ ਹੈ। ਇਸ ਦੇ ਨਾਲ ਹੀ ਸੂਬੇ ਦੇ ਹਾਲਾਤ ਦੇਖਦੇ ਹੋਏ ਸਰਕਾਰ ਨੇ ਸਕੂਲਾਂ ਵਿਚ ਛੁੱਟੀ ਐਲਾਨ ਦਿੱਤੀ ਹੈ।

Leave a Reply

Your email address will not be published. Required fields are marked *

%d bloggers like this: