ਕੇ ਵੀ ਕੇ, ਖੇੜੀ ਵਿਖੇ ਮਧੂ-ਮੱਖੀ ਪਾਲਣ ਸਬੰਧੀ ਸਿਖਲਾਈ ਕੋਰਸ ਕਰਾਇਆ

ss1

ਕੇ ਵੀ ਕੇ, ਖੇੜੀ ਵਿਖੇ ਮਧੂ-ਮੱਖੀ ਪਾਲਣ ਸਬੰਧੀ ਸਿਖਲਾਈ ਕੋਰਸ ਕਰਾਇਆ

voc-trg-5ਦਿੜ੍ਹਬਾ ਮੰਡੀ 18 ਸਤੰਬਰ (ਰਣ ਸਿੰਘ ਚੱਠਾ): ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਖੇੜੀ ਵੱਲੋਂ ਡਾ. ਮਨਦੀਪ ਸਿੰਘ, ਸਹਿਯੋਗੀ ਨਿਰਦੇਸ਼ਕ (ਸਿਖਲਾਈ) ਦੀ ਅਗਵਾਈ ਹੇਠ ਮਧੂ-ਮੱਖੀ ਪਾਲਣ ਸਬੰਧੀ ਪੰਜ-ਰੋਜ਼ਾ ਸਿਖਲਾਈ ਕੋਰਸ ਕਰਾਇਆ ਗਿਆ। ਜਿਸ ਵਿੱਚ ਵੱਖ-ਵੱਖ ਪਿੰਡਾਂ ਦੇ 39 ਸਿੱਖਿਆਰਥੀਆਂ ਨੇ ਭਾਗ ਲਿਆ। ਇਸ ਸਿਖਲਾਈ ਕੋਰਸ ਦੌਰਾਨ ਡਾ. ਸੁਨੀਲ, ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਨੇ ਮਧੂ-ਮੱਖੀ ਪਾਲਣ, ਉਹਨਾਂ ਦੇ ਰੱਖ-ਰਖਾਉ ਅਤੇ ਮਧੂ-ਮੱਖੀਆਂ ਦੀਆਂ ਬਿਮਾਰੀਆਂ ਅਤੇ ਰੋਕਥਾਮ ਬਾਰੇ ਸਿੱਖਿਆਰਥੀਆਂ ਨੂੰ ਵਿਸਤਾਰਪੂਰਵਕ ਜਾਣਕਾਰੀ ਦਿੱਤੀ। ਉਨਾਂ੍ਹ ਮੌਸਮ ਅਨੁਸਾਰ ਮਧੂ-ਮੱਖੀਆਂ ਦੀ ਸੁੱਚਜੀ ਦੇਖਭਾਲ ਲਈ ਵੀ ਨੁਕਤੇ ਦੱਸੇ। ਡਾ. ਮਨਦੀਪ ਸਿੰਘ ਨੇ ਕਿਹਾ ਕਿ ਮਧੂ-ਮੱਖੀ ਪਾਲਣ ਦੇ ਕਿੱਤੇ ਵਿੱਚ ਸਵੈ-ਰੋਜਗਾਰ ਦੀਆਂ ਬਹੁਤ ਸੰਭਾਵਨਾਵਾਂ ਹਨ ‘ਤੇ ਕ੍ਰਿਸ਼ੀ ਵਿਗਿਆਨ ਕੇਂਦਰ, ਖੇੜੀ ਵੱਲੋਂ ਹੁਣ ਤੱਕ ਬਹੁਤ ਸਾਰੇ ਨੌਜਵਾਨਾਂ ਨੂੰ ਮਧੂ-ਮੱਖੀ ਪਾਲਣ ਦੀ ਸਿਖਲਾਈ ਦਿੱਤੀ ਜਾ ਚੁੱਕੀ ਹੈ। ਉਨਾਂ੍ਹ ਕਿਹਾ ਕਿ ਜਿਹੜੇ ਵੀ ਕਿਸਾਨ ਖੇਤੀ ‘ਤੇ ਇਸ ਦੇ ਨਾਲ ਜੁੜੇ ਧੰਦਿਆਂ ਬਾਰੇ ਤਕਨੀਕੀ ਜਾਣਕਾਰੀ ਅਤੇ ਸਿਖਲਾਈ ਲੈਣਾ ਚਾਹੂਦੇ ਹਨ, ਉਹ ਕ੍ਰਿਸ਼ੀ ਵਿਗਿਆਨ ਕੇਂਦਰ, ਖੇੜੀ ਨਾਲ ਸੰਪਰਕ ਕਰ ਸਕਦੇ ਹਨ। ਡਾ. ਮੋਨਿਕਾ ਚੌਧਰੀ, ਸਹਾਇਕ ਪ੍ਰੋਫੈਸਰ (ਗ੍ਰਹਿ ਵਿਗਿਆਨ) ਨੇ ਸ਼ਹਿਦ ਦੀ ਪੋਸ਼ਟਿਕਤਾ ਇਸ ਦੇ ਅਸਲੀ ਹੋਣ ਦੀ ਪਰਖ ਕਰਨ ਬਾਰੇ ਜਾਣਕਾਰੀ ਦਿੱਤੀ। ਡਾ. ਜਗਦੇਵ ਸਿੰਘ, ਡਿਪਟੀ ਡਾਇਰੈਕਟਰ, ਬਾਗਬਾਨੀ ਵਿਭਾਗ, ਸੰਗਰੂਰ ਨੇ ਮਧੂ-ਮੱਖੀ ਪਾਲਣ ਦੇ ਸਹਾਇਕ ਧੰਦੇ ਲਈ ਮਿਲਣ ਵਾਲੀਆਂ ਸਬਸਿਡੀਆਂ ਅਤੇ ਬਾਗਬਾਨੀ ਦੀਆਂ ਹੋਰ ਸਕੀਮਾਂ ਬਾਰੇ ਦੱਸਿਆ। ਸ੍ਰੀ ਰਜਿੰਦਰ ਕੁਮਾਰ ਗਰਗ, ਸਲਾਹਕਾਰ, ਵਿੱਤੀ ਸਾਖਰਤਾ ਕੇਂਦਰ ਨੇ ਮਧੂ-ਮੱਖੀ ਪਾਲਣ ਲਈ ਲੋਨ ਦੀਆਂ ਲਾਹੇਵੰਦ ਸਕੀਮਾਂ ਬਾਰੇ ਜਾਣੂ ਕਰਵਾਇਆ। ਸਫਲ ਮਧੂ-ਮੱਖੀ ਪਾਲਕਾਂ ਸ. ਉਂਕਾਰ ਸਿੰਘ ਅਤੇ ਸ. ਬਲਜਿੰਦਰ ਸਿੰਘ ਨੇ ਵੀੇ ਆਪੋ-ਆਪਣੇ ਤਜ਼ਰਬੇੇ ਸਿਖਿਆਰਥੀਆਂ ਨਾਲ ਸਾਂਝੇ ਕੀਤੇ। ਸਿੱਖਿਆਰਥੀਆਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਮਧੂ-ਮੱਖੀ ਫਾਰਮ ਦਾ ਦੌਰਾ ਵੀ ਕਰਵਾਇਆ ਗਿਆ।

Share Button

Leave a Reply

Your email address will not be published. Required fields are marked *