ਕੈਥਲ ਵਿੱਚ ਭਾਈ ਸੰਤੋਖ ਸਿੰਘ ਦੀ ਯਾਦਗਾਰ ਹਵੇਲੀ ਖਰੀਦ ਕੇ ਤਿਆਰ ਕੀਤੀ ਜਾਵੇਗੀ: ਸ਼੍ਰੋਮਣੀ ਕਮੇਟੀ

ਕੈਥਲ ਵਿੱਚ ਭਾਈ ਸੰਤੋਖ ਸਿੰਘ ਦੀ ਯਾਦਗਾਰ ਹਵੇਲੀ ਖਰੀਦ ਕੇ ਤਿਆਰ ਕੀਤੀ ਜਾਵੇਗੀ: ਸ਼੍ਰੋਮਣੀ ਕਮੇਟੀ

ਚੰਡੀਗੜ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਹਰਿਆਣਾ ਦੇ ਕੈਥਲ ਜਿਲੇ ਵਿਚ ਸਥਿਤ ਹਵੇਲੀ ਨੂੰ ਖਰੀਦ ਕੇ ਭਾਈ ਸੰਤੋਖ ਸਿੰਘ ਦੀ ਯਾਦਗਾਰ ਤਿਆਰ ਕਰੇਗੀ, ਜਿਥੇ ਭਾਈ ਸੰਤੋਖ ਸਿੰਘ ਨੇ ‘ਗੁਰ ਪ੍ਰਤਾਪ ਸੂਰਜ ਪ੍ਰਕਾਸ਼’ ਗ੍ਰੰਥ ਦੀ ਰਚਨਾ ਕੀਤੀ ਸੀ। ਇਹ ਜਾਣਕਾਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਇਥੇ ਇਤਿਹਾਸਕ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਪਾਤਸ਼ਾਹੀ ਨੌਂਵੀਂ ਵਿਖੇ ਚੱਲ ਰਹੀ ਇਤਹਾਸ ਦੀ ਕਥਾ ‘ਗੁਰੂ ਨਾਨਕ ਪ੍ਰਕਾਸ਼’ ਪੋਥੀ ਦੀ ਅੱਜ ਸੰਪਰਨਤਾ ‘ਚ ਭਾਗ ਲੈਣ ਉਪਰੰਤ ਪ੍ਰੈਸ ਨਾਲ ਗੱਲਬਾਤ ਕਰਦੇ ਹੋਏ ਦਿੱਤੀ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਹਰਿਆਣਾ ਦੇ ਕੈਥਲ ਵਿਚ ਜੋ ਯਾਦਗਾਰ ਹੈ ਉਸ ਨੂੰ ਉਸੇ ਰੂਪ ਵਿਚ ਤਿਆਰ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਭਾਈ ਸੰਤੋਖ ਸਿੰਘ ਦਾ ਜਨਮ ਅਸਥਾਨ ‘ਨੂਰ ਦੀ ਸਰਾਂ’ ਸ੍ਰੀ ਤਰਨਤਾਰਨ ਸਾਹਿਬ ਵਿਖੇ ਹੈ। ਜਿਥੇ ਭਾਈ ਬੋਤਾ ਸਿੰਘ ਅਤੇ ਭਾਈ ਗਰਜਾ ਸਿੰਘ ਨੇ ਵੀ ਲਾਹੌਰ ਦੇ ਸੂਬੇਦਾਰ ਜਕਰੀਆ ਖਾਂ ਨੂੰ ਲਲਕਾਰ ਕੇ ਜੰਗ ਵਿਚ ਜੂਝਦੇ ਹੋਏ ਸ਼ਹੀਦੀਆਂ ਪਾਈਆਂ ਸਨ। ਜਿਸ ਨੂੰ ਮੁੱਖ ਰੱਖਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 22 ਅਕਤੂਬਰ 2017 ਨੂੰ ਪਹਿਲੀ ਵਾਰ ਧਾਰਮਿਕ ਸਮਾਗਮ ਕਰਵਾ ਰਹੀ ਹੈ ਤਾਂ ਜੋ ਮਹਾਨ ਸ਼ਹੀਦਾਂ ਅਤੇ ਕਵੀ ਭਾਈ ਸੰਤੋਖ ਸਿੰਘ ਦੇ ਜੀਵਨ ਯੋਗਦਾਨ ਅਤੇ ਪ੍ਰਾਪਤੀਆਂ ਸਬੰਧੀ ਸੰਗਤਾਂ ਨੂੰ ਜਾਣੂ ਕਰਵਾਇਆ ਜਾ ਸਕੇ।

ਇਤਿਹਾਸਕ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਅੱਜ ਹੋਏ ਧਾਰਮਿਕ ਸਮਾਗਮ ਵਿਚ ਪੰਜਾਬ ਤੋਂ ਇਲਾਵਾ ਹਰਿਆਣਾ ਅਤੇ ਰਾਜਸਥਾਨ ਤੋਂ ਸੰਗਤਾਂ ਨੇ ਹਾਜ਼ਰੀ ਲਗਵਾਈ। ਇਸ ਮੌਕੇ ‘ਗੁਰ ਨਾਨਕ ਪ੍ਰਕਾਸ਼’ ਪੋਥੀ ਦੀ ਕਥਾ ਦੀ ਸਮਾਪਤੀ ਅਰਦਾਸ ਤੋਂ ਬਾਅਦ ‘ਗੁਰ ਪ੍ਰਤਾਪ ਸੂਰਜ ਪ੍ਰਕਾਸ਼’ ਗ੍ਰੰਥ ਦੀ ਕਥਾ ਵੀ ਅਰੰਭ ਹੋਈ।

Share Button

Leave a Reply

Your email address will not be published. Required fields are marked *

%d bloggers like this: