ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ

ਕੈਨੇਡਾ-ਅਮਰੀਕਾ ਸਰਹੱਦ ਕੀਤੀ ਗਈ ਬੰਦ

ਕੈਨੇਡਾ-ਅਮਰੀਕਾ ਸਰਹੱਦ ਕੀਤੀ ਗਈ ਬੰਦ

ਓਟਵਾ: ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਹਰ ਤਰ੍ਹਾਂ ਦੀ ਗੈਰ ਜ਼ਰੂਰੀ ਆਵਾਜਾਈ ਲਈ ਕੈਨੇਡਾ-ਅਮਰੀਕਾ ਸਰਹੱਦ ਬੰਦ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਉਨ੍ਹਾਂ ਆਖਿਆ ਕਿ ਕੋਵਿਡ-19 ਮਹਾਮਾਰੀ ਦਰਮਿਆਨ ਫੈਡਰਲ ਸਰਕਾਰ ਸਿੱਧੇ ਤੌਰ ਉੱਤੇ ਦੇਸ਼ ਵਾਸੀਆਂ ਦੀ ਮਦਦ ਕਰਨ ਲਈ ਤੇ ਅਰਥਚਾਰੇ ਨੂੰ ਹੁਲਾਰਾ ਦੇਣ ਲਈ 82 ਬਿਲੀਅਨ ਡਾਲਰ ਖਰਚ ਕਰੇਗੀ।

ਮਦਦ ਲਈ ਚੁੱਕੇ ਜਾ ਰਹੇ ਵਿਲੱਖਣ ਕਦਮਾਂ ਤਹਿਤ ਟੈਕਸ ਲਈ ਦਿੱਤੀ ਡੈਡਲਾਈਨ ਟਾਲਣਾ, ਕੈਨੇਡਾ ਚਾਈਲਡ ਬੈਨੇਫਿਟ ਵਿੱਚ ਵਾਧਾ, ਨਿੱਕੇ ਕਾਰੋਬਾਰਾਂ ਲਈ ਵੇਜ ਸਬਸਿਡੀਜ਼, ਕਮਜ਼ੋਰ ਭੂਗੋਲਿਕ ਇਲਾਕਿਆਂ ਦੇ ਲੋਕਾਂ ਦੀ ਵਧੇਰੇ ਮਦਦ ਆਦਿ ਲਈ ਵੀ ਨਵੇਂ ਮਾਪਦੰਡ ਅਪਣਾਏ ਜਾਣਗੇ। ਪ੍ਰਧਾਨ ਮੰਤਰੀ ਨੇ ਆਖਿਆ ਕਿ ਸਾਰੇ ਕੈਨੇਡੀਅਨਾਂ ਨੂੰ ਕੋਵਿਡ-19 ਮਹਾਮਾਰੀ ਦੇ ਨਤੀਜੇ ਭੁਗਤਣੇ ਪੈਣਗੇ। ਕਈ ਲੋਕਾਂ ਨੂੰ ਤਾਂ ਇਹ ਚਿੰਤਾ ਸਤਾਅ ਰਹੀ ਹੈ ਕਿ ਮੌਜੂਦਾ ਪਾਬੰਦੀਆਂ ਕਦੋਂ ਤੱਕ ਜਾਰੀ ਰਹਿਣਗੀਆਂ ਤੇ ਉਹ ਕਿਸ ਹੱਦ ਤੱਕ ਇਨ੍ਹਾਂ ਨੂੰ ਸਹਿ ਸਕਣਗੇ।

ਪ੍ਰਧਾਨ ਮੰਤਰੀ ਟਰੂਡੋ ਨੇ ਆਖਿਆ ਕਿ ਸਰਕਾਰ ਵੱਲੋਂ ਚੁੱਕੇ ਜਾਣ ਵਾਲੇ ਇਨ੍ਹਾਂ ਨਵੇਂ ਮਾਪਦੰਡਾਂ ਤਹਿਤ ਤੁਸੀਂ ਕਿਤੇ ਵੀ ਰਹਿੰਦੇ ਹੋਵੋਂ, ਤੁਸੀਂ ਕੋਈ ਵੀ ਕੰਮ ਕਰਦੇ ਹੋਵੋਂ, ਜਾਂ ਤੁਸੀਂ ਕੁਝ ਵੀ ਹੋਵੋਂ ਤੁਹਾਨੂੰ ਮੁਸ਼ਕਲ ਦੀ ਇਸ ਘੜੀ ਵਿੱਚ ਸਾਡੇ ਵੱਲੋਂ ਮਦਦ ਦਿੱਤੀ ਜਾਵੇਗੀ। ਟਰੂਡੋ ਦੇ ਸੰਬੋਧਨ ਤੋਂ ਕੁਝ ਪਲ ਪਹਿਲਾਂ ਹੀ ਅਮਰੀਕਾ ਦੇ ਰਾਸ਼ਟਰਪਤੀ ਡੌਨਲਡ ਟਰੰਪ ਨੇ ਵੀ ਇਹ ਐਲਾਨ ਕੀਤਾ ਕਿ ਕੈਨੇਡਾ ਤੇ ਅਮਰੀਕਾ ਦਰਮਿਆਨ ਆਪਸੀ ਸਹਿਮਤੀ ਨਾਲ ਸਰਹੱਦ ਸੈਲਾਨੀਆਂ ਤੇ ਵਿਜ਼ੀਟਰਜ਼ ਲਈ ਆਰਜ਼ੀ ਤੌਰ ਉੱਤੇ ਬੰਦ ਕੀਤੀ ਜਾ ਰਹੀ ਹੈ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

%d bloggers like this: