Fri. May 24th, 2019

ਕੈਨੇਡਾ ‘ਚ ਪੰਜਾਬੀ ਕਾਰੋਬਾਰੀ ਦੀ ਗੋਲੀਆਂ ਮਾਰ ਕੇ ਹੱਤਿਆ

ਕੈਨੇਡਾ ‘ਚ ਪੰਜਾਬੀ ਕਾਰੋਬਾਰੀ ਦੀ ਗੋਲੀਆਂ ਮਾਰ ਕੇ ਹੱਤਿਆ

ਕੈਨੇਡਾ 'ਚ ਪੰਜਾਬੀ ਕਾਰੋਬਾਰੀ ਦੀ ਗੋਲੀਆਂ ਮਾਰ ਕੇ ਹੱਤਿਆ

ਵੈਨਕੂਵਰ : ਕੈਨੇਡਾ ਦੇ ਸੂਬੇ ਰਿਚਮੰਡ ਵਿਖੇ ਇੱਕ ਸਿੱਖ ਕਾਰੋਬਾਰੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। 56 ਸਾਲ ਦਾ ਅਮਰਜੀਤ ਸਿੰਘ ਸੰਧੂ ਪੇਸ਼ੇ ਤੋਂ ਰੀਅਲ ਅਸਟੇਟ ਦਾ ਕੰਮ ਕਰਦਾ ਸੀ। ਮਿਲੀ ਜਾਣਕਾਰੀ ਅਨੁਸਾਰ ਅਮਰਜੀਤ ਸਿੰਘ ਸੰਧੂ ਨੂੰ ਗੋਲੀਆਂ ਉਸ ਸਮੇਂ ਮਾਰੀਆਂ ਗਈਆਂ ਜਦੋਂ ਉਹ ਸ਼ਾਪਿੰਗ ਸੈਂਟਰ ਤੋਂ ਬਾਹਰ ਆ ਕੇ ਪਾਰਕਿੰਗ ਵਿੱਚ ਆਪਣੀ ਗੱਡੀ ਵੱਲ ਵੱਧ ਰਿਹਾ ਸੀ।

ਮਿਲੀ ਜਾਣਕਾਰੀ ਅਨੁਸਾਰ ਸੰਧੂ ਨੂੰ 6 ਗੋਲੀਆਂ ਮਾਰੀਆਂ ਗਈਆਂ ਜਿਸ ਕਾਰਨ ਉਸ ਦੀ ਮੌਕੇ ਉੱਤੇ ਹੀ ਮੌਤ ਹੋ ਗਈ। ਪੁਲਿਸ ਨੂੰ ਸ਼ੁਰੂਆਤੀ ਜਾਂਚ ਵਿੱਚ ਪਤਾ ਲੱਗਾ ਹੈ ਕਿ ਇੱਕ ਸਾਜ਼ਿਸ਼ ਤਹਿਤ ਅਮਰਜੀਤ ਸਿੰਘ ਸੰਧੂ ਉੱਤੇ ਇਹ ਹਮਲਾ ਕੀਤਾ ਗਿਆ ਹੈ। ਪੁਲਿਸ ਨੇ ਸ਼ਾਪਿੰਗ ਸੈਂਟਰ ਦੀ ਸੀਸੀਟੀਵੀ ਫੁਟੇਜ ਕਬਜ਼ੇ ਵਿੱਚ ਲੈ ਲਈ ਹੈ ਅਤੇ ਹਮਲਾਵਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *

%d bloggers like this: