ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Mon. Aug 3rd, 2020

ਕੈਨੇਡਾ ‘ਚ ਫਾਇਰਿੰਗ, 1 ਦੀ ਮੌਤ, 3 ਜ਼ਖਮੀ

ਕੈਨੇਡਾ ‘ਚ ਫਾਇਰਿੰਗ, 1 ਦੀ ਮੌਤ, 3 ਜ਼ਖਮੀ

ਕੈਨੇਡਾ ਦੀ ਰਾਜਧਾਨੀ ਓਟਾਵਾ ‘ਚ ਫਾਇਰਿੰਗ ਦੀ ਖ਼ਬਰ ਹੈ। ਇਸ ‘ਚ ਇੱਕ ਵਿਅਕਤੀ ਦੀ ਮੌਤ ਤੇ ਤਿੰਨ ਲੋਕ ਜ਼ਖਮੀ ਹੋਏ ਹਨ। ਇਹ ਘਟਨਾ ਕੈਨੇਡੀਅਨ ਸੰਸਦ ਦੇ ਨੇੜੇ ਵਾਪਰੀ। ਜਦੋਂ ਪੁਲਿਸ ਘਟਨਾ ਵਾਲੀ ਥਾਂ ‘ਤੇ ਪਹੁੰਚੀ ਤਾਂ ਉਨ੍ਹਾਂ ਨੂੰ ਚਾਰ ਲੋਕ ਜ਼ਖਮੀ ਮਿਲੇ, ਜਿਨ੍ਹਾਂ ਨੂੰ ਗੋਲੀ ਮਾਰ ਦਿੱਤੀ ਗਈ ਸੀ। ਇੱਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੁਲਿਸ ਨੇ ਇਹ ਜਾਣਕਾਰੀ ਪ੍ਰੈੱਸ ਕਾਨਫਰੰਸ ‘ਚ ਦਿੱਤੀ। ਪੁਲਿਸ ਮੁਤਾਬਕ ਨਿਸ਼ਾਨਾ ਬਣਾ ਕੇ ਫਾਇਰਿੰਗ ਕੀਤੀ ਗਈ।

ਇਸ ਹਮਲੇ ‘ਚ ਇੱਕ 15 ਸਾਲਾ ਬੱਚੇ ਨੂੰ ਵੀ ਗੋਲੀ ਲੱਗੀ, ਜਿਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਦੋ ਹੋਰਨਾਂ ਨੂੰ ਵੀ ਹਸਪਤਾਲ ਲਿਜਾਇਆ ਗਿਆ। ਉਸ ਦੀ ਸਥਿਤੀ ਸਥਿਰ ਬਣੀ ਹੋਈ ਹੈ। ਇਹ ਘਟਨਾ ਸਵੇਰੇ 07:30 ਵਜੇ ਪਾਰਲੀਮੈਂਟ ਸਟ੍ਰੀਟ ਨੇੜੇ ਗਿਲਮੌਰ ਸਟ੍ਰੀਟ ‘ਤੇ ਵਾਪਰੀ। ਪੁਲਿਸ ਨੇ ਇੱਕ ਟਵੀਟ ‘ਚ ਇਸ ਖੇਤਰ ‘ਚ ਆਉਣ ਤੋਂ ਬਚਣ ਦੀ ਸਲਾਹ ਦਿੱਤੀ ਹੈ।

ਓਟਾਵਾ ਪੁਲਿਸ ਮੇਜਰ ਕ੍ਰਾਈਮ ਯੂਨਿਟ ਨੇ ਆਪਣੇ ਜਾਂਚਕਰਤਾਵਾਂ ਨੂੰ ਸ਼ੱਕੀ ਦੀ ਪਛਾਣ ਕਰਨ ਲਈ ਲੋਕਾਂ ਤੋਂ ਮਦਦ ਮੰਗੀ ਹੈ। ਇੱਕ ਬਿਆਨ ਵਿੱਚ ਉਸ ਨੇ ਕਿਹਾ ਕਿ ਫਿਲਹਾਲ ਸ਼ੱਕੀ ਵਿਅਕਤੀ ਬਾਰੇ ਕੋਈ ਜਾਣਕਾਰੀ ਨਹੀਂ। ਜਾਂਚਕਰਤਾਵਾਂ ਨੇ ਪੁਸ਼ਟੀ ਕੀਤੀ ਹੈ ਕਿ ਇਸ ਘਟਨਾ ਕਾਰਨ ਕੌਮੀ ਸੁਰੱਖਿਆ ਨੂੰ ਕੋਈ ਖ਼ਤਰਾ ਨਹੀਂ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

%d bloggers like this: