ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Tue. Jun 2nd, 2020

ਕੈਨੇਡਾ ਤੋਂ ਮੋਟਰਸਾਇਕਲਾਂ ਤੇ ਚੱਲਿਆ ਜੱਥਾ ਸ਼੍ਰੀ ਅਨੰਦਪੁਰ ਸਾਹਿਬ ਪੁੱਜਾ

ਕੈਨੇਡਾ ਤੋਂ ਮੋਟਰਸਾਇਕਲਾਂ ਤੇ ਚੱਲਿਆ ਜੱਥਾ ਸ਼੍ਰੀ ਅਨੰਦਪੁਰ ਸਾਹਿਬ ਪੁੱਜਾ
ਸਿੰਘ ਸਾਹਿਬ ਗਿ:ਰਘਬੀਰ ਸਿੰਘ ਸਮੇਤ ਮਨੇਜਮੈਂਟ ਨੇ ਕੀਤਾ ਸਨਮਾਨਿਤ

ਸ੍ਰੀ ਅਨੰਦਪੁਰ ਸਾਹਿਬ, 15 ਮਈ(ਦਵਿੰਦਰਪਾਲ ਸਿੰਘ/ਅੰਕੁਸ਼): ਕੈਨੇਡਾ ਦੇ ਸਰੀ ਤੋਂ ਸਿੱਖ ਮੋਟਰਸਾਈਕਲ ਕਲੱਬ ਦੇ 6 ਗੁਰਸਿੱਖਾਂ ਦੇ ਜੱਥੇ ਨੇ 3 ਅਪ੍ਰੈਲ ਨੂੰ ਆਪਣੀ ਯਾਤਰਾ ਅਰੰਭ ਕੀਤੀ ਸੀ ਜੋ ਵੱਖ-ਵੱਖ਼ ਪੜਾਵਾਂ ਤੋਂ ਹੁੰਦੀ ਹੋਈ ਅੱਜ ਖਾਲਸੇ ਦੇ ਪਾਵਨ ਅਸਥਾਨ ਤਖਤ ਸ਼੍ਰੀ ਕੇਸਗੜ ਸਾਹਿਬ ਵਿਖੇ ਪੁਜ ਕੇ ਸਮਾਪਤ ਹੋਈ, ਜਿੱਥੇ ਤਖਤ ਸ਼੍ਰੀ ਕੇਸਗੜ ਸਾਹਿਬ ਦੇ ਜਥੇਦਾਰ ਗਿ:ਰਘਬੀਰ ਸਿੰਘ, ਹੈਡ ਗ੍ਰੰਥੀ ਗਿ :ਫੂਲਾ ਸਿੰਘ, ਮੈਨੇਜਰ ਜਸਵੀਰ ਸਿੰਘ ਸਮੇਤ ਅਧਿਕਾਰੀਆਂ ਨੇ ਭਰਵਾਂ ਸਵਾਗਤ ਕੀਤਾ ਤੇ ਸਨਮਾਨਿਤ ਵੀ ਕੀਤਾ।

ਇਸ ਮੋਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕੈਨੇਡਾ ਵਾਸੀ ਜਤਿੰਦਰ ਸਿੰਘ, ਜਸਮੀਤਪਾਲ ਸਿੰਘ, ਮਨਦੀਪ ਸਿੰਘ, ਅਜਾਦਵਿੰਦਰ ਸਿੰਘ, ਪ੍ਰਭਜੀਤ ਸਿੰਘ ਅਤੇ ਸੁਖਵੀਰ ਸਿੰਘ ਨੇ ਦੱਸਿਆ ਕਿ ਗੁਰੂ ਨਾਨਕ ਸਾਹਿਬ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੇਤਨਾ ਮਾਰਚ ਦੀ ਅਰੰਭਤਾ ਕੀਤੀ ਸੀ ਜੋ ਅੱਜ ਸੰਪੂਰਨ ਹੋਈ ਹੈ। ਉਨਾਂ ਦੱਸਿਆ ਕਿ ਸਾਡਾ ਮਕਸਦ ਗੁਰੂ ਨਾਨਕ ਸਾਹਿਬ ਦਾ ਸੰਦੇਸ਼ ਕਿਰਤ ਕਰਨੀ, ਨਾਮ ਜਪਣਾ, ਵੰਡ ਛਕਣ ਦਾ ਪ੍ਰਚਾਰ ਕਰਨਾ ਹੈ। ਇਸ ਲਈ ਅਸੀਂ ਇਹ ਯਾਤਰਾ ਕੀਤੀ ਹੈ। ਉਨਾਂ ਦੱਸਿਆ ਕਿ 40 ਦਿਨਾਂ ਵਿਚ ਇਹ ਯਾਤਰਾ ਸੰਪੂਰਨ ਹੋਈ। ਤਖਤ ਸ਼੍ਰੀ ਕੇਸਗੜ ਸਾਹਿਬ ਦੇ ਜਥੇਦਾਰ ਗਿ:ਰਘਬੀਰ ਸਿੰਘ ਵਲੋਂ ਸਫਲ ਯਾਤਰਾ ਦੀ ਅਰਦਾਸ ਕੀਤੀ ਗਈ। ਇਸ ਮੌਕੇ ਸੂਚਨਾ ਅਫਸਰ ਹਰਦੇਵ ਸਿੰਘ, ਭਾਈ ਗੁਰਵੇਲ ਸਿੰਘ, ਹਰਦੇਵ ਸਿੰਘ, ਜਗਦੀਸ਼ ਸਿੰਘ ਦੀਸ਼ਾ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *

%d bloggers like this: