Wed. Jul 24th, 2019

ਕੈਨੇਡਾ ਵਿੱਚ ਪੰਜਾਬੀ ਨੌਜਵਾਨ ਦੀ ਮੌਤ, ਪਿੰਡ ਅੰਦਰ ਸੋਗ ਦੀ ਲਹਿਰ

ਕੈਨੇਡਾ ਵਿੱਚ ਪੰਜਾਬੀ ਨੌਜਵਾਨ ਦੀ ਮੌਤ, ਪਿੰਡ ਅੰਦਰ ਸੋਗ ਦੀ ਲਹਿਰ

ਚਮਕੌਰ ਸਾਹਿਬ: ਕੈਨੇਡਾ ਦੇ ਮੋਂਟਰੀਅਲ ਸ਼ਹਿਰ ਵਿਖੇ ਪੰਜਾਬ ਦੇ 24 ਸਾਲਾ ਨੋਜਵਾਨ ਦੀ ਕਾਰ ਵਿੱਚ ਮੌਤ ਹੋ ਗਈ ਹੈ। ਜਸਜੀਤ ਸਿੰਘ ਤੁੰਗ ਨਾਮੀ ਇਹ ਨੌਜਵਾਨ ਚਮਕੌਰ ਸਾਹਿਬ ਦੇ ਨੇੜਲੇ ਪਿੰਡ ਬਸੀ ਗੁੱਜਰਾਂ ਤੋਂ ਦੱਸਿਆ ਜਾ ਰਿਹਾ ਹੈ।
ਰਿਪੋਰਟ ਅਨੁਸਾਰ ਜਸਜੀਤ ਸਿੰਘ ਦੇ ਤਾਇਆ ਠੇਕੇਦਾਰ ਕੁਲਵੰਤ ਸਿੰਘ ਤੁੰਗ ਨੇ ਦੱਸਿਆ ਕਿ ਜਸਜੀਤ ਸਿੰਘ ਅਜੇ 3 ਕੂ ਮਹੀਨਾ ਪਹਿਲਾ ਵਰਕ ਪਰਮਿਟ ‘ਤੇ ਕੈਨੇਡਾ ਗਿਆ ਸੀ ਕਿ ਆਪਣੇ ਕੰਮ ਤੋਂ ਵਾਪਸੀ ਸਮੇਂ ਉਸ ਦੀ ਕਾਰ ‘ਚ ਹੀ ਮੌਤ ਹੋ ਗਈ । ਉਹ ਉੱਥੇ ਇੱਕ ਫੈਕਟਰੀ ਵਿੱਚ ਕੰਮ ਕਰਦਾ ਸੀ।ਗੱਡੀ ਵਿੱਚ ਸ਼ੀਸ਼ੇ ਬੰਦ ਹੋਣ ਦੀ ਵਜ੍ਹਾ ਕਾਰਨ ਅਮੋਨੀਆ ਗੈਸ ਚੱਲ ਗਈ, ਜਿਸਦੀ ਵਜ੍ਹਾ ਨਾਲ ਉਸ ਦੀ ਮੌਤ ਹੋ ਗਈ।
ਉਨ੍ਹਾਂ ਦੱਸਿਆ ਕਿ ਜਸਜੀਤ ਸਿੰਘ ਦੇ ਨੱਕ ‘ਚੋਂ ਖੂਨ ਨਿਕਲ ਰਿਹਾ ਸੀ ਤੇ ਉੱਥੇ ਦੀ ਪੁਲਿਸ ਨੇ ਇਸ ਨੂੰ ਕੁਦਰਤੀ ਮੌਤ ਦੱਸਿਆ ਹੈ। ਇਸ ਮੌਤ ਦੀ ਖ਼ਬਰ ਕਾਰਨ ਇਲਾਕੇ ਅੰਦਰ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਪਰਿਵਾਰਕ ਮੈਂਬਰਾਂ ਅਨੁਸਾਰ, ਜਸਜੀਤ ਸਿੰਘ ਦੀ ਮ੍ਰਿਤਕ ਦੇਹ ਪਿੰਡ ‘ਚ ਸੋਮਵਾਰ ਜਾਂ ਮੰਗਲਵਾਰ ਤੱਕ ਪਹੁੰਚਣ ਦੀ ਸੰਭਾਵਨਾ ਹੈ।

Leave a Reply

Your email address will not be published. Required fields are marked *

%d bloggers like this: