ਕੈਪਟਨ ਅਮਰਿੰਦਰ ਸਿੰਘ ਨੂੰ ਢਾਬਿਆਂ ‘ਤੇ ਚਾਹ ਪੀਣ ਨੂੰ ਕਰ ਦਿੱਤਾ ਮਜਬੂਰ : ਚਰਨਜੀਤ ਸਿੰਘ ਬਰਾੜ

ss1

ਕੈਪਟਨ ਅਮਰਿੰਦਰ ਸਿੰਘ ਨੂੰ ਢਾਬਿਆਂ ‘ਤੇ ਚਾਹ ਪੀਣ ਨੂੰ ਕਰ ਦਿੱਤਾ ਮਜਬੂਰ : ਚਰਨਜੀਤ ਸਿੰਘ ਬਰਾੜ

25-54

ਪਟਿਆਲਾ, 24 ਜੂਨ : ਪਿਛਲੇ 9 ਸਾਲਾਂ ਵਿੱਚ ਪੰਜਾਬ ਦਾ ਜੋ ਵਿਕਾਸ ਅਕਾਲੀ-ਭਾਜਪਾ ਦੀ ਸਰਕਾਰ ਵੱਲੋਂ ਕੀਤਾ ਗਿਆ ਹੈ ਉਹ ਕਾਂਗਰਸ ਸਰਕਾਰ ਨਾਲੋਂ ਕਈ ਗੁਣਾ ਜ਼ਿਆਦਾ ਹੈ। ਓ.ਐਸ.ਡੀ ਸ. ਚਰਨਜੀਤ ਸਿੰਘ ਬਰਾੜ ਨੇ ਹਲਕਾ ਪਟਿਆਲਾ ਦਿਹਾਤੀ ਦੇ ਨਵੇਂ ਥਾਪੇ ਗਏ ਇੰਚਾਰਜ ਐਡਵੋਕੇਟ ਸਤਬੀਰ ਸਿੰਘ ਖੱਟੜਾ ਵੱਲੋਂ ਪਟਿਆਲਾ ਦਿਹਾਤੀ ਦੇ ਅਕਾਲੀ ਵਰਕਰਾਂ ਤੇ ਆਗੂਆਂ ਨਾਲ ਰੱਖੀ ਮੀਟਿੰਗ ਦੌਰਾਨ ਗੱਲਬਾਤ ਕਰਦਿਆਂ ਕੀਤਾ। ਉਹਨਾਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੀ ਸਰਕਾਰ ਬਣਾਉਣ ਵਿੱਚ ਪੰਜਾਬ ਦੇ ਨੌਜਵਾਨਾਂ ਦੀ ਅਹਿਮ ਭੂਮਿਕਾ ਰਹੀ ਹੈ, ਜਿਸਦੇ ਚਲਦਿਆਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਨੌਜਵਾਨਾਂ ਨੂੰ ਪ੍ਰਤੀਨਿਧਤਾ ਦਿੱਤੀ ਜਾ ਰਹੀ ਹੈ। ਪੱਤਰਕਾਰਾਂ ਵੱਲੋਂ ਪੁੱਛੇ ਇੱਕ ਸਵਾਲ ਦਾ ਜਵਾਬ ਦਿੰਦਿਆਂ ਸ. ਬਰਾੜ ਨੇ ਆਖਿਆ ਕਿ ਪੰਜਾਬ ਦੇ ਲੋਕਾਂ ਸਮੇਤ ਨੌਜਵਾਨ ਵਰਗ ਦੇ ਅਕਾਲੀ ਦਲ ਪ੍ਰਤੀ ਵਧਦੇ ਝੁਕਾਅ ਅਤੇ ਅਕਾਲੀ-ਭਾਜਪਾ ਸਰਕਾਰ ਦੀ ਲੋਕਪ੍ਰਿਯਤਾ ਨੇ ਆਲੀਸ਼ਾਨ ਮਹਿਲਾਂ ਵਿੱਚ ਰਹਿਣ ਵਾਲੇ ਕੈਪਟਨ ਅਮਰਿੰਦਰ ਸਿੰਘ ਨੂੰ ਢਾਬਿਆਂ ‘ਤੇ ਚਾਹ ਪੀਣ ਨੂੰ ਵੀ ਮਜਬੂਰ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਹਲਕਾ ਪਟਿਆਲਾ ਦਿਹਾਤੀ ਤੋਂ ਸ਼੍ਰੋਮਣੀ ਅਕਾਲੀ ਦਲ ਇੱਕਜੁਟ ਹੋ ਕੇ ਰਿਕਾਰਡਤੋੜ ਵੋਟਾਂ ਨਾਲ ਜਿੱਤ ਦਰਜ ਕਰੇਗਾ ਅਤੇ ਸੂਬੇ ਵਿੱਚ ਮੁੜ ਅਕਾਲੀ-ਭਾਜਪਾ ਦੀ ਸਰਕਾਰ ਬਣੇਗੀ।
ਕੈਬਨਿਟ ਮੰਤਰੀ ਰੱਖੜਾ ਨੇ ਕਿਹਾ ਕਿ ਐਡਵੋਕੇਟ ਸਤਬੀਰ ਸਿੰਘ ਖੱਟੜਾ ਪਿਛਲੇ ਲੰਮੇ ਸਮੇਂ ਤੋਂ ਸਮਾਜ ਸੇਵੀ ਸੰਸਥਾ ਬਣਾ ਕੇ ਲੋੜਵੰਦਾਂ ਦੀ ਸਹਾਇਤਾ ਕਰਦੇ ਆ ਰਹੇ ਹਨ ਜਿਸਦੇ ਚਲਦਿਆਂ ਖੱਟੜਾ ਨੂੰ ਪਟਿਆਲਾ ਦਿਹਾਤੀ ਦਾ ਇੰਚਾਰਜ ਲਗਾਇਆ ਗਿਆ ਹੈ। ਰੱਖੜਾ ਨੇ ਆਖਿਆ ਕਿ ਨੌਜਵਾਨ ਵਰਗ ਨੂੰ ਪ੍ਰਤੀਨਿਧਤਾ ਦੇ ਕੇ ਚੌਣਾਂ ਦੌਰਾਨ ਕੀਤੇ ਆਪਣੇ ਵਾਅਦੇ ਪੂਰੇ ਕੀਤੇ ਹਨ ।
ਐਡਵੋਕੇਟ ਸਤਬੀਰ ਸਿੰਘ ਖੱਟੜਾ ਕਿਹਾ ਕਿ ਪਾਰਟੀ ਵੱਲੋਂ ਉਹਨਾਂ ‘ਤੇ ਜਤਾਏ ਵਿਸ਼ਵਾਸ਼ ਨੂੰ ਉਹ ਬਰਕਰਾਰ ਰੱਖਣਗੇ ਤੇ ਪਟਿਆਲਾ ਦਿਹਾਤੀ ਸੀਟ ਜਿੱਤ ਕੇ ਪਾਰਟੀ ਦੀ ਝੋਲੀ ਵਿੱਚ ਪਾਉਣਗੇ।
ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ. ਸੁਰਜੀਤ ਸਿੰਘ ਰੱਖੜਾ, ਚਰਨਜੀਤ ਸਿੰਘ ਬਰਾੜ, ਰਣਧੀਰ ਸਿੰਘ ਰੱਖੜਾ, ਇੰਦਰਮੋਹਨ ਸਿੰਘ ਬਜਾਜ, ਅਕਾਲੀ-ਭਾਜਪਾ ਕੌਂਸਲਰਾਂ ਵੱਲੋਂ ਮੇਅਰ ਅਮਰਿੰਦਰ ਸਿੰਘ ਬਜਾਜ, ਐਸ.ਜੀ.ਪੀ.ਸੀ ਮੈਂਬਰਾਂ ਵੱਲੋਂ ਸ: ਸਤਵਿੰਦਰ ਸਿੰਘ ਟੌਹੜਾ, ਸ: ਜਰਨੈਲ ਸਿੰਘ ਕਰਤਾਰਪੁਰ, ਸ: ਲਾਭ ਸਿੰਘ ਦੇਵੀ ਨਗਰ ਨੇ ਐਡਵੋਕੇਟ ਸਤਬੀਰ ਸਿੰਘ ਖੱਟੜਾ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਐਸ.ਜੀ.ਪੀ.ਸੀ ਦੇ ਸਾਬਕਾ ਪ੍ਰਧਾਨ ਤੇ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸ਼੍ਰੋਮਣੀ ਅਕਾਲੀ ਦਲ ਪਟਿਆਲਾ ਦਿਹਾਤੀ ਦੇ ਪ੍ਰਧਾਨ ਸ: ਰਣਧੀਰ ਸਿੰਘ ਰੱਖੜਾ, ਸ਼੍ਰੋਮਣੀ ਅਕਾਲੀ ਦਲ ਪਟਿਆਲਾ ਸ਼ਹਿਰੀ ਦੇ ਪ੍ਰਧਾਨ  ਸ: ਇੰਦਰ ਮੋਹਨ ਸਿੰਘ ਬਜਾਜ, ਉੱਘੇ ਪ੍ਰਵਾਸੀ ਭਾਰਤੀ ਸ: ਚਰਨਜੀਤ ਸਿੰਘ ਰੱਖੜਾ, ਪਟਿਆਲਾ ਦੇ ਮੇਅਰ ਸ: ਅਮਰਿੰਦਰ ਸਿੰਘ ਬਜਾਜ, ਸੈਰ ਸਪਾਟਾ ਨਿਗਮ ਚੇਅਰਮੈਨ ਸ: ਸੁਰਜੀਤ ਸਿੰਘ ਅਬਲੋਵਾਲ, ਜ਼ਿਲ•ਾ ਪ੍ਰੀਸ਼ਦ ਦੇ ਚੇਅਰਮੈਨ ਸ: ਜਸਪਾਲ ਸਿੰਘ ਕਲਿਆਣ, ਇੰਪਰੂਵਮੈਂਟ ਟਰੱਸਟ ਪਟਿਆਲਾ ਦੇ ਚੇਅਰਮੈਨ ਸ਼੍ਰੀ ਵਿਸ਼ਨੂੰ ਸ਼ਰਮਾ, ਮੁਲਾਜ਼ਮ ਭਲਾਈ ਬੋਰਡ ਦੇ ਚੇਅਰਮੈਨ ਸ: ਸੁਰਿੰਦਰ ਸਿੰਘ ਪਹਿਲਵਾਨ, ਮਾਰਕੀਟ ਕਮੇਟੀ ਪਟਿਆਲਾ ਦੇ ਵਾਈਸ ਚੇਅਰਮੈਨ ਸ: ਨਰਦੇਵ ਸਿੰਘ ਆਕੜੀ, ਐਸ.ਜੀ.ਪੀ.ਸੀ. ਮੈਂਬਰਾਂ ਵਿੱਚ ਸ: ਸਤਵਿੰਦਰ ਸਿੰਘ ਟੌਹੜਾ, ਸ: ਜਰਨੈਲ ਸਿੰਘ ਕਰਤਾਰਪੁਰ, ਸ: ਲਾਭ ਸਿੰਘ ਦੇਵੀ ਨਗਰ, ਬਲਵਿੰਦਰ ਸਿੰਘ ਕੰਗ, ਸਰਪੰਚ ਅਮਰੀਕ ਸਿੰਘ ਸਿਊਨਾ, ਕੰਵਰ ਗੁਰਪ੍ਰੀਤ ਸਿੰਘ ਗਿੱਲ, ਕੌਂਸਲਰ ਜਸਪਾਲ ਸਿੰਘ ਬਿੱਟੂ ਚੱਠਾ, ਕੌਂਸਲਰ ਰਜਿੰਦਰ ਸਿੰਘ ਵਿਰਕ, ਕੌਂਸਲਰ ਹਰਵਿੰਦਰ ਸਿੰਘ ਬੱਬੂ, ਕੌਂਸਲਰ ਸੰਦੀਪ ਸੰਧੂ, ਬੱਬੀ ਟਿਵਾਣਾ, ਠੇਕੇਦਾਰ ਗੁਰਮੁੱਖ ਸਿੰਘ, ਪੱਪੂ ਖੋਖ, ਗੁਰਤੇਜ ਸਿੰਘ, ਜੋਗਿੰਦਰਪਾਲ ਸਿੰਘ, ਬਬਲੂ ਬਾਰਨ, ਤਰਸੇਮ ਸਿੰਘ ਕੋਟਲੀ, ਸਰਪੰਚ ਕੁਲਵਿੰਦਰ ਸਿੰਘ ਖੁਰਦ, ਸਰਪੰਚ ਬਲਜਿੰਦਰ ਸਿੰਘ, ਸਰਪੰਚ ਲਖਵਿੰਦਰ ਸਿੰਘ, ਸਰਪੰਚ ਦੀਦਾਰ ਸਿੰਘ, ਸਰਪੰਚ ਅਵਤਾਰ ਸਿੰਘ, ਸਰਪੰਚ ਹਰਸ਼ਵਿੰਦਰ ਸਿੰਘ, ਸਰਪੰਚ ਹਾਕਮ ਸਿੰਘ, ਸਰਪੰਚ ਕਰਨੈਲ ਸਿੰਘ, ਸਰਪੰਚ ਜਸਬੀਰ ਸਿੰਘ ਜੱਸੀ, ਸਰਪੰਚ ਕਰਮਜੀਤ ਸਿੰਘ ਅਤੇ ਸਰਪੰਚ ਬਲਵੰਤ ਸਿੰਘ ਸਮੇਤ  ਵੱਡੀ ਗਿਣਤੀ ਵਿੱਚ ਮਿਊਂਸਪਲ ਕੌਂਸਲਰ, ਇਲਾਕੇ ਦੇ ਹੋਰ ਸਰਪੰਚ, ਪੰਚ ਅਤੇ ਪਤਵੰਤੇ ਵੀ ਹਾਜ਼ਰ ਸਨ।

Share Button

Leave a Reply

Your email address will not be published. Required fields are marked *