ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Thu. Jul 9th, 2020

ਕੈਪਟਨ ਅਮਰਿੰਦਰ ਸਿੰਘ ਨੇ ਬਿਜਲੀ ਦੇ ਬਿੱਲਾਂ ਵਿਚ ਵਾਧਾ ਕਰਕੇ ਆਮ ਲੋਕਾਂ ਦਾ ਕੱਢਿਆ ਕਚੂੰਬਰ: ਮਨਪ੍ਰੀਤ ਸਿੰਘ ਇਆਲੀ

ਕੈਪਟਨ ਅਮਰਿੰਦਰ ਸਿੰਘ ਨੇ ਬਿਜਲੀ ਦੇ ਬਿੱਲਾਂ ਵਿਚ ਵਾਧਾ ਕਰਕੇ ਆਮ ਲੋਕਾਂ ਦਾ ਕੱਢਿਆ ਕਚੂੰਬਰ: ਮਨਪ੍ਰੀਤ ਸਿੰਘ ਇਆਲੀ

ਕੈਪਟਨ ਸਰਕਾਰ ਤੋਂ ਮੁਲਾਜ਼ਮ, ਕਿਸਾਨ, ਵਪਾਰੀ ਸਮੇਤ ਹਰ ਵਰਗ ਦੁਖੀ: ਇਆਲੀ
ਹਲਕਾ ਦਾਖਾ ਤੌਂ ਵਿਧਾਇਕ ਇਆਲੀ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਤਖਤ ਸ਼੍ਰੀ ਕੇਸਗੜ ਸਾਹਿਬ ਹੋਏ ਨਤਮਸਤਕ

ਸ੍ਰੀ ਅਨੰਦਪੁਰ ਸਾਹਿਬ, 19 ਨਵੰਬਰ (ਦਵਿੰਦਰਪਾਲ ਸਿੰਘ/ ਅੰਕੁਸ਼): ਬੀਤੇ ਦਿਨੀਂ ਹਲਕਾ ਦਾਖਾ ਵਿਖੇ ਹੋਈਆਂ ਜਿਮਨੀ ਚੌਣਾਂ ਦੌਰਾਨ ਵੱਡੀ ਲੀਡ ਨਾਲ ਜੇਤੂ ਰਹੇ ਸ਼੍ਰੌਮਣੀ ਅਕਾਲੀ ਦਲ ਦੇ ਊਮੀਦਵਾਰ ਮਨਪ੍ਰੀਤ ਸਿੰਘ ਇਆਲੀ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਤਖਤ ਸ਼੍ਰੀ ਕੇਸਗੜ ਸਾਹਿਬ ਨਤਮਸਤਕ ਹੋਏ। ਇਸ ਤੋਂ ਪਹਿਲਾਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਗੁਰਦੁਆਰਾ ਮਾਤਾ ਜੀਤੋ ਜੀ (ਅਗੰਮਪੁਰ) ਵਿਖੇ ਬੀਤੇ ਦਿਨਾਂ ਤੋਂ ਸ਼ੁਕਰਾਨੇ ਵਜੋਂ ਰੱਖੇ ਗਏ ਅਖੰਡ ਪਾਠ ਸਾਹਿਬ ਦੇ ਭੋਗ ਸਮਾਗਮ ਵਿਚ ਪਹੁੰਚੇ। ਉਪਰੰਤ ਤਖਤ ਸ਼੍ਰੀ ਕੇਸਗੜ ਸਾਹਿਬ ਦੇ ਮੀਟਿੰਗ ਹਾਲ ਵਿਖੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਸਮੇਤ ਸ਼੍ਰੋਮਣੀ ਕਮੇਟੀ ਦੇ ਸਮੁੱਚੀ ਲੀਡਰਸ਼ਿਪ ਅਤੇ ਤਖਤ ਸਾਹਿਬ ਦੀ ਮੈਨੇਜਮੈਂਟ ਵਲੋਂ ਮਨਪ੍ਰੀਤ ਸਿੰਘ ਇਆਲੀ ਨੂੰ ਸਿਰੋਪਾਉ ਅਤੇ ਸਨਮਾਨਚਿੰਨ ਦੇਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਕਾਂਗਰਸ ਸਰਕਾਰ ਅੱਜ ਪੂਰੀ ਤਰਾਂ ਫੇਲ ਹੋ ਚੁੱਕੀ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸਮਾਂ ਪੰਜਾਬ ਦੀ ਫਿਕਰ ਛੱਡ ਕਦੇ ਪਹਾੜਾਂ ਵਿਚ ਤੇ ਕਦੇ ਵਿਦੇਸ਼ਾਂ ਵਿਚ ਬਤੀਤ ਹੋ ਰਿਹਾ ਹੈ ਜਿਸ ਨਾਲ ਪੰਜਾਬ ਦੇ ਲੋਕਾਂ ਵਿਚ ਮੁਖ ਮੰਤਰੀ ਪ੍ਰਤੀ ਭਾਰੀ ਰੋਸ ਹੈ। ਪਿਛਲੇ ਦਿਨੀਂ ਦਲਿਤ ਨੋਜਵਾਨ ਦੀ ਬੇਰਹਿਮੀ ਨਾਲ ਹੋਈ ਮੌਤ ਦੀ ਘਟਨਾ ਦੀ ਸਖਤ ਨਿੰਦਿਆਂ ਕਰਦਿਆਂ ਇਆਲੀ ਨੇ ਕਿਹਾ ਕਿ ਇਸ ਘਟਨਾ ਪਿੱਛੇ ਜਿੱਥੇ ਸਰਕਾਰ ਦੇ ਲਾਅ ਐਂਡ ਆਰਡਰ ਦਾ ਫੇਲਰ ਐ ਉੱਥੇ ਸਾਡੇ ਸਮਾਜ ਦੇ ਮੱਥੇ ਤੇ ਵੀ ਕਲੰਕ ਹੈ। ਉਹਨਾਂ ਕਿਹਾ ਕਿ ਸਾਨੂੰ ਆਉਣ ਵਾਲੇ ਵਿਚ ਸੋਚਣ ਦੀ ਲੋੜ ਹੈ ਕਿ ਅਜਿਹੀਆਂ ਘਟਨਾਵਾਂ ਪੰਜਾਬ ਦੇ ਵਿਚ ਨਹੀਂ ਵਾਪਰਨੀਆਂ ਚਾਹੀਦੀਆਂ। ਕੈਪਟਨ ਸਰਕਾਰ ਵਲੋਂ ਘਰ-ਘਰ ਨੋਕਰੀਆਂ ਦੇਣ ਦੇ ਵਾਅਦੇ ਬਾਰੇ ਪੁੱਚਣ ਤੇ ਇਆਲੀ ਨੇ ਕਿਹਾ ਕਿ ਕੈਪਟਨ ਸਾਬ ਵਲੋਂ ਤਾਂ ਘਰ-ਘਰ ਨੋਕਰੀਆਂ ਦੇਣ ਦੀ ਬਜਾਏ ਨੋਕਰੀਆਂ ਖੋਹੀਆਂ ਜਾ ਰਹੀਆਂ ਹਨ। ਮੁਲਾਜ਼ਮਾਂ ਦੀ ਤਨਖਾਹਾਂ ਕਈ ਕਈ ਗੁਣਾਂ ਘਟਾ ਦਿੱਤੀਆਂ ਗਈਆਂ, ਜੇਕਰ ਮੁਲਾਜ਼ਮ ਆਪਣਾ ਪ੍ਰੋਟੈਸਟ ਕਰਦੇ ਹਨ ਤਾਂ ਉਹਨਾਂ ਉਪਰ ਲਾਠੀਚਾਰਜ ਕੀਤਾ ਜਾਂਦਾ ਹੈ। ਜਿਸ ਕਰਕੇ ਅੱਜ ਪੰਜਾਬ ਦਾ ਮੁਲਾਜ਼ਮ ਵਰਗ ਵੀ ਕੈਪਟਨ ਸਰਕਾਰ ਤੋਂ ਬਹੁਤ ਜਿਆਦਾ ਦੁਖੀ ਹੈ। ਉਹਨਾਂ ਕਿਹਾ ਕਿ ਹਰ 3-6 ਮਹੀਨੇ ਬਾਅਦ ਬਿਜਲੀ ਦੇ ਬਿੱਲਾਂ ਦਾ ਵਾਧਾ ਕਰਨਾ ਵੀ ਕੈਪਟਨ ਸਰਕਾਰ ਲਈ ਨਿੰਦਣਯੋਗ ਗੱਲ ਹੈ।

ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਪ੍ਰਿੰ:ਸੁਰਿੰਦਰ ਸਿੰਘ, ਜਿਲਾ ਪ੍ਰਧਾਨ ਪਰਮਜੀਤ ਸਿੰਘ ਲੱਖੇਵਾਲ, ਜਿਲਾ ਪ੍ਰਧਾਨ ਬੀਬੀ ਕੁਲਵਿੰਦਰ ਕੌਰ, ਜਿਲਾ ਯੂਥ ਅਕਾਲੀ ਦਲ ਪ੍ਰਧਾਨ ਸੰਦੀਪ ਸਿੰਘ ਕਲੋਤਾ, ਸਰਕਲ ਪ੍ਰਧਾਨ ਹਰਜੀਤ ਸਿੰਘ ਅਚਿੰਤ, ਤਖਤ ਸ਼੍ਰੀ ਕੇਸਗੜ ਸਾਹਿਬ ਦੇ ਮੈਨੇਜਰ ਜਸਵੀਰ ਸਿੰਘ, ਸੂਚਨਾ ਅਫਸਰ ਹਰਦੇਵ ਸਿੰਘ ਹੈਪੀ, ਮੋਹਣ ਸਿੰਘ ਢਾਹੇ, ਨਰਿੰਦਰ ਸਿੰਘ ਧਾਰੀਵਾਲ, ਅਜੇ ਰਾਣਾ, ਜਸਵਿੰਦਰ ਕੌਰ ਸੱਗੂ, ਰਣਜੀਤ ਕੌਰ ਆਦਿ ਹਾਜ਼ਰ ਸਨ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

You may have missed

%d bloggers like this: