ਕੈਪਟਨ ਦੀ ਭਦੌੜ ਫ਼ੇਰੀ ਨੂੰ ਲੈ ਕੇ ਵਰਕਰਾਂ ਵਿੱਚ ਭਾਰੀ ਉਤਸ਼ਾਹ

ਕੈਪਟਨ ਦੀ ਭਦੌੜ ਫ਼ੇਰੀ ਨੂੰ ਲੈ ਕੇ ਵਰਕਰਾਂ ਵਿੱਚ ਭਾਰੀ ਉਤਸ਼ਾਹ

12-3 (2)

ਭਦੌੜ 11 ਜੁਲਾਈ (ਵਿਕਰਾਂਤ ਬਾਂਸਲ) ਕਾਂਗਰਸ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲੋਕਾਂ ਦੀਆਂ ਦੁੱਖ ਤਕਲੀਫਾਂ ਸੁਨਣ ਲਈ ਕਸਬਾ ਭਦੌੜ ਵਿਖੇ ਅੱਜ ਪਹੁੰਚ ਰਹੇ ਹਨ ਇਸ ਸਬੰਧੀ ਕਾਂਗਰਸੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ।

ਹਲਕਾ ਭਦੌੜ ਦੇ ਐਮ.ਐਲ.ਏ ਮੁਹੰਮਦ ਸਦੀਕ ਦੀ ਅਗਵਾਈ ਹੇਠ ਬਲਾਕ ਪ੍ਰਧਾਨ ਅਮਰਜੀਤ ਸਿੰਘ ਤਲਵੰਡੀ, ਜਿਲਾ ਮੀਤ ਪ੍ਰਧਾਨ ਜਗਦੀਪ ਸਿੰਘ ਜੱਗੀ ਨੇ ਅੱਜ ਭਦੌੜ ਦੇ ਸਮੂਹ ਦੁਕਾਨਦਾਰਾਂ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਰੇੈਲੀ ਵਿੱਚ ਪਹੁੰਚਣ ਦੀ ਬੇਨਤੀ ਕੀਤੀ ਅਤੇ ਕਿਹਾ ਕਿ ਜੋ ਵੀ ਤੁਹਾਨੂੰ ਦੁੱਖ ਤਕਲੀਫਾਂ ਹਨ ਉਹਨਾ ਨੂੰ ਸੁਨਣ ਲਈ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਸੇਸ਼ ਤੌਰ ’ਤੇ ਪਹੁੰਚ ਰਹੇ ਹਨ। ਇਸ ਮੌਕੇ ਹਲਕਾ ਭਦੌੜ ਦੇ ਐਮ.ਐਲ.ਏ. ਮੁਹੰਮਦ ਸਦੀਕ ਨੇ ਕਿਹਾ ਕਿ ਆਉਣ ਵਾਲੀਆਂ 2017 ਦੀਆਂ ਵਿਧਾਨ ਸਭਾ ਦੀਆਂ ਚੋਣਾ ਵਿੱਚ ਮਹਾਰਾਜਾ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਬਨਣੀ ਤਹਿ ਹੈ ਕਿਉਂਕਿ ਅੱਜ ਪੂਰੇ ਪੰਜਾਬ ਦੇ ਲੋਕ ਬਦਲਾਉ ਚਾਹੁੰਦੇ ਹਨ ਕਿਉਕਿ ਅੱਜ ਪੂਰੇ ਪੰਜਾਬ ਅੰਦਰ ਗੁੰਡਾਗਰਦੀ, ਬੇਰੁਜ਼ਗਾਰੀ ਅਤੇ ਨਸ਼ੇ ਨੇ ਜੜ੍ਹ੍ਹਾਂ ਫੈਲਾ ਰੱਖੀਆਂ ਹਨ ਅਤੇ ਨਸ਼ੇ ਨੇ ਪੰਜਾਬ ਦੀ ਜਵਾਨੀ ਬਰਬਾਦ ਕਰ ਕੇ ਰੱਖ ਦਿੱਤੀ ਹੈ, ਕਈ ਮਾਵਾਂ ਤੋ ਪੁੱਤ ਖੋਹ ਲਏ ਹਨ। ਇਸ ਲਈ 2017 ਦੀਆਂ ਵਿਧਾਨ ਸਭਾ ਦੀਆਂ ਚੋਣਾ ਵਿੱਚ ਕਾਂਗਰਸ ਦੀ ਸਰਕਾਰ ਬਣੇਗੀ। ਉਨ੍ਹਾ ਇਹ ਵੀ ਕਿਹਾ ਕਿ ਕਾਂਗਰਸ ਦੀ ਸਰਕਾਰ ਬਨਣ ਦੇ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਉਹ ਚਾਰ ਹਫਤਿਆਂ ਵਿੱਚ ਪੰਜਾਬ ਵਿੱਚੋ ਨਸ਼ੇ ਦਾ ਸਫ਼ਾਇਆ ਕਰ ਦੇਣਗੇ। ਇਸ ਮੌਕੇ ਹਲਕਾ ਭਦੌੜ ਦੇ ਐਮ.ਐਲ.ਏ ਮੁਹੰਮਦ ਸਦੀਕ, ਬਲਾਕ ਪ੍ਰਧਾਨ ਅਮਰਜੀਤ ਸਿੰਘ ਤਲਵੰਡੀ, ਜ਼ਿਲਾ ਮੀਤ ਪ੍ਰਧਾਨ ਜਗਦੀਪ ਜੱਗੀ, ਯੋਗੇਸ਼ ਸ਼ਰਮਾਂ, ਦੀਪਕ ਬਜਾਜ਼, ਸਾਧੂ ਰਾਮ ਜਰਗਰ, ਐਡਵੋਕੇਟ ਇਕਬਾਲ ਸਿੰਘ, ਰਾਮ ਸਿੰਘ ਪ੍ਰਧਾਨ ਲੇਵਰ ਯੂਨੀਅਨ ਭਦੌੜ, ਕਾਮਰੇਡ ਇੰਦਰ ਸਿੰਘ ਭਿੰਦਾ ਆਦਿ ਹਾਜ਼ਰ ਸਨ।

Share Button

Leave a Reply

Your email address will not be published. Required fields are marked *

%d bloggers like this: