Sat. Aug 24th, 2019

ਕੈਪਟਨ ਦੀ ਸਰਕਾਰ ਆਉਣ ਤੋਂ ਬਾਅਦ ਬੇਅਦਬੀ ਦੇ 80 ਤੋਂ ਵੱਧ ਮਾਮਲੇ ਸਾਹਮਣੇ ਆਏ : ਮਜੀਠੀਆ

ਕੈਪਟਨ ਦੀ ਸਰਕਾਰ ਆਉਣ ਤੋਂ ਬਾਅਦ ਬੇਅਦਬੀ ਦੇ 80 ਤੋਂ ਵੱਧ ਮਾਮਲੇ ਸਾਹਮਣੇ ਆਏ : ਮਜੀਠੀਆ

ਲੁਧਿਆਣਾ : ਕੈਪਟਨ ਦੀ ਸਰਕਾਰ ਆਉਣ ਤੋਂ ਬਾਅਦ ਪੰਜਾਬ ‘ਚ ਬੇਅਦਬੀ ਦੇ 80 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ। ਕਾਂਗਰਸ ਇਸ ਮਾਮਲੇ ਉੱਪਰ ਰਾਜਨੀਤੀ ਕਰ ਰਹੀ ਹੈ ਅਤੇ ਦੋਸ਼ੀਆਂ ਨੂੰ ਫੜਨ ਦੀ ਬਜਾਏ ਤੁਹਮਤ ਲਾਉਣ ‘ਚ ਜ਼ਿਆਦਾ ਵਿਸ਼ਵਾਸ ਕਰਦੀ ਹੈ। ਇਹ ਗੱਲ ਅੱਜ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੇ ਸਾਂਝੇ ਉਮੀਦਵਾਰ ਮਹੇਸ਼ ਇੰਦਰ ਸਿੰਘ ਗਰੇਵਾਲ ਦੇ ਹੱਕ ‘ਚ ਰੋਡ ਸ਼ੋਅ ਕਰਨ ਤੋਂ ਪਹਿਲਾਂ ਪ੍ਰੈੱਸ ਨਾਲ ਗੱਲਬਾਤ ਕਰਦੇ ਹੋਏ ਕਹੀ।

ਕੈਪਟਨ ਸਰਕਾਰ ਨੂੰ ਵੱਖ ਵੱਖ ਮੁੱਦਿਆਂ ‘ਤੇ ਆੜੇ ਹੱਥੀਂ ਲੈਂਦੇ ਉਨ੍ਹਾਂ ਕਿਹਾ ਕਿ ਘਰ-ਘਰ ਰੋਜ਼ਗਾਰ ਮੁੱਦੇ ‘ਤੇ ਰੋਜ਼ਗਾਰ ਪੰਜਾਬ ਦੇ ਕਿਸੇ ਨੌਜਵਾਨ ਨੂੰ ਤਾਂ ਨਹੀਂ ਮਿਲਿਆ ਪਰ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਪਰਿਵਾਰਕ ਮੈਂਬਰ ਨੂੰ ਪੁਲਿਸ ਦੇ ਉੱਚ ਅਹੁਦੇ ‘ਤੇ ਭਰਤੀ ਕਰਕੇ ਦੇ ਦਿੱਤਾ ਗਿਆ। ਇਸ ਤੋਂ ਇਲਾਵਾ ਪੰਜਾਬ ‘ਚ ਨਸ਼ਿਆਂ ਨੂੰ ਖਤਮ ਕਰਨ ਦੇ ਐਲਾਨ ਵੀ ਉਨ੍ਹਾਂ ਨੂੰ ਯਾਦ ਨਹੀਂ ਹਨ। ਸਨਅਤਕਾਰਾਂ ਨੂੰ ਪੰਜ ਰੁਪਏ ਪ੍ਰਤੀ ਯੂਨਿਟ ਬਿਜਲੀ ਦੇਣ ਦੇ ਵਾਅਦੇ ਨੂੰ ਯਾਦ ਕਰਵਾਉਂਦਿਆਂ ਉਨ੍ਹਾਂ ਕਿਹਾ ਕਿ ਕਿਸੇ ਵੀ ਸਨਅਤਕਾਰ ਨੂੰ ਪੰਜ ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਬਿਜਲੀ ਨਹੀਂ ਮਿਲ ਰਹੀ ਜੋ ਕਿ ਪੰਜਾਬ ਦੀ ਸਨਅਤ ਨਾਲ ਧੋਖਾ ਹੈ।

ਜਾਖੜ ਨੂੰ ਪੰਜਾਬ ਦੇ ਅਗਲੇ ਮੁੱਖ ਮੰਤਰੀ ਵਜੋਂ ਪੇਸ਼ ਕਰਨ ਦੇ ਕੈਪਟਨ ਅਮਰਿੰਦਰ ਸਿੰਘ ਦੇ ਬਿਆਨ ‘ਤੇ ਚੁਟਕੀ ਲੈਂਦਿਆਂ ਉਨ੍ਹਾਂ ਕਿਹਾ ਕਿ ਇਸ ਐਲਾਨ ਅਨੁਸਾਰ ਉਨ੍ਹਾਂ ਮੰਨ ਲਿਆ ਹੈ ਕਿ ਪੰਜਾਬ ਦੀਆਂ ਸਾਰੀਆਂ ਸੀਟਾਂ ਉਪਰ ਉਨ੍ਹਾਂ ਦੀ ਹਾਰ ਪੱਕੀ ਹੈ ਅਤੇ ਉਨ੍ਹਾਂ ਦੀ ਕੁਰਸੀ ਚਲੀ ਜਾਣੀ ਹੈ। ਜਿਸ ਮਗਰੋਂ ਜਾਖੜ ਹੀ ਅਗਲੇ ਮੁੱਖ ਮੰਤਰੀ ਹੋਣਗੇ। ਮਜੀਠੀਆ ਨੇ ਦਾਅਵਾ ਕੀਤਾ ਕਿ ਪੰਜਾਬ ‘ਚ ਉਨ੍ਹਾਂ ਦੇ ਹੱਕ ‘ਚ ਲਹਿਰ ਚੱਲ ਰਹੀ ਹੈ ਤੇ ਪੰਜਾਬ ਦੀਆਂ ਸਾਰੀਆਂ ਸੀਟਾਂ ਤੇ ਅਕਾਲੀ ਭਾਜਪਾ ਦੇ ਉਮੀਦਵਾਰ ਹੀ ਜੇਤੂ ਰਹਿਣਗੇ।

Leave a Reply

Your email address will not be published. Required fields are marked *

%d bloggers like this: