ਕੈਪਟਨ ਨੇ ਭਗਵੰਤ ਮਾਨ ਨੂੰ ਕਾਂਗਰਸ ਵਿੱਚ ਸ਼ਾਮਲ ਕਰਨ ਬਾਰੇ ਬਿੱਟੂ ਦੇ ਸੁਝਾਅ ’ਤੇ ਹੈਰਾਨੀ ਜ਼ਾਹਰ ਕੀਤੀ

ss1

ਕੈਪਟਨ ਨੇ ਭਗਵੰਤ ਮਾਨ ਨੂੰ ਕਾਂਗਰਸ ਵਿੱਚ ਸ਼ਾਮਲ ਕਰਨ ਬਾਰੇ ਬਿੱਟੂ ਦੇ ਸੁਝਾਅ ’ਤੇ ਹੈਰਾਨੀ ਜ਼ਾਹਰ ਕੀਤੀ

ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵੱਲੋਂ ਆਮ ਆਦਮੀ ਪਾਰਟੀ ਦੇ ਲੀਡਰ ਭਗਵੰਤ ਮਾਨ ਨੂੰ ਪੰਜਾਬ ਕਾਂਗਰਸ ਵਿੱਚ ਸ਼ਾਮਲ ਕਰਨ ਦੇ ਦਿੱਤੇ ਸੁਝਾਅ ’ਤੇ ਤਿੱਖੀ ਪ੍ਰਤੀਿਆ ਜ਼ਾਹਰ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਮੂਹ ਪਾਰਟੀ ਲੀਡਰਾਂ ਨੂੰ ਅਜਿਹੀ ਜਨਤਕ ਬਿਆਨਬਾਜ਼ੀ ਕਰਨ ਤੋਂ ਸੰਜਣ ਵਰਤਣ ਲਈ ਆਖਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਦੂਜੀਆਂ ਪਾਰਟੀਆਂ ਦੇ ਲੀਡਰਾਂ ਨੂੰ ਕਾਂਗਰਸ ਪਾਰਟੀ ਵਿੱਚ ਲਿਆਉਣ ਬਾਰੇ ਕੋਈ ਵੀ ਫੈਸਲਾ ਲੈਣਾ ਪਾਰਟੀ ਹਾਈ ਕਮਾਂਡ ਦੇ ਅਧਿਕਾਰ ਖੇਤਰ ਵਿੱਚ ਹੁੰਦਾ ਹੈ। ਉਨਾਂ ਕਿਹਾ ਕਿ ਪਾਰਟੀ ਦੇ ਮਸਲਿਆਂ ਨਾਲ ਸਬੰਧਤ ਵਿਚਾਰ-ਚਰਚਾ ਕਰਨ ਲਈ ਪਾਰਟੀ ਮੰਚ ਹੀ ਸਹੀ ਥਾਂ ਹੁੰਦੀ ਹੈ।
ਸ੍ਰੀ ਬਿੱਟੂ ਵੱਲੋਂ ਸਾਲ 2019 ਦੀਆਂ ਚੋਣਾਂ ਤੋਂ ਪਹਿਲਾਂ ਸੰਗਰੂਰ ਤੋਂ ਆਪ ਦੇ ਸੰਸਦ ਮੈਂਬਰ ਭਗਵੰਤ ਮਾਨ ਨੂੰ ਕਾਂਗਰਸ ਵਿੱਚ ਸ਼ਾਮਲ ਕਰਨ ਬਾਰੇ ਦਿੱਤੇ ਬਿਆਨ ’ਤੇ ਹੈਰਾਨੀ ਜ਼ਾਹਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਲੁਧਿਆਣਾ ਦੇ ਸੰਸਦ ਮੈਂਬਰ ਨੂੰ ਆਪਣੇ ਵਿਚਾਰ ਜਾਂ ਤਾਂ ਪਾਰਟੀ ਦੇ ਜਨਰਲ ਸਕੱਤਰ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਕੋਲ ਜਾਂ ਫਿਰ ਉਨਾਂ (ਮੁੱਖ ਮੰਤਰੀ) ਕੋਲ ਜ਼ਾਹਰ ਕਰਨੇ ਚਾਹੀਦੇ ਸਨ।
ਮੁੱਖ ਮੰਤਰੀ ਨੇ ਕਿਹਾ ਜਮਹੂਰੀ ਸੰਸਥਾ ਹੋਣ ਦੇ ਨਾਤੇ ਕਾਂਗਰਸ ਪਾਰਟੀ ਸ੍ਰੀ ਬਿੱਟੂ ਦੀ ਸਲਾਹ ’ਤੇ ਅੰਦਰੂਨੀ ਪੱਧਰ ’ਤੇ ਵਿਚਾਰ ਸਕਦੀ ਹੈ ਅਤੇ ਅੰਤਮ ਫੈਸਲਾ ਪਾਰਟੀ ਹਾਈ ਕਮਾਂਡ ਦਾ ਹੋਵੇਗਾ। ਉਨਾਂ ਕਿਹਾ ਕਿ ਪਾਰਟੀ ਦੇ ਨਿਯਮਾਂ ਮੁਤਾਬਕ ਕਿਸੇ ਸੰਸਦ ਮੈਂਬਰ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਲਈ ਕਾਂਗਰਸ ਦੇ ਕੌਮੀ ਪ੍ਰਧਾਨ ਦੀ ਵਿਸ਼ੇਸ਼ ਪ੍ਰਵਾਨਗੀ ਦੀ ਲੋੜ ਹੁੰਦੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ੍ਰੀ ਬਿੱਟੂ ਪਾਰਟੀ ਦੇ ਸੀਨੀਅਰ ਨੇਤਾ ਹੋਣ ਦੇ ਨਾਤੇ ਪਾਰਟੀ ਦੀ ਕਾਰਜ ਪ੍ਰਣਾਲੀ ਤੋਂ ਭਲੀਭਾਂਤ ਜਾਣੰੂ ਹਨ ਜਿਸ ਕਰਕੇ ਉਨਾਂ ਨੂੰ ਅਜਿਹੇ ਮਾਮਲਿਆਂ ਵਿੱਚ ਲੋੜੀਂਦੀ ਪ੍ਰਿਆ ਅਪਣਾਉਣੀ ਜਾਣੀ ਚਾਹੀਦੀ ਹੈ। ਉਨਾਂ ਕਿਹਾ ਕਿ ਪਾਰਟੀ ਨਾਲ ਸਬੰਧਤ ਮਾਮਲਿਆਂ ਨੂੰ ਜਨਤਕ ਤੌਰ ’ਤੇ ਉਠਾਉਣਾ ਪਾਰਟੀ ਦੀਆਂ ਸੰਵਿਧਾਨਕ ਕਦਰਾਂ-ਕੀਮਤਾਂ ਦੇ ਵਿਰੁੱਧ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪਾਰਟੀ ਦੇ ਅੰਦਰੂਨੀ ਮਸਲਿਆਂ ਨੂੰ ਉਠਾਉਣ ਜਾਂ ਵਿਚਾਰਨ ਲਈ ਮੀਡੀਆ ਢੁਕਵਾਂ ਮੰਚ ਨਹੀਂ ਹੈ ਅਤੇ ਉਨਾਂ ਨੇ ਸਾਰੇ ਕਾਂਗਰਸੀ ਲੀਡਰਾਂ ਨੂੰ ਅਜਿਹੇ ਮਾਮਲਿਆਂ ’ਤੇ ਅਨੁਸ਼ਾਨਿਕ ਪਹੁੰਚ ਅਪਣਾਉਣ ਦਾ ਸੱਦਾ ਦਿੱਤਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਜਿਹੀ ਬਿਆਨਬਾਜ਼ੀ ਕਿਆਸੀਰਾਈਆਂ ਨੂੰ ਤੂਲ ਦੇ ਸਕਦੀ ਹੈ ਜੋ ਅਗਾਮੀ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਲਈ ਘਾਤਕ ਸਾਬਤ ਜੋ ਸਕਦੀ ਹੈ।

Share Button

Leave a Reply

Your email address will not be published. Required fields are marked *